Ludhiana News(ਤਰਸੇਮ ਲਾਲ ਭਾਰਦਵਾਜ): ਲੁਧਿਆਣਾ ਵਿੱਚ ਇੱਕ NRI ਦੇ ਘਰ ਕਾਰ ਸਵਾਰ ਬਦਮਾਸ਼ਾਂ ਨੇ ਗੋਲੀਆਂ ਚਲਾਉਣ ਦਾ ਮਾਮਲਾ ਸਹਾਮਣੇ ਆਇਆ ਹੈ। ਹਮਲਾਵਰਾਂ ਨੇ ਕਰੀਬ 5 ਤੋਂ 6 ਰਾਊਂਡ ਫਾਇਰ ਕੀਤੇ। ਖੁਸ਼ਕਿਸਮਤੀ ਇਹ ਰਹੀ ਕਿ ਗੋਲੀਬਾਰੀ ਵਿਚ ਕੋਈ ਜ਼ਖਮੀ ਨਹੀਂ ਹੋਇਆ। ਥਾਣਾ ਸਰਾਭਾ ਨਗਰ ਦੀ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਗੋਲੀਬਾਰੀ ਦੀ ਇਸ ਘਟਨਾ ਤੋਂ ਬਾਅਦ ਇਲਾਕੇ ''ਚ ਦਹਿਸ਼ਤ ਦਾ ਮਾਹੌਲ ਹੈ।


COMMERCIAL BREAK
SCROLL TO CONTINUE READING

ਜਾਣਕਾਰੀ ਅਨੁਸਾਰ ਇਹ ਘਟਨਾ ਬੀ ਆਰ ਐੱਸ ਨਗਰ ਦੀ ਹੈ। ਵੀਰਵਾਰ ਦੇਰ ਰਾਤ ਨੂੰ ਬਦਮਾਸ਼ ਇੱਕ ਕਾਰ ਵਿੱਚ ਆਏ ਸਨ। ਉਸ ਨੇ ਪਹਿਲਾਂ ਕਿਸੇ ਨੂੰ ਬੁਲਾਇਆ, ਜਿਸ ਤੋਂ ਬਾਅਦ ਬਦਮਾਸ਼ਾਂ ਨੇ ਘਰ ''ਤੇ ਉਸ ਸਮੇਂ ਗੋਲੀਆਂ ਚਲਾ ਦਿੱਤੀਆਂ ਜਦੋਂ ਲੋਕ ਕੰਮ ਕਰ ਰਹੇ ਸਨ। ਗੋਲੀਬਾਰੀ ਦੀ ਆਵਾਜ਼ ਸੁਣ ਕੇ ਆਸ-ਪਾਸ ਦੇ ਲੋਕ ਇਕੱਠੇ ਹੋ ਗਏ। ਲੋਕਾਂ ਨੇ ਪੁਲਿਸ ਕੰਟਰੋਲ ਰੂਮ ਨੂੰ ਸੂਚਨਾ ਦਿੱਤੀ।ਘਟਨਾ ਰਾਤ 2 ਵਜੇ ਦੀ ਹੈ


ਜਾਣਕਾਰੀ ਅਨੁਸਾਰ ਐਨਆਰਆਈ ਰਾਜਦੀਪ ਕਰੀਬ 15 ਦਿਨ ਪਹਿਲਾਂ ਆਸਟ੍ਰੇਲੀਆ ਤੋਂ ਭਾਰਤ ਆਇਆ ਸੀ। ਬਦਮਾਸ਼ਾਂ ਨੇ ਵੀਰਵਾਰ ਰਾਤ ਕਰੀਬ 2 ਵਜੇ ਇਸ ਘਟਨਾ ਨੂੰ ਅੰਜਾਮ ਦਿੱਤਾ। ਐਨਆਰਆਈ ਪਰਿਵਾਰ ਇਸ ਮਾਮਲੇ ਵਿੱਚ ਅਜੇ ਕੁਝ ਵੀ ਕਹਿਣ ਨੂੰ ਤਿਆਰ ਨਹੀਂ ਹੈ। ਇਸ ਦੌਰਾਨ ਥਾਣਾ ਸਰਾਭਾ ਨਗਰ ਦੀ ਪੁਲੀਸ ਨੇ ਘਟਨਾ ਵਾਲੀ ਥਾਂ ਤੋਂ ਸੀਸੀਟੀਵੀ ਫੁਟੇਜ ਕਬਜ਼ੇ ਵਿੱਚ ਲੈ ਲਈ ਹੈ। ਪਤਾ ਲੱਗਾ ਹੈ ਕਿ ਬਦਮਾਸ਼ ਚੁਰਾਹੇ ਵੱਲ ਭੱਜ ਗਏ ਹਨ।


ਪੁਲੀਸ ਬੇਲੇਨੋ ਕਾਰ ਦਾ ਨੰਬਰ ਟਰੇਸ ਕਰਨ ਵਿੱਚ ਲੱਗੀ ਹੋਈ ਹੈ। ਇਸ ਦੇ ਨਾਲ ਹੀ ਸੇਫ਼ ਸਿਟੀ ਕੈਮਰਿਆਂ ਦੀ ਵੀ ਮਦਦ ਲਈ ਜਾ ਰਹੀ ਹੈ ਤਾਂ ਜੋ ਪਤਾ ਲੱਗ ਸਕੇ ਕਿ ਬਦਮਾਸ਼ ਕਿਸ ਦਿਸ਼ਾ ਵੱਲ ਭੱਜੇ ਹਨ।ਐਨਆਰਆਈ ਪਰਿਵਾਰ ਮੁਤਾਬਕ ਗੋਲੀ ਚਲਾਉਣ ਵਾਲੇ ਨੌਜਵਾਨ ਉਨ੍ਹਾਂ ਨੂੰ ਜਾਣਦੇ ਵੀ ਨਹੀਂ ਹਨ। ਉਨ੍ਹਾਂ ਨੂੰ ਇਹ ਵੀ ਨਹੀਂ ਪਤਾ ਕਿ ਕਿਸ ਦੁਸ਼ਮਣੀ ਕਾਰਨ ਉਨ੍ਹਾਂ ''ਤੇ ਗੋਲੀਆਂ ਚਲਾਈਆਂ ਗਈਆਂ। ਸਰਾਭਾ ਨਗਰ ਥਾਣੇ ਦੇ ਐਸਐਚਓ ਪਵਨ ਕੁਮਾਰ ਨੇ ਦੱਸਿਆ ਕਿ ਬੇਲੀਨੋ ਕਾਰ ਵਿੱਚ 2 ਤੋਂ 3 ਵਿਅਕਤੀ ਸਵਾਰ ਸਨ। ਪੁਲੀਸ ਮੁਲਜ਼ਮਾਂ ਦੀ ਪਛਾਣ ਕਰਨ ਵਿੱਚ ਲੱਗੀ ਹੋਈ ਹੈ। ਪੁਲਸ ਵੱਲੋ ਐੱਫ ਆਈ ਆਰ ਦਰਜ ਕਰ ਦਿੱਤੀ ਗਈ ਹੈ।