Ludhiana News: ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਸਮੇਤ ਸੁਧਾਰ ਲਹਿਰ ਦੇ ਛੇ ਤੋਂ ਵੱਧ ਆਗੂ ਹੁਣ ਸਿੱਧਾ ਭਾਜਪਾ ਲਈ ਕੰਮ ਕਰ ਰਹੇ- ਗਰੇਵਾਲ
Advertisement
Article Detail0/zeephh/zeephh2450787

Ludhiana News: ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਸਮੇਤ ਸੁਧਾਰ ਲਹਿਰ ਦੇ ਛੇ ਤੋਂ ਵੱਧ ਆਗੂ ਹੁਣ ਸਿੱਧਾ ਭਾਜਪਾ ਲਈ ਕੰਮ ਕਰ ਰਹੇ- ਗਰੇਵਾਲ

Ludhiana News: ਪ੍ਰੋਫੈਸਰ ਚੰਦੂਮਾਜਰਾ ਅਤੇ ਬਰਨਾਲਾ ਦਾ ਇਹ ਆਪਣਾ ਨਿੱਜੀ ਦੌਰਾ ਸੀ, ਪਰ ਇਸ ਸਬੰਧ ਵਿੱਚ ਉਹਨਾਂ ਤੋਂ ਸਪਸ਼ਟੀਕਰਨ ਮੰਗਿਆ ਜਾਵੇਗਾ ਕਿ ਇਸ ਦੌਰੇ ਦੀ ਕੀ ਵਜ੍ਹਾ ਸੀ- ਗੁਰਪ੍ਰਤਾਪ ਸਿੰਘ ਵਡਾਲਾ 

 

Ludhiana News: ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਸਮੇਤ ਸੁਧਾਰ ਲਹਿਰ ਦੇ ਛੇ ਤੋਂ ਵੱਧ ਆਗੂ ਹੁਣ ਸਿੱਧਾ ਭਾਜਪਾ ਲਈ ਕੰਮ ਕਰ ਰਹੇ- ਗਰੇਵਾਲ

Ludhiana News: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਮਹੇਸ਼ ਇੰਦਰ ਸਿੰਘ ਗਰੇਵਾਲ ਨੇ ਸ਼੍ਰੋਮਣੀ ਅਕਾਲੀ ਦਲ ਤੋਂ ਵੱਖ ਹੋਏ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਆਗੂਆਂ ਨੂੰ ਜੰਮਕੇ ਘੇਰਿਆ ਹੈ। ਦਰਅਸਲ ਪ੍ਰੇਮ ਸਿੰਘ ਚੰਦੂਮਾਜਰਾ ਅਤੇ ਹੋਰ ਅਕਾਲੀ ਲੀਡਰ ਦੀਆਂ ਤਸਵੀਰਾਂ ਸਹਾਮਣੇ ਆਈਆਂ ਹਨ। ਜਿਸ ਵਿੱਚ ਚੰਦੂਮਾਜਰਾ ਅਤੇ ਇੱਕ ਪ੍ਰੈਸ ਨੂੰ ਸੰਬੋਧਿਤ ਕਰ ਰਹੇ ਹਨ। ਅਤੇ ਦੀਵਾਰ ਉੱਤੇ ਬੀਜੇਪੀ ਦਾ ਝੰਡਾ ਲੱਗਿਆ ਹੋਇਆ ਹੈ। ਅਕਾਲੀ ਦਲ ਨੇ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਆਗੂਆਂ ਨੂੰ ਇਸ ਮੁੱਦੇ ਤੇ ਘੇਰਦਿਆਂ ਕਿਹਾ ਕਿ ਪੰਥ ਦੀ ਪਹਿਰੇਦਾਰੀ ਕਰਨ ਦੇ ਵੱਡੇ ਵੱਡੇ ਦਾਅਵੇ ਕਰਨ ਵਾਲੇ ਪ੍ਰੇਮ ਸਿੰਘ ਚੰਦੂ ਮਾਜਰਾ ਜੰਮੂ ਕਸ਼ਮੀਰ ਦੇ ਵਿੱਚ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਦੇ ਹੱਕ ਦੇ ਵਿੱਚ ਚੋਣ ਪ੍ਰਚਾਰ ਕਰਦੇ ਦਿਖਾਈ ਦਿੱਤੇ।

