Ludhiana News: ਲੁਧਿਆਣਾ ਤੋਂ ਸੈਂਟਰ ਹਲਕੇ ਦੇ ਆਮ ਆਦਮੀ ਪਾਰਟੀ ਦੇ ਐਮਐਲਏ ਅਸ਼ੋਕ ਪਰਾਸ਼ਰ ਪੱਪੀ ਵੱਲੋਂ ਅੱਜ ਜੋਨ ਬੀ ਦੇ ਨੇੜੇ ਬਣਨ ਵਾਲੀ ਲਾਈਬ੍ਰੇਰੀ ਦਾ ਨੀਹ ਪੱਥਰ ਰੱਖਿਆ ਗਿਆ। ਇਸ ਦੌਰਾਨ ਉਹਨਾਂ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਕਿਹਾ ਕਿ 13 ਲੱਖ ਰੁਪਏ ਦੀ ਲਾਗਤ ਨਾਲ ਇਹ ਲਾਈਬ੍ਰੇਰੀ ਤਿਆਰ ਹੋਵੇਗੀ। ਉਹਨਾਂ ਕਿਹਾ ਕਿ ਨੌਜਵਾਨਾਂ ਨੂੰ ਸਿੱਖਿਆ ਵੱਲ ਪ੍ਰੇਰਿਤ ਕਰਨ ਲਈ ਅਤੇ ਕਿਤਾਬਾਂ ਨਾਲ ਜੋੜਨ ਲਈ ਇਹ ਉਪਰਾਲਾ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਲੁਧਿਆਣਾ ਸ਼ਹਿਰ ਦੇ ਹੋਰ ਵੀ ਇਲਾਕਿਆਂ ਦੇ ਵਿੱਚ ਅਜਿਹੀਆਂ ਲਾਈਬ੍ਰੇਰੀਆਂ ਬਣਾਈਆਂ ਜਾ ਰਹੀਆਂ ਹਨ। ਐਮਐਲਏ ਅਸ਼ੋਕ ਪਰਾਸ਼ਰ ਪੱਪੀ ਨੇ ਕਿਹਾ ਕਿ ਇਸ ਦਾ ਨੌਜਵਾਨਾਂ ਨੂੰ ਵਿਦਿਆਰਥੀਆਂ ਨੂੰ ਲਾਭ ਮਿਲੇਗਾ।


COMMERCIAL BREAK
SCROLL TO CONTINUE READING

ਨਗਰ ਨਿਗਮ ਚੋਣਾਂ ਕਰਵਾਉਣ ਨੂੰ ਲੈ ਕੇ ਵਿਰੋਧੀਆਂ ਵੱਲੋਂ ਚੁੱਕੇ ਜਾ ਰਹੇ ਸਵਾਲਾਂ ਨੂੰ ਲੈ ਕੇ ਅਸ਼ੋਕ ਪਰਾਸ਼ਰ ਪੱਪੀ ਕਿਹਾ ਕਿ ਆਮ ਆਦਮੀ ਪਾਰਟੀ ਤਿਆਰ ਬਰ ਤਿਆਰ ਹੈ। ਉੱਥੇ ਹੀ ਭਾਜਪਾ ਵੱਲੋਂ ਸ਼ਹਿਰਾਂ ਦੇ ਵਿੱਚ ਉਹਨਾਂ ਦਾ ਵੋਟ ਬੈਂਕ ਮਜਬੂਤ ਹੋਣ ਨੂੰ ਲੈ ਕੇ ਉਹਨਾਂ ਕਿਹਾ ਕਿ ਇੱਕ ਵਾਰਤਾ ਰਾਮ ਨਾਮ ਚੱਲ ਗਿਆ ਹੁਣ ਦੁਬਾਰਾ ਨਹੀਂ ਚੱਲੇਗਾ ਉਹਨਾਂ ਕਿਹਾ ਕਿ ਹੁਣ ਲੋਕ ਬੀਜੇਪੀ ਦਾ ਚਾਲ ਸਮਝ ਚੁੱਕੇ ਹਨ।


ਦੂਜੇ ਪਾਸੇ ਚਰਨਜੀਤ ਚੰਨੀ ਦੀ ਵਾਇਰਲ ਹੋ ਰਹੀ ਵੀਡੀਓ ਨੂੰ ਲੈ ਕੇ ਉਹਨਾਂ ਕਿਹਾ ਕਿ ਚਰਨਜੀਤ ਚੰਨੀ ਵੋਟਾਂ ਨੂੰ ਲੈ ਕੇ ਕੁਝ ਵੀ ਬਿਆਨਬਾਜ਼ੀ ਕਰ ਰਹੇ ਹਨ ਜੋ ਕਿ ਸਹੀ ਨਹੀਂ ਹੈ। ਉਹਨਾਂ ਕਿਹਾ ਕਿ ਮਰਿਆਦਾ ਦਾ ਧਿਆਨ ਰੱਖਣਾ ਚਾਹੀਦਾ ਹੈ ਕਿਸੇ ਦਾ ਵੀ ਮਾਨ ਸਨਮਾਨ ਨੂੰ ਠੇਸ ਨਹੀਂ ਪਹੁੰਚਾਈ ਜਾਣੀ ਚਾਹੀਦੀ। ਉਹਨਾਂ ਕਿਹਾ ਕਿ ਵੋਟਾਂ ਹੀ ਸਭ ਕੁਝ ਨਹੀਂ ਹੁੰਦੀਆਂ। ਉਹਨਾਂ ਕਿਹਾ ਕਿ ਚੰਨੀ ਖੁਦ ਦੋ ਹਲਕੇ ਤੋਂ ਹਾਰ ਚੁੱਕੇ ਸਨ ਅਤੇ ਹੁਣ ਉਹ ਕੀ ਗੱਲਾਂ ਕਰਨਗੇ ਉਹਨਾਂ ਕਿਹਾ ਕਿ ਉਹਨਾਂ ਦਾ ਦਾਅ ਲੱਗ ਗਿਆ ਉਹ ਮੁੱਖ ਮੰਤਰੀ ਆਖਰ ਵਾਰ ਚ ਕਾਂਗਰਸ ਦੀ ਸਰਕਾਰ ਵਿਚ ਜਾਂਦੇ ਬਣ ਗਏ ਤਾਂ ਹੁਣ ਉਹਨਾਂ ਨੂੰ ਆਪਣੀ ਬਿਆਨਬਾਜ਼ੀ ਵੱਲ ਜ਼ਰੂਰ ਧਿਆਨ ਦੇਣ ਦੀ ਲੋੜ ਹੈ।