Mansa News(ਕੁਲਦੀਪ ਧਾਲੀਵਾਲ): ਮਾਨਸਾ ਦੀ ਮਾਣਯੋਗ ਅਦਾਲਤ 'ਚ ਦੀਪਕ ਟੀਨੂੰ ਭਜਾਉਣਾ ਦੇ ਮਾਮਲੇ ਸਬੰਧੀ ਸੁਣਵਾਈ ਹੋਈ। ਬਰਖਾਸਤ ਸੀ.ਆਈ.ਏ ਇੰਚਾਰਜ ਪ੍ਰਿਤਪਾਲ ਸਿੰਘ, ਦੀਪਕ ਟੀਨੂੰ, ਜਿਤੇਂਦਰ ਜੋਤੀ, ਕੁਲਦੀਪ ਕੋਹਲੀ, ਸੁਨੀਲ ਲੋਹੀਆ, ਚਿਰਾਗ ਸਮੇਤ 10 ਦੇ ਕਰੀਬ ਲੋਕ ਮਾਨਸਾ ਦੀ ਮਾਣਯੋਗ ਅਦਾਲਤ 'ਚ ਪੇਸ਼ ਹੋਣ ਦੇ ਹੁਕਮ ਸਨ। ਜਿਸ ਵਿੱਚ ਪ੍ਰਿਤਪਾਲ ਸਿੰਘ, ਜਿਤੇਂਦਰ ਜੋਤੀ ਅਤੇ ਕੁਲਦੀਪ ਕੋਹਲੀ ਹੀ ਅਦਾਲਤ ਵਿੱਚ ਪੇਸ਼ ਹੋਏ। ਦੀਪਕ ਟੀਨੂੰ ਨੂੰ ਫਰਾਰ ਕਰਵਾਉਣ ਦੇ ਮਾਮਲੇ ਵਿੱਚ ਚਾਰਜ ਫਰੇਮ ਹੋ ਚੁੱਕੇ ਹਨ। ਅਦਾਲਤ ਵੱਲੋਂ ਇਨ੍ਹਾਂ 'ਤੇ ਬਹਿਸ ਲਈ ਅਗਲੀ ਤਾਰੀਖ 9 ਅਗਸਤ ਤੈਅ ਕੀਤੀ ਹੈ।


COMMERCIAL BREAK
SCROLL TO CONTINUE READING

ਇਸ ਦੇ ਨਾਲ ਹੀ ਬਰਖਾਸਤ ਸੀ.ਆਈ.ਏ ਇੰਚਾਰਜ ਪ੍ਰਿਤਪਾਲ ਸਿੰਘ ਖਿਲਾਫ ਪੁਲਿਸ ਨੇ ਇਸ ਮਾਮਲੇ ਵਿੱਚ ਜੋ ਚਲਾਨ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ। ਉਸ ਚਲਾਨ ਦੀ ਕਾਪੀ ਮੰਗੀ ਸੀ, ਇਸ ਚਲਾਨ ਅੱਜ ਅਦਾਲਤ ਵੱਲੋਂ ਪ੍ਰਿਤਪਾਲ ਸਿੰਘ ਦੇ ਵਕੀਲ ਨੂੰ ਦੇ ਦਿੱਤੀ ਗਈ ਹੈ।


ਦੱਸਣਯੋਗ ਹੈ ਕਿ ਪੰਜਾਬ ਹਰਿਆਣਾ ਹਾਈਕੋਰਟ ਵੱਲੋਂ ਪ੍ਰਿਤਪਾਲ ਸਿੰਘ ਨੂੰ ਅੰਤ੍ਰਿਮ ਜ਼ਮਾਨਤ ਦਿੱਤੀ ਗਈ ਸੀ। ਹਾਈਕੋਰਟ ਨੇ 11 ਜੁਲਾਈ 2024 ਨੂੰ ਜ਼ਮਾਨਤ ਖਾਰਜ ਕਰਨ ਤੋਂ ਬਾਅਦ ਹੇਠਲੀ ਅਦਾਲਤ ਨੂੰ 6 ਮਹੀਨਿਆਂ ਦੇ ਅੰਦਰ ਕੇਸ ਦਾ ਫੈਸਲਾ ਕਰਨ ਦੇ ਹੁਕਮ ਜਾਰੀ ਕੀਤੇ ਹਨ।


ਦੱਸਦਈਏ ਕਿ ਦੀਪਕ ਟੀਨੂੰ 1 ਅਕਤੂਬਰ 2022 ਨੂੰ ਮਾਨਸਾ ਦੇ ਸੀਆਈਏ ਇੰਚਾਰਜ ਪ੍ਰਿਤਪਾਲ ਦੀ ਸਰਕਾਰੀ ਰਿਹਾਇਸ਼ ਤੋਂ ਉਸ ਸਮੇਂ ਫਰਾਰ ਹੋ ਗਿਆ ਸੀ ਜਦੋਂ ਪ੍ਰਿਤਪਾਲ ਟੀਨੂੰ ਨੂੰ ਆਪਣੀ ਪ੍ਰੇਮਿਕਾ ਨੂੰ ਮਿਲਣ ਲਈ ਲੈ ਗਿਆ ਸੀ। ਇਸ ਤੋਂ ਬਾਅਦ ਦਿੱਲੀ ਪੁਲਿਸ ਨੇ ਟੀਨੂੰ ਨੂੰ 20 ਅਕਤੂਬਰ ਨੂੰ ਰਾਜਸਥਾਨ ਦੇ ਅਜਮੇਰ ਤੋਂ ਗ੍ਰਿਫ਼ਤਾਰ ਕੀਤਾ ਸੀ। 


29 ਮਈ 2022 ਨੂੰ ਮਾਨਸਾ ਦੇ ਪਿੰਡ ਜਵਾਹਰਕੇ ਵਾਲਾ ਵਿੱਚ ਸ਼ੁਭਦੀਪ ਸਿੰਘ ਉਰਫ਼ ਸਿੱਧੂ ਮੂਸੇ ਵਾਲੇ ਦਾ ਦਿਨ-ਦਿਹਾੜੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਮੂਸੇਵਾਲਾ ਦੋ ਹੋਰ ਵਿਅਕਤੀਆਂ ਨਾਲ ਮਾਨਸਾ ਜ਼ਿਲ੍ਹੇ ਵਿੱਚ ਆਪਣੇ ਜੱਦੀ ਪਿੰਡ ਮੂਸਾ ਤੋਂ ਜਵਾਹਰਕੇ ਪਿੰਡ ਜਾ ਰਹੇ ਸੀ ਜਦੋਂ ਉਨ੍ਹਾਂ ਉੱਤੇ ਅਣਪਛਾਤੇ ਵਿਅਕਤੀਆਂ ਨੇ ਆਧੁਨਿਕ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਸੀ।