Manish Sisodia News: ਮਨੀਸ਼ ਸਿਸੋਦੀਆ ਨੇ ਜੇਲ੍ਹ ਤੋਂ ਲਿਖੀ ਭਾਵੁਕ ਚਿੱਠੀ! ਕਿਹਾ- ਜਲਦੀ ਮਿਲਦੇ ਹਾਂ ਬਾਹਰ
Manish Sisodia News: ਜੇਲ੍ਹ ਤੋਂ ਲਿਖੇ ਇਸ ਪੱਤਰ ਵਿੱਚ ਮਨੀਸ਼ ਸਿਸੋਦੀਆ ਨੇ ਆਪਣੇ ਵਿਧਾਨ ਸਭਾ ਹਲਕੇ ਦੇ ਲੋਕਾਂ ਦਾ ਧੰਨਵਾਦ ਕਰਦੇ ਹੋਏ ਲਿਖਿਆ ਕਿ ਅਸੀਂ ਜਲਦੀ ਹੀ ਬਾਹਰ ਮਿਲਾਂਗੇ।
Manish Sisodia Letter: ਕਥਿਤ ਸ਼ਰਾਬ ਘੁਟਾਲੇ ਦੇ ਦੋਸ਼ਾਂ ਵਿੱਚ ਜੇਲ੍ਹ ਵਿੱਚ ਬੰਦ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ (Manish Sisodia) ਨੇ ਆਪਣੇ ਵਿਧਾਨ ਸਭਾ ਹਲਕੇ (ਪਟਪੜਗੰਜ) ਦੇ ਲੋਕਾਂ ਨੂੰ ਇੱਕ ਪੱਤਰ ਲਿਖਿਆ ਹੈ। ਮਨੀਸ਼ ਸਿਸੋਦੀਆ ਨੇ ਲਿਖਿਆ ਕਿ ਅਸੀਂ ਜਲਦੀ ਹੀ ਬਾਹਰ ਮਿਲਾਂਗੇ। ਉਨ੍ਹਾਂ ਕਿਹਾ ਕਿ ਪਿਛਲੇ ਇੱਕ ਸਾਲ ਵਿੱਚ ਮੈਂ ਸਾਰਿਆਂ ਨੂੰ ਯਾਦ ਕੀਤਾ। ਅਸੀਂ ਸਾਰਿਆਂ ਨੇ ਮਿਲ ਕੇ ਬਹੁਤ ਇਮਾਨਦਾਰੀ ਨਾਲ ਕੰਮ ਕੀਤਾ। ਜਿਸ ਤਰ੍ਹਾਂ ਆਜ਼ਾਦੀ ਦੇ ਸਮੇਂ ਹਰ ਕੋਈ ਲੜਿਆ ਸੀ, ਉਸੇ ਤਰ੍ਹਾਂ ਅਸੀਂ ਚੰਗੀ ਸਿੱਖਿਆ ਅਤੇ ਸਕੂਲਾਂ ਲਈ ਲੜ ਰਹੇ ਹਾਂ।
ਪਿਛਲੇ ਇੱਕ ਸਾਲ ਤੋਂ ਜੇਲ੍ਹ ਵਿੱਚ ਬੰਦ
ਮਨੀਸ਼ ਸਿਸੋਦੀਆ (Manish Sisodia) ਕਥਿਤ ਦਿੱਲੀ ਸ਼ਰਾਬ ਘੁਟਾਲੇ ਦੇ ਦੋਸ਼ ਵਿੱਚ ਪਿਛਲੇ ਇੱਕ ਸਾਲ ਤੋਂ ਜੇਲ੍ਹ ਵਿੱਚ ਹਨ। ਇਸ ਤੋਂ ਪਹਿਲਾਂ ਬੁੱਧਵਾਰ ਨੂੰ ਆਮ ਆਦਮੀ ਪਾਰਟੀ ਦੇ ਨੇਤਾ ਸੰਜੇ ਸਿੰਘ ਨੂੰ ਇਸ ਮਾਮਲੇ 'ਚ ਜ਼ਮਾਨਤ ਮਿਲਣ ਤੋਂ ਬਾਅਦ ਜੇਲ 'ਚੋਂ ਰਿਹਾਅ ਕਰ ਦਿੱਤਾ ਗਿਆ ਸੀ। ਰਿਹਾਈ ਤੋਂ ਬਾਅਦ ਉਹ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਦੇ ਪਰਿਵਾਰਾਂ ਨੂੰ ਮਿਲੇ।
