Hyderabad Fire News: ਹੈਦਰਾਬਾਦ ਦੇ ਇੱਕ ਕੈਮੀਕਲ ਗੋਦਾਮ ਵਿੱਚ ਲੱਗੀ ਭਿਆਨਕ ਅੱਗ ਵਿੱਚ ਹੁਣ ਤੱਕ 9 ਲੋਕਾਂ ਦੀ ਮੌਤ ਹੋ ਚੁੱਕੀ ਹੈ। ਜਦਕਿ ਕਈ ਲੋਕ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ ਹਨ। ਇਹ ਘਟਨਾ ਹੈਦਰਾਬਾਦ ਦੇ ਨਾਮਪੱਲੀ ਦੀ ਹੈ। ਇਹ ਅੱਗ ਇੱਥੇ ਚਾਰ ਮੰਜ਼ਿਲਾ ਇਮਾਰਤ ਦੀ ਪਹਿਲੀ ਮੰਜ਼ਿਲ 'ਤੇ ਲੱਗੀ। ਵੈਂਕਟੇਸ਼ਵਰ ਰਾਓ ਡੀਸੀਪੀ, ਸੈਂਟਰਲ ਜ਼ੋਨ, ਹੈਦਰਾਬਾਦ ਅਨੁਸਾਰ ਜ਼ਮੀਨੀ ਮੰਜ਼ਿਲ 'ਤੇ ਸਥਿਤ ਗੋਦਾਮ ਵਿੱਚ ਇੱਕ ਕਾਰ ਦੀ ਮੁਰੰਮਤ ਦਾ ਕੰਮ ਚੱਲ ਰਿਹਾ ਸੀ।


COMMERCIAL BREAK
SCROLL TO CONTINUE READING

ਇਸ ਦੌਰਾਨ ਚੰਗਿਆੜੀ ਗੋਦਾਮ ਵਿੱਚ ਰੱਖੇ ਕੈਮੀਕਲ ਬੈਰਲ ਤੱਕ ਪਹੁੰਚ ਗਈ ਤੇ ਅੱਗ ਨੇ ਭਿਆਨਕ ਰੂਪ ਧਾਰਨ ਕਰ ਲਿਆ। ਕੁਝ ਹੀ ਸਮੇਂ ਵਿੱਚ ਅੱਗ ਨੇ ਇਮਾਰਤ ਦੀਆਂ ਹੋਰ ਮੰਜ਼ਿਲਾਂ ਨੂੰ ਆਪਣੀ ਲਪੇਟ ਵਿੱਚ ਲੈ ਲਿਆ ਤੇ ਛੇ ਲੋਕਾਂ ਦੀ ਮੌਤ ਹੋ ਗਈ।


ਘਟਨਾ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀ ਟੀਮ ਮੌਕੇ 'ਤੇ ਪਹੁੰਚ ਗਈ। ਜੋ ਅੱਗ ਬੁਝਾਉਣ ਦਾ ਕੰਮ ਕਰ ਰਿਹਾ ਹੈ। ਫਿਲਹਾਲ ਇਸ ਪੂਰੇ ਮਾਮਲੇ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਫਾਇਰ ਬ੍ਰਿਗੇਡ ਦੀ ਟੀਮ ਵੀ ਮੌਕੇ 'ਤੇ ਫਸੇ ਲੋਕਾਂ ਨੂੰ ਕੱਢਣ 'ਚ ਲੱਗੀ ਹੋਈ ਹੈ। ਫਾਇਰ ਬ੍ਰਿਗੇਡ ਮੁਤਾਬਕ 20 ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਹੈ।


ਇਸ ਬਹੁ-ਮੰਜ਼ਿਲਾ ਇਮਾਰਤ ਵਿੱਚੋਂ ਸੁਰੱਖਿਅਤ ਬਾਹਰ ਕੱਢੇ ਜਾਣ ਵਾਲਿਆਂ ਵਿੱਚ ਇੱਕ ਛੋਟਾ ਬੱਚਾ ਵੀ ਸ਼ਾਮਲ ਹੈ। ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ, ਜਿਸ 'ਚ ਫਾਇਰ ਬ੍ਰਿਗੇਡ ਦੇ ਕਰਮਚਾਰੀ ਬੱਚੇ ਨੂੰ ਖਿੜਕੀ 'ਚੋਂ ਬਾਹਰ ਕੱਢਦੇ ਹੋਏ ਦਿਖਾਈ ਦੇ ਰਹੇ ਹਨ। 
ਘਟਨਾ ਦੀ ਜਾਣਕਾਰੀ ਦਿੰਦੇ ਹੋਏ ਹੈਦਰਾਬਾਦ ਸੈਂਟਰਲ ਜ਼ੋਨ ਦੇ ਡੀਸੀਪੀ ਵੈਂਕਟੇਸ਼ਵਰ ਰਾਓ ਨੇ ਦੱਸਿਆ ਕਿ ਇਹ ਹਾਦਸਾ ਹੈਦਰਾਬਾਦ ਦੇ ਨਾਮਪੱਲੀ ਦੇ ਬਾਜ਼ਾਰਘਾਟ ਵਿੱਚ ਵਾਪਰਿਆ, ਜਿੱਥੇ ਇੱਕ ਅਪਾਰਟਮੈਂਟ ਕੰਪਲੈਕਸ ਵਿੱਚ ਸਥਿਤ ਇੱਕ ਗੋਦਾਮ ਵਿੱਚ ਅੱਗ ਲੱਗ ਗਈ।


ਇਹ ਵੀ ਪੜ੍ਹੋ : Chandigarh Air Quality: ਚੰਡੀਗੜ੍ਹ 'ਚ ਧੂਮਧਾਮ ਨਾਲ ਮਨਾਈ ਗਈ ਦੀਵਾਲੀ, ਖੂਬ ਚੱਲੇ ਪਟਾਕੇ, AQI 226


ਅੱਗ ਲੱਗਣ ਦੀ ਘਟਨਾ ਤੋਂ ਬਾਅਦ ਪ੍ਰਸ਼ਾਸਨ ਵੱਲੋਂ ਵੱਡੇ ਪੱਧਰ ਉਤੇ ਰਾਹਤ ਕਾਰਜ ਸ਼ੁਰੂ ਕਰ ਦਿੱਤੇ ਗਏ ਹਨ। ਬਚਾਅ ਟੀਮ ਨੇ ਕਈ ਲੋਕਾਂ ਨੂੰ ਭਾਰੀ ਮੁਸ਼ੱਕਤ ਮਗਰੋਂ ਬਾਹਰ ਕੱਢਿਆ ਗਿਆ। ਬਚਾਅ ਟੀਮ ਵੱਲੋਂ ਬਚਾਅ ਕਾਰਜ ਜਾਰੀ ਹਨ।


ਇਹ ਵੀ ਪੜ੍ਹੋ : Chandigarh-Mohali Cracker Injury: ਚੰਡੀਗੜ੍ਹ-ਮੁਹਾਲੀ 'ਚ ਦੀਵਾਲੀ ਮੌਕੇ ਪਟਾਕੇ ਸਾੜਦੇ ਹੋਏ ਕਈ ਲੋਕ ਹੋਏ ਜ਼ਖ਼ਮੀ