ਇਥੇ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਅਕਾਲੀ ਦਲ ਦੇ ਸੀਨੀਅਰ ਆਗੂ ਸਰਦਾਰ ਮਹੇਸ਼ਇੰਦਰ ਸਿੰਘ ਗਰੇਵਾਲ ਨੇ ਕਿਹਾ ਕਿ ਪ੍ਰੋ. ਚੰਦੂਮਾਜਰਾ ਨੇ ਨਾ ਸਿਰਫ ਭਾਜਪਾ ਉਮੀਦਵਾਰ ਲਈ ਵੋਟਾਂ ਮੰਗੀਆਂ ਬਲਕਿ ਵੋਟਰਾਂ ਨਾਲ ਇਹ ਵੀ ਵਾਅਦਾ ਕੀਤਾ ਕਿ ਜੇਕਰ ਉਹ ਚੋਣਾਂ ਜਿੱਤ ਜਾਂਦਾ ਹੈ ਤਾਂ ਉਹ ਭਾਜਪਾ ਹਾਈ ਕਮਾਂਡ ਨਾਲ ਗੱਲਬਾਤ ਕਰ ਕੇ ਉਸਨੂੰ ਮੰਤਰੀ ਬਣਵਾਉਣਗੇ।  ਉਹਨਾਂ ਕਿਹਾ ਕਿ ਇਸ ਸਭ ਤੋਂ ਸਾਬਤ ਹੁੰਦਾ ਹੈ ਕਿ ਸੁਧਾਰ ਲਹਿਰ ਹੋਰ ਕੁਝ ਨਹੀਂ ਬਲਕਿ ਆਰ ਐਸ ਐਸ ਤੇ ਭਾਜਪਾ ਵੱਲੋਂ ਤਿਆਰ ਕੀਤਾ ਸਮੂਹ ਹੈ। ਉਹਨਾਂ ਕਿਹਾ ਕਿ ਇਹ ਸਪਸ਼ਟ ਹੈ ਕਿ ਸੁਧਾਰ ਲਹਿਰ ਉਸੇ ਤਰੀਕੇ ਤਿਆਰ ਕੀਤੀ ਗਈ ਹੈ ਜਿਵੇਂ ਪਹਿਲਾਂ ਮਹਾਰਾਸ਼ਟਰ ਤੇ ਹੋਰ ਥਾਵਾਂ ’ਤੇ ਖੇਤਰੀ ਪਾਰਟੀਆਂ ਨੂੰ ਤੋੜ ਕੇ ਵੱਖਰੇ ਗਰੁੱਪ ਬਣਾਏ ਗਏ। ਉਹਨਾਂ ਇਹ ਵੀ ਕਿਹਾ ਕਿ ਆਰ ਐਸ ਐਸ ਤੇ ਭਾਜਪਾ ਸਿੱਖ ਸੰਸਥਾਵਾਂ ਤੇ ਸੰਗਠਨਾਂ ਨੂੰ ਤਬਾਹ ਕਰਨਾ ਚਾਹੁੰਦੇ ਹਨ।

