Manish Sisodia News: ਮਨੀਸ਼ ਸਿਸੋਦੀਆ ਨੇ ਜ਼ਮਾਨਤ ਲਈ ਦਿੱਲੀ ਹਾਈਕੋਰਟ ਦਾ ਦਰਵਾਜ਼ਾ ਖੜਕਾਇਆ
Advertisement
Article Detail0/zeephh/zeephh2231176

Manish Sisodia News: ਮਨੀਸ਼ ਸਿਸੋਦੀਆ ਨੇ ਜ਼ਮਾਨਤ ਲਈ ਦਿੱਲੀ ਹਾਈਕੋਰਟ ਦਾ ਦਰਵਾਜ਼ਾ ਖੜਕਾਇਆ

Manish Sisodia News: ਸਿਸੋਦੀਆ ਦੇ ਵਕੀਲ ਨੇ ਦਿੱਲੀ ਦੇ ਕਾਰਜਕਾਰੀ ਚੀਫ਼ ਜਸਟਿਸ ਦੇ ਸਾਹਮਣੇ ਮਾਮਲੇ ਦਾ ਜ਼ਿਕਰ ਕੀਤਾ ਅਤੇ ਕਿਹਾ ਕਿ ਬਿਨੈਕਾਰ ਵਿਧਾਨ ਸਭਾ ਦਾ ਮੈਂਬਰ ਹੈ। ਦੇਸ਼ ਵਿੱਚ ਚੋਣਾਂ ਦਾ ਮੌਸਮ ਚੱਲ ਰਿਹਾ ਹੈ। ਇਸ ਲਈ ਜ਼ਮਾਨਤ ਪਟੀਸ਼ਨ ਨੂੰ ਤੁਰੰਤ ਸੂਚੀਬੱਧ ਕਰਨ ਦੀ ਮੰਗ ਕੀਤੀ।

Manish Sisodia News: ਮਨੀਸ਼ ਸਿਸੋਦੀਆ ਨੇ ਜ਼ਮਾਨਤ ਲਈ ਦਿੱਲੀ ਹਾਈਕੋਰਟ ਦਾ ਦਰਵਾਜ਼ਾ ਖੜਕਾਇਆ

Manish Sisodia News: ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਨੇਤਾ ਮਨੀਸ਼ ਸਿਸੋਦੀਆ ਨੇ ਵੀਰਵਾਰ ਨੂੰ ਸ਼ਰਾਬ ਨੀਤੀ ਮਾਮਲੇ ਨਾਲ ਜੁੜੇ ਮਨੀ ਲਾਂਡਰਿੰਗ ਅਤੇ ਭ੍ਰਿਸ਼ਟਾਚਾਰ ਦੇ ਮਾਮਲਿਆਂ ਵਿੱਚ ਜ਼ਮਾਨਤ ਲਈ ਦਿੱਲੀ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਸਿਸੋਦੀਆਂ ਨੇ ਹੇਠਲੀ ਅਦਾਲਤ ਦੇ ਸੀਬੀਆਈ ਅਤੇ ਈਡੀ ਕੇਸਾਂ ਵਿੱਚ ਜ਼ਮਾਨਤ ਰੱਦ ਕਰਨ ਦੇ ਹੁਕਮ ਨੂੰ ਚੁਣੌਤੀ ਦਿੱਤੀ ਸੀ।

ਸਿਸੋਦੀਆ ਦੇ ਵਕੀਲ ਨੇ ਦਿੱਲੀ ਦੇ ਕਾਰਜਕਾਰੀ ਚੀਫ਼ ਜਸਟਿਸ ਦੇ ਸਾਹਮਣੇ ਮਾਮਲੇ ਦਾ ਜ਼ਿਕਰ ਕੀਤਾ ਅਤੇ ਕਿਹਾ ਕਿ ਬਿਨੈਕਾਰ ਵਿਧਾਨ ਸਭਾ ਦਾ ਮੈਂਬਰ ਹੈ। ਦੇਸ਼ ਵਿੱਚ ਚੋਣਾਂ ਦਾ ਮੌਸਮ ਚੱਲ ਰਿਹਾ ਹੈ। ਇਸ ਲਈ ਜ਼ਮਾਨਤ ਪਟੀਸ਼ਨ ਨੂੰ ਤੁਰੰਤ ਸੂਚੀਬੱਧ ਕਰਨ ਦੀ ਮੰਗ ਕੀਤੀ।

ਕਾਰਜਕਾਰੀ ਚੀਫ਼ ਜਸਟਿਸ ਮਨਮੋਹਨ ਅਤੇ ਜਸਟਿਸ ਮਨਮੀਤ ਪੀਐਸ ਅਰੋੜਾ ਦੀ ਡਿਵੀਜ਼ਨ ਬੈਂਚ ਨੇ ਕਿਹਾ ਕਿ ਜੇਕਰ ਵੀਰਵਾਰ ਨੂੰ ਦੁਪਹਿਰ 12:30 ਵਜੇ ਤੱਕ ਕਾਗਜ਼ਾਤ ਠੀਕ ਹੋ ਜਾਂਦੇ ਹਨ ਤਾਂ ਮਾਮਲਾ ਸ਼ੁੱਕਰਵਾਰ ਨੂੰ ਸੂਚੀਬੱਧ ਕੀਤਾ ਜਾਵੇਗਾ।

Trending news