Manish Sisodia: ਰਾਊਜ਼ ਐਵੇਨਿਊ ਕੋਰਟ ਨੇ ਦਿੱਲੀ ਸ਼ਰਾਬ ਨੀਤੀ ਮਾਮਲੇ ਵਿੱਚ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ 26 ਅਪ੍ਰੈਲ ਤੱਕ ਵਧਾ ਦਿੱਤੀ ਹੈ। ਸਿਸੋਦੀਆ ਦੀ ਇਹ ਨਿਆਂਇਕ ਹਿਰਾਸਤ ਸ਼ਰਾਬ ਘੁਟਾਲੇ ਨਾਲ ਸਬੰਧਤ ਈਡੀ ਕੇਸ ਵਿੱਚ ਵਧਾਈ ਗਈ ਹੈ। ਸਾਬਕਾ ਉਪ ਮੁੱਖ ਮੰਤਰੀ ਨੂੰ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ 26 ਫਰਵਰੀ, 2023 ਨੂੰ "ਘੋਟਾਲੇ" ਵਿੱਚ ਕਥਿਤ ਭੂਮਿਕਾ ਲਈ ਗ੍ਰਿਫਤਾਰ ਕੀਤਾ ਸੀ।


COMMERCIAL BREAK
SCROLL TO CONTINUE READING

ਮਨੀਸ਼ ਸਿਸੋਦੀਆ 'ਤੇ ਸੀਬੀਆਈ ਅਤੇ ਈਡੀ ਨੇ ਦਿੱਲੀ ਆਬਕਾਰੀ ਨੀਤੀ ਨੂੰ ਸੋਧਣ, ਲਾਇਸੈਂਸ ਧਾਰਕਾਂ ਨੂੰ ਅਣਉਚਿਤ ਲਾਭ ਦੇਣ, ਲਾਇਸੈਂਸ ਫੀਸਾਂ ਨੂੰ ਮੁਆਫ ਕਰਨ ਜਾਂ ਘਟਾਉਣ ਅਤੇ ਸਮਰੱਥ ਅਧਿਕਾਰੀ ਦੀ ਮਨਜ਼ੂਰੀ ਤੋਂ ਬਿਨਾਂ ਲਾਇਸੈਂਸ ਜਾਰੀ ਕਰਨ ਦੌਰਾਨ ਬੇਨਿਯਮੀਆਂ ਕਰਨ ਦਾ ਦੋਸ਼ ਲਗਾਇਆ ਹੈ।


ਦਿੱਲੀ ਸ਼ਰਾਬ ਨੀਤੀ ਮਾਮਲੇ 'ਚ ਮੁਲਜ਼ਮ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ 'ਤੇ 15 ਅਪ੍ਰੈਲ ਨੂੰ ਸੁਣਵਾਈ ਹੋਈ ਸੀ। ਇਸ ਦੌਰਾਨ ਜਾਂਚ ਏਜੰਸੀ ਈਡੀ ਨੇ ਅਦਾਲਤ ਵਿੱਚ ਪਟੀਸ਼ਨ ਦਾ ਵਿਰੋਧ ਕਰਦਿਆਂ ਕਿਹਾ ਕਿ ਗੰਭੀਰ ਮਾਮਲਿਆਂ ਵਿੱਚ ਸੁਣਵਾਈ ਵਿੱਚ ਦੇਰੀ ਮੁਲਜ਼ਮਾਂ ਲਈ ਜ਼ਮਾਨਤ ਦਾ ਆਧਾਰ ਨਹੀਂ ਹੋ ਸਕਦੀ।