ਮਹੇਸ਼ ਇੰਦਰ ਸਿੰਘ ਗਰੇਵਾਲ ਨੇ ਕਿਹਾ ਕਿ ਸੁਧਾਰ ਲਹਿਰ ਦੇ ਛੇ ਤੋਂ ਵੱਧ ਆਗੂ ਹੁਣ ਸਿੱਧਾ ਆਰ ਐਸ ਐਸ ਤੇ ਭਾਜਪਾ ਲਈ ਕੰਮ ਕਰ ਰਹੇ ਹਨ। ਉਹਨਾਂ ਕਿਹਾ ਕਿ ਪ੍ਰੋ. ਚੰਦੂਮਾਜਰਾ ਤੇ ਗਗਨਜੀਤ ਬਰਨਾਲਾ ਬੀਤੇ ਕੱਲ੍ਹ ਜੰਮੂ ਵਿਚ ਭਾਜਪਾ ਲਈ ਚੋਣ ਪ੍ਰਚਾਰ ਵਾਸਤੇ ਗਏ ਸਨ। ਰੱਖਣਾ ਭਰਾਵਾਂ ਨੇ ਪਹਿਲਾਂ ਹੀ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨਾਲ ਆਪਣੀ ਸਾਂਝ ਜਨਤਕ ਕਰ ਦਿੱਤੀ ਹੈ ਜਦੋਂ ਕਿ ਸਰਦਾਰ ਸਿਕੰਦਰ ਸਿੰਘ ਮਲੂਕਾ ਦੀ ਨੂੰਹ ਹਾਲ ਹੀ ਵਿਚ ਪਾਰਲੀਮਾਨੀ ਚੋਣਾਂ ਦੌਰਾਨ ਬਠਿੰਡਾ ਤੋਂ ਭਾਜਪਾ ਦੇ ਉਮੀਦਵਾਰ ਸਨ। ਉਹਨਾਂ ਕਿਹਾ ਕਿ ਬੀਬੀ ਜਗੀਰ ਕੌਰ ਨੇ ਪਿਛਲੇ ਸਾਲ ਭਾਜਪਾ ਨੇਤਾ ਇਕਬਾਲ ਸਿੰਘ ਲਾਲਪੁਰਾ ਦੀ ਹਮਾਇਤ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਲਈ ਚੋਣ ਲੜੀ ਸੀ।

ਗੁਰਪ੍ਰਤਾਪ ਸਿੰਘ ਵਡਾਲਾ ਨੇ ਦਾਅਵਾ ਕੀਤਾ ਹੈ ਕਿ ਚੰਦੂਮਾਜਰਾ ਵੱਲੋਂ ਭਾਜਪਾ ਲਈ ਚੋਣ ਪ੍ਰਚਾਰ ਉਹਨਾਂ ਦਾ ਨਿੱਜੀ ਦੌਰਾ ਸੀ ਤਾਂ ਸਰਦਾਰ ਗਰੇਵਾਲ ਨੇ ਕਿਹਾ ਕਿ ਜਦੋਂ ਸਿਆਸੀ ਲੋਕ ਸਿਆਸੀ ਤੌਰ ’ਤੇ ਕੰਮ ਕਰਦੇ ਹਨ ਤਾਂ ਉਹਨਾਂ ਦਾ ਨਿੱਜੀ ਜੀਵਨ ਨਹੀਂ ਹੁੰਦਾ। ਉਹਨਾਂ ਕਿਹਾ ਕਿ ਪ੍ਰੋ. ਚੰਦੂਮਾਜਰਾ ਅਤੇ ਗਗਨਜੀਤ ਬਰਨਾਲਾ ਨੇ ਭਾਜਪਾ ਉਮੀਦਵਾਰ ਲਈ ਵੋਟਾਂ ਮੰਗੀਆਂ ਅਤੇ ਮੀਡੀਆ ਨੂੰ ਵੀ ਸੰਬੋਧਨ ਕੀਤਾ, ਉਸ ਵੇਲੇ ਉਹਨਾਂ ਦੇ ਪਿਛਲੇ ਪਾਸੇ ਭਾਜਪਾ ਦਾ ਚੋਣ ਨਿਯ਼ਾਨ ਨਜ਼ਰ ਆ ਰਿਹਾ ਸੀ ਅਤੇ ਉਹਨਾਂ ਨੇ ਭਾਜਪਾ ਉਮੀਦਵਾਰ ਦੇ ਚੋਣ ਜਿੱਤਣ ’ਤੇ ਉਸਨੂੰ ਮੰਤਰੀ ਬਣਾਉਣ ਦਾ ਵਾਅਦਾ ਵੀ ਕੀਤਾ।

 

Trending news