Delhi Firing News: ਰਾਜਧਾਨੀ ਦਿੱਲੀ 'ਚ ਕਈ ਰਾਊਂਡ ਫਾਇਰਿੰਗ ਦਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਦੱਖਣੀ ਦਿੱਲੀ ਦੇ ਗ੍ਰੇਟਰ ਕੈਲਾਸ਼ ਇਲਾਕੇ 'ਚ ਵੀਰਵਾਰ ਸ਼ਾਮ ਨੂੰ ਅਣਪਛਾਤੇ ਹਮਲਾਵਰਾਂ ਨੇ ਜਿੰਮ 'ਚੋਂ ਬਾਹਰ ਆ ਰਹੇ ਇਕ ਵਿਅਕਤੀ 'ਤੇ ਗੋਲੀਆਂ ਚਲਾ ਦਿੱਤੀਆਂ। ਫਾਇਰਿੰਗ ਤੋਂ ਬਾਅਦ ਜ਼ਖਮੀ ਵਿਅਕਤੀ ਨੂੰ ਮੈਕਸ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। 


COMMERCIAL BREAK
SCROLL TO CONTINUE READING

ਗੋਲੀ ਲੱਗਣ ਵਾਲੇ ਵਿਅਕਤੀ ਦਾ ਨਾਂ ਨਾਦਿਰ ਸ਼ਾਹ ਦੱਸਿਆ ਜਾ ਰਿਹਾ ਹੈ। ਮ੍ਰਿਤਕ ਅਫਗਾਨ ਮੂਲ ਦਾ ਹੈ। ਮੌਕੇ 'ਤੇ ਕਰੀਬ 6 ਤੋਂ 8 ਰਾਉਂਡ ਫਾਇਰ ਕੀਤੇ ਗਏ। ਪੁਲਸ ਨੇ ਦੱਸਿਆ ਕਿ ਮ੍ਰਿਤਕ ਦੇ ਖਿਲਾਫ ਕਈ ਅਪਰਾਧਿਕ ਮਾਮਲੇ ਦਰਜ ਹਨ।


ਦਿੱਲੀ ਪੁਲਿਸ ਨੇ ਦੱਸਿਆ ਕਿ ਦਿੱਲੀ ਦੇ ਪੌਸ਼ ਇਲਾਕੇ ਗ੍ਰੇਟਰ ਕੈਲਾਸ਼ ਵਿੱਚ ਰਾਤ ਕਰੀਬ 10:57 ਵਜੇ ਗੋਲੀਬਾਰੀ ਹੋਈ। ਉਸ ਨੇ ਦੱਸਿਆ ਕਿ ਪੁਲਿਸ ਨੂੰ ਗੋਲੀਬਾਰੀ ਦੀ ਸੂਚਨਾ ਮਿਲੀ ਸੀ ਅਤੇ ਇੱਕ ਵਿਅਕਤੀ ਜ਼ਖਮੀ ਹੋ ਗਿਆ ਸੀ, ਜਿਸ ਨੂੰ ਮੈਕਸ ਹਸਪਤਾਲ ਲਿਜਾਇਆ ਗਿਆ ਸੀ।


ਇਹ ਵੀ ਪੜ੍ਹੋ: Punjab Breaking Live Updates: ਪੰਜਾਬ ਦੀਆਂ ਜਾਣੋ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ


ਫਿਲਹਾਲ ਪੁਲਿਸ ਟੀਮ ਮੌਕੇ 'ਤੇ ਪਹੁੰਚ ਗਈ ਹੈ ਅਤੇ ਘਟਨਾ ਦੀ ਜਾਂਚ 'ਚ ਜੁਟੀ ਹੈ। ਘਟਨਾ ਤੋਂ ਬਾਅਦ ਲਾਰੇਂਸ ਬਿਸ਼ਨੋਈ ਗੈਂਗ ਦੇ ਰੋਹਿਤ ਗੋਦਾਰਾ ਨੇ ਸੋਸ਼ਲ ਮੀਡੀਆ ਪੋਸਟ ਰਾਹੀਂ ਗ੍ਰੇਟਰ ਕੈਲਾਸ਼ ਇਲਾਕੇ ਵਿੱਚ ਨਾਦਿਰ ਸ਼ਾਹ ਦੇ ਕਤਲ ਦੀ ਜ਼ਿੰਮੇਵਾਰੀ ਲਈ ਹੈ।


ਪੋਸਟ 'ਚ ਲਿਖਿਆ ਹੈ, 'ਮੈਂ ਰੋਹਿਤ ਗੋਦਾਰਾ ਬੀਕਾਨੇਰ ਗੋਲਡੀ ਬਰਾੜ ਹਾਂ, ਅਸੀਂ (ਨਾਦਿਰ) ਦਾ ਕਤਲ ਅੱਜ ਦਿੱਲੀ 'ਚ ਕੀਤਾ ਹੈ। ਸਾਨੂੰ ਸਾਡੇ ਭਰਾ ਸਮੀਰ ਬਾਬਾ ਭਾਈ, ਜੋ ਕਿ ਤਿਹਾੜ ਵਿੱਚ ਹਨ, ਦਾ ਸੁਨੇਹਾ ਮਿਲਿਆ ਸੀ ਕਿ ਉਹ ਸਾਡੇ ਦੁਸ਼ਮਣਾਂ ਨਾਲ ਹੱਥ ਮਿਲਾ ਕੇ ਸਾਡੇ ਸਾਰੇ ਕੰਮ ਵਿੱਚ ਰੁਕਾਵਟਾਂ ਖੜ੍ਹੀਆਂ ਕਰ ਰਿਹਾ ਹੈ, ਇਸ ਲਈ ਅਸੀਂ ਉਸਨੂੰ ਮਾਰ ਦਿੱਤਾ ਹੈ। ਫਿਲਹਾਲ ਇਹ ਪੋਸਟ ਸਾਹਮਣੇ ਆਉਣ ਤੋਂ ਬਾਅਦ ਜਾਂਚ ਏਜੰਸੀਆਂ ਇਸ ਪੋਸਟ ਦੀ ਵੀ ਜਾਂਚ ਕਰ ਰਹੀਆਂ ਹਨ।