Badlapur Protest: ਸਕੂਲ ਵਿੱਚ ਵਿਦਿਆਰਥਣ ਨਾਲ ਕਥਿਤ ਜਿਨਸੀ ਸ਼ੋਸ਼ਣ ਨੂੰ ਲੈ ਕੇ ਹੰਗਾਮਾ, ਪ੍ਰਦਰਸ਼ਨਕਾਰੀਆਂ ਨੇ ਰੋਕਿਆ ਰੇਲ ਗੱਡੀਆਂ
Advertisement
Article Detail0/zeephh/zeephh2392001

Badlapur Protest: ਸਕੂਲ ਵਿੱਚ ਵਿਦਿਆਰਥਣ ਨਾਲ ਕਥਿਤ ਜਿਨਸੀ ਸ਼ੋਸ਼ਣ ਨੂੰ ਲੈ ਕੇ ਹੰਗਾਮਾ, ਪ੍ਰਦਰਸ਼ਨਕਾਰੀਆਂ ਨੇ ਰੋਕਿਆ ਰੇਲ ਗੱਡੀਆਂ

Badlapur Sexual Assault Case: ਇਸ ਮਾਮਲੇ 'ਚ 17 ਅਗਸਤ ਨੂੰ ਪੁਲਿਸ ਨੇ ਸਕੂਲ ਦੇ ਸੇਵਾਦਾਰ ਨੂੰ ਗ੍ਰਿਫਤਾਰ ਕੀਤਾ ਸੀ। ਇਸ ਵਿਅਕਤੀ 'ਤੇ ਕਿੰਡਰਗਾਰਟਨ ਵਿਚ ਪੜ੍ਹਦੀਆਂ ਤਿੰਨ ਅਤੇ ਚਾਰ ਸਾਲ ਦੀਆਂ ਦੋ ਲੜਕੀਆਂ ਨਾਲ ਜਿਨਸੀ ਸੋਸ਼ਣ ਕਰਨ ਦਾ ਦੋਸ਼ ਸੀ। 

 Badlapur Protest: ਸਕੂਲ ਵਿੱਚ ਵਿਦਿਆਰਥਣ ਨਾਲ ਕਥਿਤ ਜਿਨਸੀ ਸ਼ੋਸ਼ਣ ਨੂੰ ਲੈ ਕੇ ਹੰਗਾਮਾ, ਪ੍ਰਦਰਸ਼ਨਕਾਰੀਆਂ ਨੇ ਰੋਕਿਆ ਰੇਲ ਗੱਡੀਆਂ

Badlapur Sexual Assault Case: ਮਹਾਰਾਸ਼ਟਰ ਦੇ ਠਾਣੇ 'ਚ ਸਥਿਤ ਬਦਲਾਪੁਰ ਦੇ ਇਕ ਸਕੂਲ 'ਚ ਲੜਕੀਆਂ ਦੇ ਕਥਿਤ ਜਿਨਸੀ ਸ਼ੋਸ਼ਣ ਨੂੰ ਲੈ ਕੇ ਭਾਰੀ ਹੰਗਾਮਾ ਹੋ ਗਿਆ ਹੈ। ਵੱਡੀ ਗਿਣਤੀ 'ਚ ਲੋਕ ਸੜਕਾਂ 'ਤੇ ਉਤਰ ਆਏ ਅਤੇ ਪ੍ਰਦਰਸ਼ਨ ਕੀਤਾ। ਕਈ ਲੋਕਾਂ ਨੇ ਲੋਕਲ ਟਰੇਨਾਂ ਵੀ ਰੋਕ ਦਿੱਤੀਆਂ ਹਨ। ਜਾਣਕਾਰੀ ਮੁਤਾਬਿਕ ਲੜਕੀਆਂ ਦੇ ਮਾਪਿਆਂ ਨੇ ਲੋਕਾਂ ਨਾਲ ਮਿਲ ਕੇ ਸਕੂਲ ਦਾ ਘਿਰਾਓ ਕਰ ਪ੍ਰਦਰਸ਼ਨ ਕੀਤਾ।

