Parliament Special Session: ਮੋਦੀ ਸਰਕਾਰ ਨੇ ਸੰਸਦ ਦਾ ਵਿਸ਼ੇਸ਼ ਸੈਸ਼ਨ ਬੁਲਾਇਆ; 18 ਤੋਂ 22 ਸਤੰਬਰ ਤੱਕ ਹੋਣਗੀਆਂ ਮੀਟਿੰਗਾਂ
Advertisement
Article Detail0/zeephh/zeephh1849433

Parliament Special Session: ਮੋਦੀ ਸਰਕਾਰ ਨੇ ਸੰਸਦ ਦਾ ਵਿਸ਼ੇਸ਼ ਸੈਸ਼ਨ ਬੁਲਾਇਆ; 18 ਤੋਂ 22 ਸਤੰਬਰ ਤੱਕ ਹੋਣਗੀਆਂ ਮੀਟਿੰਗਾਂ

Parliament Special Session:  ਕੇਂਦਰ ਦੀ ਮੋਦੀ ਸਰਕਾਰ ਨੇ ਸੰਸਦ ਦਾ ਵਿਸ਼ੇਸ਼ ਸੈਸ਼ਨ ਬੁਲਾ ਕੇ ਸਿਆਸੀ ਗਲਿਆਰਿਆਂ ਵਿੱਚ ਨਵੀਂ ਚਰਚਾ ਛੇੜ ਦਿੱਤੀ ਹੈ।

Parliament Special Session: ਮੋਦੀ ਸਰਕਾਰ ਨੇ ਸੰਸਦ ਦਾ ਵਿਸ਼ੇਸ਼ ਸੈਸ਼ਨ ਬੁਲਾਇਆ; 18 ਤੋਂ 22 ਸਤੰਬਰ ਤੱਕ ਹੋਣਗੀਆਂ ਮੀਟਿੰਗਾਂ

Parliament Special Session: ਕੇਂਦਰ ਦੀ ਮੋਦੀ ਸਰਕਾਰ ਨੇ ਸੰਸਦ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਹੈ। ਇਹ ਸੈਸ਼ਨ 18 ਤੋਂ 22 ਸਤੰਬਰ ਤੱਕ ਚੱਲੇਗਾ। ਦੱਸਿਆ ਜਾ ਰਿਹਾ ਹੈ ਕਿ ਇਸ 'ਚ 5 ਬੈਠਕਾਂ ਹੋਣਗੀਆਂ। ਇਹ 17ਵੀਂ ਲੋਕ ਸਭਾ ਦਾ 13ਵਾਂ ਅਤੇ ਰਾਜ ਸਭਾ ਦਾ 261ਵਾਂ ਸੈਸ਼ਨ ਹੋਵੇਗਾ। ਅੰਮ੍ਰਿਤ ਕਾਲ ਦੇ ਦੌਰਾਨ ਸੰਸਦ ਦੇ ਵਿਸ਼ੇਸ਼ ਸੈਸ਼ਨ ਵਿੱਚ ਸਾਰਥਕ ਚਰਚਾ ਅਤੇ ਬਹਿਸ ਦੀ ਉਮੀਦ ਹੈ।

ਹਾਲਾਂਕਿ ਇਸ ਐਲਾਨ ਤੋਂ ਬਾਅਦ ਇਸ ਨੂੰ ਲੈ ਕੇ ਕਈ ਅਟਕਲਾਂ ਲਗਾਈਆਂ ਜਾਣ ਲੱਗੀਆਂ ਹਨ। ਸੰਸਦ ਦਾ ਮਾਨਸੂਨ ਸੈਸ਼ਨ ਹੁਣੇ-ਹੁਣੇ ਖਤਮ ਹੋਇਆ ਹੈ। ਸੰਸਦ ਦਾ ਇਹ ਮਾਨਸੂਨ ਸੈਸ਼ਨ 20 ਜੁਲਾਈ ਤੋਂ 11 ਅਗਸਤ ਤੱਕ ਚੱਲਿਆ। ਇਸ ਦੌਰਾਨ ਮਣੀਪੁਰ ਦੇ ਮੁੱਦੇ 'ਤੇ ਕਾਫੀ ਹੰਗਾਮਾ ਹੋਇਆ ਸੀ।
ਇਸ ਸੈਸ਼ਨ ਨੂੰ ਖਤਮ ਹੋਏ ਬਹੁਤੇ ਦਿਨ ਨਹੀਂ ਹੋਏ ਹਨ ਅਤੇ ਇਸ ਤੋਂ ਬਾਅਦ ਸਰਦ ਰੁੱਤ ਸੈਸ਼ਨ ਵੀ ਹੈ।

ਇਹ ਵੀ ਪੜ੍ਹੋ : PU Student Council Elections 2023: ਜਾਣੋ ਵਿਦਿਆਰਥੀ ