Manipur Incident News: ਮਨੀਪੁਰ ਪੁਲਿਸ ਨੇ 4 ਮਈ ਨੂੰ ਦੋ ਔਰਤਾਂ ਦੇ ਮਾਮਲੇ ਵਿੱਚ ਛੇਵੇਂ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਛੇਵਾਂ ਮੁਲਜ਼ਮ ਨਾਬਾਲਗ ਹੈ। ਇਸ ਘਟਨਾ ਦਾ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਦੇਸ਼ ਭਰ 'ਚ ਹੜਕੰਪ ਮਚ ਗਿਆ ਹੈ।
Trending Photos
Manipur Incident News: 4 ਮਈ ਨੂੰ ਮਨੀਪੁਰ ਪੁਲਿਸ ਨੇ ਸੂਬੇ ਦੇ ਕੰਗਪੋਕਪੀ ਜ਼ਿਲ੍ਹੇ ਵਿੱਚ ਦੋ ਔਰਤਾਂ ਦੇ ਕੱਪੜੇ ਉਤਾਰਨ ਦੇ ਮਾਮਲੇ ਵਿੱਚ ਛੇਵੇਂ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ। ਅਧਿਕਾਰੀਆਂ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ। ਪੁਲਿਸ ਨੇ ਦੱਸਿਆ ਕਿ ਗ੍ਰਿਫ਼ਤਾਰ ਵਿਅਕਤੀ ਨਾਬਾਲਗ ਹੈ। ਬੁੱਧਵਾਰ ਨੂੰ ਇਸ ਭਿਆਨਕ ਘਟਨਾ ਦੀ 26 ਸੈਕਿੰਡ ਦੀ ਵੀਡੀਓ ਸਾਹਮਣੇ ਆਉਣ ਤੋਂ ਇੱਕ ਦਿਨ ਬਾਅਦ ਪੁਲਿਸ ਨੇ ਵੀਰਵਾਰ ਨੂੰ ਇਸ ਮਾਮਲੇ ਵਿੱਚ ਪਹਿਲੀ ਗ੍ਰਿਫ਼ਤਾਰੀ ਕੀਤੀ ਗਈ ਸੀ। ਇਸ ਤੋਂ ਬਾਅਦ ਵੀਰਵਾਰ ਨੂੰ ਹੀ ਤਿੰਨ ਹੋਰ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ।
ਪੰਜਵੇਂ ਮੁਲਜ਼ਮ 19 ਸਾਲਾ ਨੌਜਵਾਨ ਨੂੰ ਸ਼ਨੀਵਾਰ ਨੂੰ ਗ੍ਰਿਫ਼ਤਾਰ ਕੀਤਾ ਗਿਆ। ਸਭ ਤੋਂ ਅਹਿਮ ਗੱਲ ਹੈ ਕਿ ਜਿਨ੍ਹਾਂ ਦੋ ਔਰਤਾਂ ਨਾਲ ਇਹ ਸ਼ਰਮਨਾਕ (Manipur Incident News) ਘਟਨਾ ਵਾਪਰੀ, ਉਨ੍ਹਾਂ ਵਿੱਚੋਂ ਇੱਕ ਭਾਰਤੀ ਫੌਜ ਦੇ ਇੱਕ ਸਾਬਕਾ ਸੈਨਿਕ ਦੀ ਪਤਨੀ ਹੈ, ਜਿਸ ਨੇ ਅਸਾਮ ਰੈਜੀਮੈਂਟ ਵਿੱਚ ਸੂਬੇਦਾਰ ਵਜੋਂ ਸੇਵਾ ਨਿਭਾਈ ਸੀ ਅਤੇ ਕਾਰਗਿਲ ਜੰਗ ਵਿੱਚ ਵੀ ਹਿੱਸਾ ਲਿਆ ਸੀ।
