ਉਨ੍ਹਾਂ ਨੇ ਕਿਹਾ ਕਿ ਜ਼ਿਮਨੀ ਚੋਣਾਂ ਨੂੰ ਲੈ ਕੇ ਪੰਜਾਬ ਅੰਦਰ ਆਮ ਆਦਮੀ ਪਾਰਟੀ ਵੱਲੋਂ ਜ਼ੋਰਾਂ-ਸ਼ੋਰਾਂ ਨਾਲ ਪ੍ਰਚਾਰ ਕੀਤਾ ਜਾ ਰਿਹਾ ਹੈ। ਡੇਰਾ ਬਾਬਾ ਨਾਨਕ ਦਾ ਉਨ੍ਹਾਂ ਨੂੰ ਇੰਚਾਰਜ ਲਗਾਇਆ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੂੰ ਲੋਕਾਂ ਦਾ ਬਹੁਤ ਵਧੀਆ ਹੁੰਗਾਰਾ ਮਿਲ ਰਿਹਾ ਹੈ ਅਤੇ ਪਹਿਲੇ ਗੇੜ ਵਿੱਚ ਉਨ੍ਹਾਂ ਦਾ ਪ੍ਰਚਾਰ ਪੂਰਾ ਹੋ ਚੁੱਕਿਆ ਹੈ ਅਤੇ ਦੂਸਰੇ ਗੇੜ ਵਿੱਚ ਹੁਣ ਪ੍ਰਚਾਰ ਚੱਲ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਡੇਰਾ ਬਾਬਾ ਨਾਨਕ ਵਿੱਚ ਪਰਿਵਾਰਵਾਦ ਬਹੁਤ ਵੱਡਾ ਮੁੱਦਾ ਹੈ। ਜਿਸ ਨੂੰ ਲੈ ਕੇ ਲੋਕ ਨੇ ਕਿਹਾ ਸੁਖਜਿੰਦਰ ਸਿੰਘ ਰੰਧਾਵਾ ਦਾ ਹੈਂਕੜਬਾਜ਼ ਰਵਈਆ ਬਹੁਤ ਚਿਰ ਤੋਂ ਦੇਖ ਲਿਆ ਜੋ ਕਿ ਡਿਪਟੀ ਕਮਿਸ਼ਨਰ ਅਤੇ ਐਸਐਸਪੀ ਨੂੰ ਵੀ ਬਹੁਤ ਘਟੀਆ ਸ਼ਬਦਾਵਲੀ ਨਾਲ ਬੋਲਦੇ ਹਨ।


COMMERCIAL BREAK
SCROLL TO CONTINUE READING

ਅਰਵਿੰਦ ਕੇਜਰੀਵਾਲ ਬਾਰੇ ਗਲਤ ਸ਼ਬਦਾਵਲੀ ਬੋਲਣ ਉੱਤੇ ਕੈਬਨਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਸਾਨੂੰ ਸਾਡੀ ਮਾਂ ਹਮੇਸ਼ਾ ਘਰੋਂ ਸਿੱਖਾ ਦੇ ਕੇ ਤੋਰਦੀ ਹੈ ਕਿ ਬਾਹਰ ਜਾ ਕੇ ਕਿਸੇ ਨੂੰ ਗਲਤ ਸ਼ਬਦਾਵਲੀ ਨਹੀਂ ਵਰਤਨੀ ਲੇਕਿਨ ਮੈਨੂੰ ਨਹੀਂ ਪਤਾ ਕਿ ਸੁਖਜਿੰਦਰ ਸਿੰਘ ਰੰਧਾਵਾ ਦਾ ਪਾਲਣ ਪੋਸ਼ਣ ਕਿਸ ਤਰੀਕੇ ਦਾ ਹੋਇਆ ਹੈ ਅਤੇ ਮਾਤਾ ਪਿਤਾ ਨੇ ਕਿਸ ਤਰ੍ਹਾਂ ਦੀ ਸਿੱਖਿਆ ਦਿੱਤੀ ਹੈ। ਜੋ ਕਿ ਇਸ ਤਰ੍ਹਾਂ ਦੀ ਬੋਲ ਬਾਣੀ ਬੋਲ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਸੁਖਜਿੰਦਰ ਸਿੰਘ ਰੰਧਾਵਾ ਨੂੰ ਆਪਣੀ ਬੋਲੀ ਉੱਤੇ ਕੰਟਰੋਲ ਕਰਨਾ ਚਾਹੀਦਾ ਹੈ। ਉਹ ਲੋਕ ਸਭਾ ਦੇ ਮੈਂਬਰ ਹਨ। ਜੇਕਰ ਕੋਈ ਅਫਸਰ ਕੰਮ ਨਹੀਂ ਕਰਦਾ ਤਾਂ ਉਸ ਖਿਲਾਫ਼ ਲਿਖਤੀ ਤੌਰ ਉੱਤੇ ਵੀ ਬਹੁਤ ਕੁਝ ਕੀਤਾ ਜਾ ਸਕਦਾ ਹੈ। ਪਰ ਇਸ ਤਰ੍ਹਾਂ ਗਲਤ ਸ਼ਬਦਾਵਲੀ ਦੀ ਵਰਤੋਂ ਨਹੀਂ ਕਰਨੀ ਚਾਹੀਦੀ।