Ludhiana News: ਲੁਧਿਆਣਾ ਵਿੱਚ ਇੱਕ ਵਾਇਰਲ ਵੀਡੀਓ ਸਾਹਮਣੇ ਆਇਆ ਹੈ, ਜਿਸ 'ਚ ਪੱਖੋਵਾਲ ਰੋਡ 'ਤੇ ਬਣੇ ਪੈਲੇਸ 'ਚ ਕੁਝ ਨੌਜਵਾਨ ਜਨਮ ਦਿਨ ਦੀ ਪਾਰਟੀ ਮਨਾ ਰਹੇ ਸਨ। ਜਨਮ ਦਿਨ ਦੀ ਖੁਸ਼ੀ ਇੰਨੀ ਸੀ ਕਿ ਇੱਕ ਨੌਜਵਾਨ ਨੇ ਹਵਾ ਵਿੱਚ ਤਿੰਨ ਗੋਲੀਆਂ ਚਲਾ ਦਿੱਤੀਆਂ। ਕੋਲ ਖੜ੍ਹੇ ਇੱਕ ਨੌਜਵਾਨ ਨੇ ਆਪਣੇ ਮੋਬਾਈਲ 'ਤੇ ਵੀਡੀਓ ਬਣਾ ਲਈ। ਕੁਝ ਲੋਕਾਂ ਨੇ ਇਸ ਵੀਡੀਓ ਨੂੰ ਆਪਣੇ ਮੋਬਾਈਲ ਸਟੇਟਸ 'ਤੇ ਵੀ ਪਾ ਦਿੱਤਾ, ਜੋ ਹੁਣ ਵਾਇਰਲ ਹੋ ਗਿਆ ਹੈ। ਵੀਡੀਓ ਸਾਹਮਣੇ ਆਉਣ ਤੋਂ ਬਾਅਦ ਪੁਲਿਸ ਦੇ ਸੀਨੀਅਰ ਅਧਿਕਾਰੀ ਵੀ ਇਸ ਮਾਮਲੇ 'ਤੇ ਚੁੱਪ ਹਨ। ਸ਼ਹਿਰ ਵਿੱਚ ਚਰਚਾ ਹੈ ਕਿ ਗੋਲੀ ਚਲਾਉਣ ਵਾਲੇ ਨੌਜਵਾਨ ਦਾ ਰਿਵਾਲਵਰ ਲਾਇਸੈਂਸ ਇੱਕ ਵਿਧਾਇਕ ਦੀ ਸਿਫ਼ਾਰਿਸ਼ 'ਤੇ ਪਾਸ ਕੀਤਾ ਗਿਆ ਹੈ।


COMMERCIAL BREAK
SCROLL TO CONTINUE READING

ਦਰਅਸਲ, ਇਹ ਮਾਮਲਾ ਸ਼ਨੀਵਾਰ ਦੇਰ ਰਾਤ ਦਾ ਹੈ। ਜਾਣਕਾਰੀ ਮੁਤਾਬਕ ਵੀਡੀਓ ਪੱਖੋਵਾਲ ਰੋਡ 'ਤੇ ਸਥਿਤ ਇਕ ਮਸ਼ਹੂਰ ਰੈਂਸਟੋਰੈਟ ਦੀ ਹੈ। ਜਿੱਥੇ ਇੱਕ ਨੌਜਵਾਨ ਦਾ ਜਨਮ ਦਿਨ ਮਨਾਇਆ ਜਾ ਰਿਹਾ ਹੈ। ਇਸ ਦੌਰਾਨ ਕਾਫੀ ਸਾਰੇ ਦੋਸਤ ਇਕੱਠੇ ਹੋ ਗਏ ਸਨ। ਪਹਿਲਾਂ ਕੇਕ ਕੱਟਿਆ ਗਿਆ ਅਤੇ ਬਾਅਦ ਵਿੱਚ ਪਾਰਟੀ ਵਿੱਚ ਸ਼ਾਮਲ ਇੱਕ ਨੌਜਵਾਨ ਨੇ ਆਪਣਾ ਰਿਵਾਲਵਰ ਕੱਢ ਲਿਆ ਅਤੇ ਹਵਾ ਵਿੱਚ ਇੱਕ ਤੋਂ ਬਾਅਦ ਇੱਕ ਤਿੰਨ ਗੋਲੀਆਂ ਚਲਾਈਆਂ। ਉਸ ਦੀਆਂ ਸਾਰੀਆਂ ਹਰਕਤਾਂ ਨੂੰ ਇਕ ਦੋਸਤ ਨੇ ਆਪਣੇ ਮੋਬਾਈਲ 'ਤੇ ਵੀਡੀਓ ਬਣਾ ਲਈ।


ਇਹ ਵੀ ਪੜ੍ਹੋ: Punjab Weather Update: ਪੰਜਾਬ, ਚੰਡੀਗੜ੍ਹ ਅਤੇ ਹਰਿਆਣਾ ਦੇ ਕਈ ਜ਼ਿਲ੍ਹਿਆ ਵਿੱਚ ਭਾਰੀ ਮੀਂਹ ਪੈਣ ਦੀ ਚਿਤਾਵਨੀ


ਸੂਤਰਾਂ ਤੋਂ ਪਤਾ ਲੱਗਾ ਹੈ ਕਿ ਹਵਾਈ ਫਾਇਰ ਕਰਨ ਵਾਲੇ ਵਿਅਕਤੀ ਦਾ ਹਥਿਆਰ ਲਾਇਸੈਂਸ ਵਾਲਾ ਹੈ। ਜਦੋਂਕਿ ਨੌਜਵਾਨ ਇੱਕ ਵਿਧਾਇਕ ਦਾ ਵੀ ਕਰੀਬੀ ਹੈ। ਉਕਤ ਵਿਧਾਇਕ ਦੀ ਸਿਫਾਰਿਸ਼ 'ਤੇ ਇਸ ਦਾ ਲਾਇਸੈਂਸ ਆਲ ਇੰਡੀਆ ਲਈ ਕੁਝ ਮਹੀਨੇ ਪਹਿਲਾਂ ਹੀ ਬਣਾਇਆ ਗਿਆ ਸੀ।  ਇਸ ਸਬੰਧੀ ਸਦਰ ਥਾਣੇ ਦੇ ਐਸਐਚਓ ਹਰਸ਼ਵੀਰ ਸਿੰਘ ਨੇ ਦੱਸਿਆ ਕਿ ਵੀਡੀਓ ਉਨ੍ਹਾਂ ਕੋਲ ਪਹੁੰਚ ਗਈ ਹੈ। ਮਾਮਲੇ ਦੀ ਜਾਂਚ ਕਰ ਰਹੇ ਹੈ, ਕਈ ਪੈਲੇਸਾਂ ਵਿੱਚ ਚੈਕਿੰਗ ਵੀ ਕੀਤੀ ਗਈ ਹੈ। ਦੋਸ਼ੀ ਦੀ ਪਛਾਣ ਹੁੰਦੇ ਹੀ ਤੁਰੰਤ ਕਾਰਵਾਈ ਕੀਤੀ ਜਾਵੇਗੀ।


ਇਹ ਵੀ ਪੜ੍ਹੋ: Guava Benefits: ਇਸ ਤਰੀਕੇ ਨਾਲ ਖਾਓ ਅਮਰੂਦ ਸਰੀਰ ਦੀਆਂ ਕਈ ਸਮੱਸਿਆਵਾਂ ਹੋਣਗੀਆਂ ਦੂਰ