ਇਹ ਵੀ ਪੜ੍ਹੋ: Loksabha Election Meeting: ਅੱਜ CM ਮਾਨ ਦੀ ਆਗੂਆਂ ਨਾਲ ਮੀਟਿੰਗ! ਇਹ ਜ਼ਿਲ੍ਹਿਆਂ ਨੂੰ ਫਤਿਹ ਕਰਨ ਲਈ ਬਣਾਉਣਗੇ ਰਣਨੀਤੀ
ਕੇਂਦਰ ਸਰਕਾਰ 'ਤੇ ਨਿਸ਼ਾਨਾ ਸਾਧਿਆ
ਇਸ ਪੱਤਰ 'ਚ ਮਨੀਸ਼ ਸਿਸੋਦੀਆ (Manish Sisodia) ਨੇ ਕੇਂਦਰ ਸਰਕਾਰ 'ਤੇ ਨਿਸ਼ਾਨਾ ਸਾਧਿਆ ਹੈ। ਉਸ ਨੇ ਲਿਖਿਆ ਕਿ ਅੰਗਰੇਜ਼ਾਂ ਨੂੰ ਵੀ ਆਪਣੀ ਤਾਕਤ ਦਾ ਬਹੁਤ ਮਾਣ ਸੀ, ਅੰਗਰੇਜ਼ ਵੀ ਲੋਕਾਂ ਨੂੰ ਝੂਠੇ ਦੋਸ਼ ਲਾ ਕੇ ਜੇਲ੍ਹਾਂ ਵਿੱਚ ਡੱਕਦੇ ਸਨ, ਅੰਗਰੇਜ਼ਾਂ ਨੇ ਗਾਂਧੀ ਅਤੇ ਨੈਲਸਨ ਮੰਡੇਲਾ ਨੂੰ ਵੀ ਕਈ ਸਾਲ ਜੇਲ੍ਹ ਵਿੱਚ ਰੱਖਿਆ। ਅੰਗਰੇਜ਼ਾਂ ਦੀ ਤਾਨਾਸ਼ਾਹੀ ਤੋਂ ਬਾਅਦ ਵੀ ਆਜ਼ਾਦੀ ਦਾ ਸੁਪਨਾ ਸਾਕਾਰ ਹੋਇਆ।
ਹਰ ਬੱਚੇ ਨੂੰ ਸਹੀ ਸਿੱਖਿਆ ਮਿਲਣੀ ਚਾਹੀਦੀ ਹੈ
ਮਨੀਸ਼ ਸਿਸੋਦੀਆ ਨੇ ਇਸ ਪੱਤਰ ਵਿੱਚ ਲਿਖਿਆ ਹੈ ਕਿ ਇੱਕ ਵਿਕਸਤ ਦੇਸ਼ ਬਣਨ ਲਈ ਚੰਗੀ ਸਿੱਖਿਆ ਅਤੇ ਸਕੂਲ ਹੋਣਾ ਜ਼ਰੂਰੀ ਹੈ। ਮੈਨੂੰ ਖੁਸ਼ੀ ਹੈ ਕਿ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਿੱਚ ਦਿੱਲੀ ਵਿੱਚ ਸਿੱਖਿਆ ਕ੍ਰਾਂਤੀ ਆਈ ਹੈ। ਹੁਣ ਪੰਜਾਬ ਸਿੱਖਿਆ ਕ੍ਰਾਂਤੀ ਦੀ ਖਬਰ ਪੜ੍ਹ ਕੇ ਮੈਂ ਰਾਹਤ ਮਹਿਸੂਸ ਕਰ ਰਿਹਾ ਹਾਂ। ਇਸੇ ਤਰ੍ਹਾਂ ਇੱਕ ਦਿਨ ਹਰ ਬੱਚੇ ਨੂੰ ਸਹੀ ਅਤੇ ਚੰਗੀ ਸਿੱਖਿਆ ਮਿਲੇਗੀ। ਚਿੱਠੀ ਵਿੱਚ ਉਹਨਾਂ ਨੇ ਲਿਖਿਆ, “ਸਿੱਖਿਆ ਕ੍ਰਾਂਤੀ ਜ਼ਿੰਦਾਬਾਦ, Love You All”।
ਇਹ ਵੀ ਪੜ੍ਹੋ: Himachal Earthquake: ਹਿਮਾਚਲ 'ਚ 5.3 ਤੀਬਰਤਾ ਦਾ ਭੂਚਾਲ, ਰਾਤ ਸਮੇਂ ਲੋਕ ਘਰਾਂ 'ਚੋਂ ਨਿਕਲੇ ਬਾਹਰ