Baba Siddiqui Murder: NCP ਨੇਤਾ ਬਾਬਾ ਸਿੱਦੀਕੀ `ਤੇ ਬਦਮਾਸ਼ਾਂ ਨੇ ਚਲਾਈਆਂ ਤਾੜ-ਤਾੜ ਗੋਲੀਆਂ, ਇਲਾਜ ਦੌਰਾਨ ਮੌਤ
Baba Siddiqui Murder: NCP ਨੇਤਾ ਬਾਬਾ ਸਿੱਦੀਕੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਅੱਜ ਰਾਤ ਕਰੀਬ 9 ਵਜੇ ਬਦਮਾਸ਼ਾਂ ਨੇ ਉਸ `ਤੇ 3 ਰਾਉਂਡ ਫਾਇਰ ਕੀਤੇ।
Baba Siddiqui Murder News: NCP ਨੇਤਾ ਬਾਬਾ ਸਿੱਦੀਕੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਰਿਪੋਰਟ ਮੁਤਾਬਕ ਬਦਮਾਸ਼ਾਂ ਨੇ ਉਸ 'ਤੇ ਤਿੰਨ ਰਾਉਂਡ ਫਾਇਰ ਕੀਤੇ, ਜਿਨ੍ਹਾਂ 'ਚੋਂ ਇਕ ਉਹਨਾਂ ਦੀ ਛਾਤੀ 'ਤੇ ਲੱਗੀ। ਉਹਨਾਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ, ਜਿੱਥੇ ਉਹਨਾਂ ਦੀ ਮੌਤ ਹੋ ਗਈ।
ਸੂਤਰਾਂ ਮੁਤਾਬਕ ਮਹਾਰਾਸ਼ਟਰ 'ਚ ਐੱਨਸੀਪੀ (ਅਜੀਤ ਧੜੇ) ਦੇ ਨੇਤਾ ਬਾਬਾ ਸਿੱਦੀਕੀ ਦੇ ਬੇਟੇ ਜੀਸ਼ਾਨ ਸਿੱਦੀਕੀ ਦਾ ਬਾਂਦਰਾ ਈਸਟ 'ਚ ਖੇਰਵਾੜੀ ਸਿਗਨਲ 'ਤੇ ਦਫਤਰ ਹੈ। ਇਸੇ ਦਫ਼ਤਰ ਨੇੜੇ ਅਣਪਛਾਤੇ ਵਿਅਕਤੀਆਂ ਨੇ ਬਾਬਾ ਸਿੱਦੀਕੀ ’ਤੇ 3 ਰਾਊਂਡ ਫਾਇਰ ਕੀਤੇ। ਇਸ ਤੋਂ ਬਾਅਦ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ। ਉਸ ਨੂੰ ਇਲਾਜ ਲਈ ਨੇੜਲੇ ਲੀਲਾਵਤੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ, ਪਰ ਉਹਨਾਂ ਨੂੰ ਬਚਾਇਆ ਨਹੀਂ ਜਾ ਸਕਿਆ। ਸੂਤਰਾਂ ਦਾ ਕਹਿਣਾ ਹੈ ਕਿ ਬਾਅਦ ਵਿੱਚ ਪੁਲਿਸ ਨੇ ਇਸ ਹਮਲੇ ਵਿੱਚ ਦੋ ਸ਼ੱਕੀਆਂ ਨੂੰ ਗ੍ਰਿਫਤਾਰ ਕਰ ਲਿਆ।
ਇਹ ਵੀ ਪੜ੍ਹੋ: Tarantaran Encounter: ਤਰਨਤਾਰਨ 'ਚ ਪੁਲਿਸ ਤੇ ਬਦਮਾਸ਼ਾਂ ਵਿਚਾਲੇ ਕਰਾਸ ਫਾਇਰਿੰਗ, ਇੱਕ ਗੈਂਗਸਟਰ ਕਾਬੂ
ਆਪਣੀ ਪਾਰਟੀ ਦੇ ਨੇਤਾ 'ਤੇ ਗੋਲੀਬਾਰੀ ਦੀ ਸੂਚਨਾ ਮਿਲਣ ਤੋਂ ਬਾਅਦ, ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ਨੇ ਹਸਪਤਾਲ ਬੁਲਾਇਆ ਅਤੇ ਡਾਕਟਰਾਂ ਤੋਂ ਉਸ ਦੀ ਸਥਿਤੀ ਬਾਰੇ ਪੁੱਛਿਆ। ਉਨ੍ਹਾਂ ਦੀ ਪਾਰਟੀ ਦੇ ਕਈ ਆਗੂ ਬਾਬਾ ਸਿੱਦੀਕੀ ਦਾ ਹਾਲ-ਚਾਲ ਪੁੱਛਣ ਹਸਪਤਾਲ ਪੁੱਜੇ। ਉਹਨਾਂ ਦੀ ਮੌਤ ਦੀ ਖ਼ਬਰ ਤੋਂ ਬਾਅਦ ਮਾਹੌਲ ਤਣਾਅਪੂਰਨ ਹੋ ਗਿਆ ਹੈ। ਸਥਿਤੀ ਵਿਗੜਨ ਦੀ ਸੰਭਾਵਨਾ ਨੂੰ ਦੇਖਦੇ ਹੋਏ ਇਲਾਕੇ 'ਚ ਭਾਰੀ ਪੁਲਿਸ ਫੋਰਸ ਤਾਇਨਾਤ ਕੀਤੀ ਜਾ ਰਹੀ ਹੈ।
ਸੀਐਮ ਏਕਨਾਥ ਸ਼ਿੰਦੇ ਨੇ ਦੱਸਿਆ ਕਿ ਇਸ ਕਤਲ ਵਿੱਚ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਜਦਕਿ ਇੱਕ ਮੁਲਜ਼ਮ ਦੀ ਭਾਲ ਜਾਰੀ ਹੈ। ਫੜੇ ਗਏ ਦੋਵੇਂ ਮੁਲਜ਼ਮ ਯੂਪੀ-ਹਰਿਆਣਾ ਦੇ ਸ਼ੂਟਰ ਹਨ। ਇਸ ਮਾਮਲੇ ਵਿੱਚ ਮੁਲਜ਼ਮਾਂ ਖ਼ਿਲਾਫ਼ ਫਾਸਟ ਟਰੈਕ ਅਦਾਲਤ ਵਿੱਚ ਕੇਸ ਚੱਲੇਗਾ। ਉਨ੍ਹਾਂ ਨੇ ਮੁੰਬਈ ਦੇ ਲੋਕਾਂ ਨੂੰ ਸ਼ਾਂਤੀ ਬਣਾਏ ਰੱਖਣ ਦੀ ਅਪੀਲ ਕੀਤੀ। ਸੂਤਰਾਂ ਅਨੁਸਾਰ ਫਰਾਰ ਮੁਲਜ਼ਮਾਂ ਦੀ ਭਾਲ ਲਈ ਯੂਪੀ ਐਸਟੀਐਫ ਅਤੇ ਹਰਿਆਣਾ ਪੁਲੀਸ ਦੀ ਸੀਆਈਏ ਨਾਲ ਸੰਪਰਕ ਕੀਤਾ ਗਿਆ ਹੈ, ਮੁੰਬਈ ਪੁਲਿਸ ਦੀ ਕ੍ਰਾਈਮ ਬ੍ਰਾਂਚ ਇਸ ਪੂਰੇ ਮਾਮਲੇ ਦੀ ਜਾਂਚ ਕਰ ਰਹੀ ਹੈ।