Ludhiana News: ਮੋਟਰਸਾਈਕਲ ਅਤੇ ਐਕਟਿਵਾ ਦੀ ਟੱਕਰ ਤੋਂ ਬਾਅਦ ਦੋਹਾਂ ਚਾਲਕਾਂ 'ਚ ਝਗੜਾ ਹੋ ਗਿਆ। ਜਿਸ ਤੋਂ ਬਾਅਦ ਐਕਟਿਵਾ ਸਵਾਰ ਨੌਜਵਾਨ ਨੇ ਸੜਕ 'ਤੇ ਹੀ ਮੋਟਰਸਾਈਕਲ ਸਵਾਰ ਨੂੰ ਥੱਪੜ ਮਾਰ ਦਿੱਤਾ।
Trending Photos
Ludhiana News(ਤਰਸੇਮ ਲਾਲ ਭਾਰਦਵਾਜ): ਲੁਧਿਆਣਾ ਵਿੱਚ ਬੁੱਧਵਾਰ ਦੇਰ ਰਾਤ ਮੁੰਡੀਆਂ 33 ਫੁੱਟਾ ਰੋਡ ਇਲਾਕੇ ਵਿਚ ਗੋਲੀਬਾਰੀ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਅਨੁਸਾਰ ਮੌਕੇ 'ਤੇ ਦੋ ਗੋਲੀਆਂ ਚਲਾਈਆਂ ਗਈਆਂ ਅਤੇ ਇਕ ਜਿੰਦਾ ਕਾਰਤੂਸ ਇਲਾਕੇ ਦੀ ਇਕ ਔਰਤ ਕੋਲੋਂ ਪੁਲਿਸ ਨੇ ਮੌਕੇ ਤੋਂ ਬਰਾਮਦ ਕੀਤੀ।
ਜਾਣਕਾਰੀ ਅਨੁਸਾਰ ਥਾਣਾ ਜਮਾਲਪੁਰ ਦੀ ਪੁਲਿਸ ਦੇਰ ਰਾਤ ਤੱਕ ਇਲਾਕੇ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਇਕੱਠੀ ਕਰਨ ਵਿੱਚ ਲੱਗੀ ਹੋਈ ਹੈ। ਉਥੇ ਮੌਜੂਦ ਲੋਕਾ ਤੋਂ ਪਤਾ ਲੱਗਾ ਹੈ ਕਿ ਗੋਲੀ ਚਲਾਉਣਾ ਵਾਲਾ ਜੇਲ੍ਹ ਵਿੱਚੋ ਜ਼ਮਾਨਤ ''ਤੇ ਬਹਾਰ ਆਇਆ ਹੋਇਆ ਹੈ।
ਜਾਣਕਾਰੀ ਦਿੰਦੇ ਹੋਏ ਇਲਾਕਾ ਨਿਵਾਸੀ ਔਰਤ ਨੇ ਪੁਲਸ ਨੂੰ ਦੱਸਿਆ ਕਿ ਬਾਈਕ ਅਤੇ ਐਕਟਿਵਾ ਦੀ ਟੱਕਰ ਤੋਂ ਬਾਅਦ ਦੋਹਾਂ ਚਾਲਕਾਂ ਵਿਚਕਾਰ ਆਪਸ ਵਿੱਚ ਝਗੜਾ ਹੋ ਗਿਆ ਜਿਸ ਤੋਂ ਬਾਅਦ ਐਕਟਿਵਾ ਸਵਾਰ ਨੌਜਵਾਨ ਨੇ ਸੜਕ ''ਤੇ ਹੀ ਬਾਈਕ ਸਵਾਰ ਨੂੰ ਥੱਪੜ ਮਾਰ ਦਿੱਤਾ।
ਐਕਟਿਵਾ ਸਵਾਰ ਨੇ ਪਿਸਤੌਲ ਕੱਢ ਕੇ ਦੋ ਗੋਲੀਆਂ ਚਲਾਈਆਂ। ਹਾਲਾਂਕਿ ਗੋਲੀ ਕਿਸੇ ਨੂੰ ਨਹੀਂ ਲੱਗੀ ,ਔਰਤ ਸੁਮਨ ਨੇ ਦੱਸਿਆ ਕਿ ਜਦੋਂ ਇਹ ਘਟਨਾ ਵਾਪਰੀ ਤਾਂ ਉਹ ਘਰ ਦੇ ਬਾਹਰ ਬੈਠੀ ਸੀ। ਐਕਟਿਵਾ ਸਵਾਰ ਨੌਜਵਾਨਾਂ ਨੇ ਇਕ ਤੋਂ ਬਾਅਦ ਇਕ ਦੋ ਗੋਲੀਆਂ ਚਲਾਈਆਂ।
ਫਾਇਰਿੰਗ ਤੋਂ ਬਾਅਦ ਦੋਵੇਂ ਨੌਜਵਾਨ ਮੌਕੇ ਤੋਂ ਫਰਾਰ ਹੋ ਗਏ। ਗੋਲੀਬਾਰੀ ਤੋਂ ਬਾਅਦ ਇਲਾਕੇ ''ਚ ਦਹਿਸ਼ਤ ਦਾ ਮਾਹੌਲ ਬਣ ਗਿਆ। ਔਰਤ ਕੋਲੋਂ ਮੌਕੇ ਤੋਂ ਇੱਕ ਜਿੰਦਾ ਕਾਰਤੂਸ ਵੀ ਬਰਾਮਦ ਹੋਇਆ ਹੈ। ਜਿਸ ਨੂੰ ਬਾਅਦ ਵਿਚ ਉਸ ਨੇ ਥਾਣਾ ਜਮਾਲਪੁਰ ਦੀ ਪੁਲਸ ਨੂੰ ਸੌਂਪ ਦਿੱਤਾ।
ਪੁਲਿਸ ਨੇ ਘਟਨਾ ਵਾਲੀ ਥਾਂ ਦੇ ਆਲੇ-ਦੁਆਲੇ ਲੱਗੇ ਸੀਸੀਟੀਵੀ ਕੈਮਰਿਆਂ ਦੀਆਂ ਫੋਟੋਆਂ ਨੂੰ ਸਕੈਨ ਕਰਨਾ ਸ਼ੁਰੂ ਕਰ ਦਿੱਤਾ ਥਾਣਾ ਜਮਾਲਪੁਰ ਦੇ ਐਸਐਚਓ ਜਗਦੀਪ ਸਿੰਘ ਨੇ ਦੱਸਿਆ ਕਿ ਫਿਲਹਾਲ ਉਨ੍ਹਾਂ ਨੇ ਮੌਕੇ ਤੋਂ ਇੱਕ ਜਿੰਦਾ ਕਾਰਤੂਸ ਬਰਾਮਦ ਕੀਤਾ ਹੈ। ਪੁਲੀਸ ਇਲਾਕੇ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀਆਂ ਫੋਟੋਆਂ ਦੀ ਜਾਂਚ ਕਰ ਰਹੀ ਹੈ। ਵੀਡੀਓ ਦੇ ਆਧਾਰ ''ਤੇ ਪੁਲਿਸ ਕਾਰਵਾਈ ਕਰੇਗੀ।