ਇਹ ਵੀ ਪੜ੍ਹੋ: Punjab News: ਫਗਵਾੜਾ 'ਚ ਪਤੀ-ਪਤਨੀ ਕਿਡਨੈਪ, ਨਿਹੰਗਾਂ ਦੇ ਬਾਣੇ 'ਚ ਆਏ ਸਨ ਮੁਲਜ਼ਮ, ਵੇਖੋ CCTV ਫੋਟੇਜ
ਮਨੀਪੁਰ ਪੁਲਿਸ (Manipur police) ਨੇ ਦੱਸਿਆ ਕਿ ਪਹਾੜੀ ਅਤੇ ਘਾਟੀ ਦੋਵਾਂ ਜ਼ਿਲ੍ਹਿਆਂ ਦੇ ਵੱਖ-ਵੱਖ ਖੇਤਰਾਂ ਵਿੱਚ ਕੁੱਲ 126 ਨਾਕੇ ਅਤੇ ਚੈਕ ਪੋਸਟ ਬਣਾਏ ਗਏ ਹਨ ਅਤੇ ਹਿੰਸਾ ਦੇ ਸਬੰਧ ਵਿੱਚ ਪੁਲਿਸ ਨੇ 413 ਲੋਕਾਂ ਨੂੰ ਹਿਰਾਸਤ ਵਿੱਚ ਲਿਆ ਹੈ। ਰਾਸ਼ਟਰੀ ਰਾਜਮਾਰਗ 'ਤੇ ਜ਼ਰੂਰੀ ਵਸਤਾਂ ਦੀ ਆਵਾਜਾਈ ਨੂੰ ਵੀ ਯਕੀਨੀ ਬਣਾਇਆ ਗਿਆ ਹੈ।
ਇਸ ਘਟਨਾ ਨੂੰਲੈ ਕੇ ਸੰਸਦ 'ਚ ਵੀ ਹੰਗਾਮਾ ਹੋਇਆ। ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੇ ਸੋਮਵਾਰ ਨੂੰ ਸੰਸਦ ਕੰਪਲੈਕਸ 'ਚ ਮਹਾਤਮਾ ਗਾਂਧੀ ਦੀ ਮੂਰਤੀ ਨੇੜੇ ਪ੍ਰਦਰਸ਼ਨ ਕਰਨ ਦੀ ਯੋਜਨਾ ਬਣਾਈ ਹੈ ਤਾਂ ਕਿ ਇਸ ਮੁੱਦੇ 'ਤੇ ਪ੍ਰਧਾਨ ਮੰਤਰੀ ਦੇ ਦੋਵਾਂ ਸਦਨਾਂ 'ਚ ਬਿਆਨ ਦਾ ਦਬਾਅ ਬਣਾਇਆ ਜਾ ਸਕੇ। ਸੂਤਰਾਂ ਮੁਤਾਬਕ ਸੋਮਵਾਰ (24 ਜੁਲਾਈ) ਨੂੰ ਸਵੇਰੇ 10 ਵਜੇ ਬੈਠਕ ਤੋਂ ਬਾਅਦ ਦੋਵੇਂ ਸਦਨਾਂ 'ਚ ਦਾਖਲ ਹੋਣ ਤੋਂ ਪਹਿਲਾਂ ਮਹਾਤਮਾ ਗਾਂਧੀ ਦੀ ਮੂਰਤੀ ਨੇੜੇ ਨੇਤਾ ਰੋਸ ਪ੍ਰਦਰਸ਼ਨ ਕਰਨਗੇ।
ਦੂਜੇ ਪਾਸੇ ਚੂਰਾਚੰਦਪੁਰ ਜ਼ਿਲ੍ਹੇ ਵਿੱਚ 5000 ਕੁੱਕੀ ਔਰਤਾਂ ਨੇ ਕਾਲੇ ਕੱਪੜੇ ਪਾ ਕੇ ਇਸ ਘਟਨਾ ਦਾ ਵਿਰੋਧ ਕੀਤਾ। ਇੰਫਾਲ 'ਚ ਵੀ ਔਰਤਾਂ ਸੜਕਾਂ 'ਤੇ ਉਤਰ ਆਈਆਂ ਅਤੇ ਟਾਇਰ ਸਾੜੇ। ਸੁਰੱਖਿਆ ਬਲਾਂ ਨੇ ਮੌਕੇ 'ਤੇ ਪਹੁੰਚ ਕੇ ਅੱਗ 'ਤੇ ਕਾਬੂ ਪਾਇਆ।