Manish Sisodia News: ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਨੇਤਾ ਮਨੀਸ਼ ਸਿਸੋਦੀਆ ਨੇ ਵੀਰਵਾਰ ਨੂੰ ਸ਼ਰਾਬ ਨੀਤੀ ਮਾਮਲੇ ਨਾਲ ਜੁੜੇ ਮਨੀ ਲਾਂਡਰਿੰਗ ਅਤੇ ਭ੍ਰਿਸ਼ਟਾਚਾਰ ਦੇ ਮਾਮਲਿਆਂ ਵਿੱਚ ਜ਼ਮਾਨਤ ਲਈ ਦਿੱਲੀ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਸਿਸੋਦੀਆਂ ਨੇ ਹੇਠਲੀ ਅਦਾਲਤ ਦੇ ਸੀਬੀਆਈ ਅਤੇ ਈਡੀ ਕੇਸਾਂ ਵਿੱਚ ਜ਼ਮਾਨਤ ਰੱਦ ਕਰਨ ਦੇ ਹੁਕਮ ਨੂੰ ਚੁਣੌਤੀ ਦਿੱਤੀ ਸੀ।


COMMERCIAL BREAK
SCROLL TO CONTINUE READING

ਸਿਸੋਦੀਆ ਦੇ ਵਕੀਲ ਨੇ ਦਿੱਲੀ ਦੇ ਕਾਰਜਕਾਰੀ ਚੀਫ਼ ਜਸਟਿਸ ਦੇ ਸਾਹਮਣੇ ਮਾਮਲੇ ਦਾ ਜ਼ਿਕਰ ਕੀਤਾ ਅਤੇ ਕਿਹਾ ਕਿ ਬਿਨੈਕਾਰ ਵਿਧਾਨ ਸਭਾ ਦਾ ਮੈਂਬਰ ਹੈ। ਦੇਸ਼ ਵਿੱਚ ਚੋਣਾਂ ਦਾ ਮੌਸਮ ਚੱਲ ਰਿਹਾ ਹੈ। ਇਸ ਲਈ ਜ਼ਮਾਨਤ ਪਟੀਸ਼ਨ ਨੂੰ ਤੁਰੰਤ ਸੂਚੀਬੱਧ ਕਰਨ ਦੀ ਮੰਗ ਕੀਤੀ।


ਕਾਰਜਕਾਰੀ ਚੀਫ਼ ਜਸਟਿਸ ਮਨਮੋਹਨ ਅਤੇ ਜਸਟਿਸ ਮਨਮੀਤ ਪੀਐਸ ਅਰੋੜਾ ਦੀ ਡਿਵੀਜ਼ਨ ਬੈਂਚ ਨੇ ਕਿਹਾ ਕਿ ਜੇਕਰ ਵੀਰਵਾਰ ਨੂੰ ਦੁਪਹਿਰ 12:30 ਵਜੇ ਤੱਕ ਕਾਗਜ਼ਾਤ ਠੀਕ ਹੋ ਜਾਂਦੇ ਹਨ ਤਾਂ ਮਾਮਲਾ ਸ਼ੁੱਕਰਵਾਰ ਨੂੰ ਸੂਚੀਬੱਧ ਕੀਤਾ ਜਾਵੇਗਾ।