ਇਸ ਘਟਨਾ ਦੇ ਸਾਹਮਣੇ ਆਉਣ ਤੋਂ ਬਾਅਦ ਸਕੂਲ ਪ੍ਰਬੰਧਨ ਨੇ ਪ੍ਰਿੰਸੀਪਲ ਅਤੇ ਦੋ ਹੋਰ ਸਟਾਫ ਮੈਂਬਰਾਂ ਨੂੰ ਮੁਅੱਤਲ ਕਰ ਦਿੱਤਾ ਹੈ। ਹਾਲਾਂਕਿ ਇਸ ਘਟਨਾ ਨੂੰ ਲੈ ਕੇ ਲੋਕਾਂ ਵਿੱਚ ਕਾਫੀ ਜ਼ਿਆਦਾ ਗੁੱਸਾ ਦੇਖਣ ਨੂੰ ਮਿਲ ਰਿਹਾ ਹੈ। ਸੈਂਕੜੇ ਲੋਕਾਂ ਨੇ ਇਕੱਠੇ ਹੋ ਕੇ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਦੀ ਮੰਗ ਕੀਤੀ। ਜਾਣਕਾਰੀ ਮੁਤਾਬਿਕ ਲੋਕਾਂ ਨੇ ਸਵੇਰੇ 8 ਵਜੇ ਲੋਕਲ ਟਰੇਨਾਂ ਦੀ ਆਵਾਜਾਈ ਰੋਕ ਦਿੱਤੀ ਅਤੇ ਹੰਗਾਮਾ ਕੀਤਾ। ਇਸ ਤੋਂ ਬਾਅਦ ਮਹਾਰਾਸ਼ਟਰ ਦੇ ਮੰਤਰੀ ਦੀਪਕ ਕੇਸਰਕਰ ਨੇ ਘਟਨਾ ਨੂੰ ਲੈ ਕੇ ਬਿਆਨ ਦਿੱਤਾ।

ਜ਼ਿਕਰਯੋਗ ਹੈ ਕਿ ਇਸ ਮਾਮਲੇ 'ਚ 17 ਅਗਸਤ ਨੂੰ ਪੁਲਿਸ ਨੇ ਸਕੂਲ ਦੇ ਸੇਵਾਦਾਰ ਨੂੰ ਗ੍ਰਿਫਤਾਰ ਕੀਤਾ ਸੀ। ਇਸ ਵਿਅਕਤੀ 'ਤੇ ਕਿੰਡਰਗਾਰਟਨ ਵਿਚ ਪੜ੍ਹਦੀਆਂ ਤਿੰਨ ਅਤੇ ਚਾਰ ਸਾਲ ਦੀਆਂ ਦੋ ਲੜਕੀਆਂ ਨਾਲ ਜਿਨਸੀ ਸੋਸ਼ਣ ਕਰਨ ਦਾ ਦੋਸ਼ ਸੀ। ਵਿਦਿਆਰਥਣਾਂ ਦੇ ਪਰਿਵਾਰਕ ਮੈਂਬਰਾਂ ਵੱਲੋਂ ਦਿੱਤੀ ਸ਼ਿਕਾਇਤ ਅਨੁਸਾਰ ਸਕੂਲ ਦੇ ਟਾਇਲਟ ਵਿੱਚ ਹੀ ਸੇਵਾਦਾਰ ਲੜਕੀਆਂ ਦਾ ਸੋਸ਼ਣ ਕਰਦਾ ਸੀ।

ਇਸ ਘਟਨਾ ਬਾਰੇ ਲੜਕੀਆਂ ਨੇ ਆਪਣੇ ਮਾਪਿਆਂ ਨੂੰ ਦੱਸਿਆ ਸੀ। ਇਸ ਤੋਂ ਬਾਅਦ ਮਾਮਲੇ ਦੀ ਸ਼ਿਕਾਇਤ ਦਰਜ ਕਰਵਾਈ ਗਈ ਅਤੇ ਦੋਸ਼ੀ ਦੇ ਖਿਲਾਫ ਪੋਕਸੋ ਐਕਟ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ। ਬਾਅਦ ਵਿਚ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ। ਸਕੂਲ ਮੈਨੇਜਮੈਂਟ ਨੇ ਇਸ ਘਟਨਾ 'ਤੇ ਸੋਮਵਾਰ ਨੂੰ ਇਕ ਬਿਆਨ ਜਾਰੀ ਕਰਕੇ ਕਿਹਾ ਕਿ ਪ੍ਰਿੰਸੀਪਲ ਦੇ ਨਾਲ-ਨਾਲ ਇਕ ਕਲਾਸ ਟੀਚਰ ਅਤੇ ਇਕ ਮਹਿਲਾ ਅਟੈਂਡੈਂਟ ਨੂੰ ਵੀ ਮੁਅੱਤਲ ਕਰ ਦਿੱਤਾ ਗਿਆ ਹੈ। ਸਕੂਲ ਨੇ ਇਸ ਘਟਨਾ ਲਈ ਮੁਆਫੀ ਵੀ ਮੰਗੀ ਹੈ।

Trending news