ਅਦਾਲਤ ਨੇ 12 ਅਪ੍ਰੈਲ ਨੂੰ ਸੀਬੀਆਈ ਅਤੇ ਈਡੀ ਨੂੰ ਨੋਟਿਸ ਜਾਰੀ ਕਰਕੇ ਇੱਕ ਹਫ਼ਤੇ ਅੰਦਰ ਜਵਾਬ ਦਾਖ਼ਲ ਕਰਨ ਲਈ ਕਿਹਾ ਸੀ। ਸਿਸੋਦੀਆ ਵੱਲੋਂ ਚੋਣ ਪ੍ਰਚਾਰ ਲਈ ਜ਼ਮਾਨਤ ਲੈਣ ਲਈ ਪਟੀਸ਼ਨ ਦਾਇਰ ਕੀਤੀ ਗਈ ਹੈ। ਇਸ 'ਤੇ ਦੋਵਾਂ ਜਾਂਚ ਏਜੰਸੀਆਂ ਨੇ ਸੋਮਵਾਰ ਨੂੰ ਆਪਣੀਆਂ ਦਲੀਲਾਂ ਪੇਸ਼ ਕਰਦਿਆਂ ਜ਼ਮਾਨਤ ਪਟੀਸ਼ਨ ਦਾ ਵਿਰੋਧ ਕੀਤਾ। ਹੁਣ ਇਸ ਮਾਮਲੇ ਵਿੱਚ ਸੀਬੀਆਈ ਦੀਆਂ ਦਲੀਲਾਂ 20 ਅਪ੍ਰੈਲ ਨੂੰ ਸੁਣੀਆਂ ਜਾਣਗੀਆਂ। ਇਸ ਤੋਂ ਬਾਅਦ ਅਦਾਲਤ ਜ਼ਮਾਨਤ ਪਟੀਸ਼ਨ 'ਤੇ ਆਪਣਾ ਫੈਸਲਾ ਦੇਵੇਗੀ।


ਇਹ ਵੀ ਪੜ੍ਹੋ: EC on Sukhbir Badal: ਸੁਖਬੀਰ ਬਾਦਲ ਖਿਲਾਫ ਐਕਸ਼ਨ ਦੀ ਤਿਆਰੀ ਵਿੱਚ ਚੋਣ ਕਮਿਸ਼ਨ


ਮਨੀਸ਼ ਸਿਸੋਦੀਆ ਨੂੰ ਸੀਬੀਆਈ ਨੇ 26 ਫਰਵਰੀ ਨੂੰ ਦਿੱਲੀ ਦੇ ਕਥਿਤ ਆਬਕਾਰੀ ਨੀਤੀ ਮਾਮਲੇ ਵਿੱਚ ਹਿਰਾਸਤ ਵਿੱਚ ਲਿਆ ਸੀ। ਮਨੀਸ਼ ਸਿਸੋਦੀਆ ਤੋਂ ਲੰਬੀ ਪੁੱਛਗਿੱਛ ਤੋਂ ਬਾਅਦ ਉਨ੍ਹਾਂ ਨੂੰ ਹਿਰਾਸਤ ‘ਚ ਲਿਆ ਗਿਆ। ਮਨੀਸ਼ ਫਿਲਹਾਲ ਤਿਹਾੜ ਜੇਲ ‘ਚ ਬੰਦ ਹੈ। ਦੱਸ ਦੇਈਏ ਕਿ 28 ਫਰਵਰੀ 2023 ਨੂੰ ਸਿਸੋਦੀਆ ਨੇ ਦਿੱਲੀ ਕੈਬਨਿਟ ਤੋਂ ਅਸਤੀਫਾ ਦੇ ਦਿੱਤਾ ਸੀ। 


ਇਹ ਵੀ ਪੜ੍ਹੋ: Aap Meeting: ਲੋਕ ਸਭਾ ਚੋਣਾਂ ਦੇ ਮੱਦੇਨਜ਼ਰ CM ਭਗਵੰਤ ਮਾਨ ਅੱਜ ਸਾਰੇ ਉਮੀਦਵਾਰਾਂ ਨਾਲ ਕਰਨਗੇ ਮੀਟਿੰਗ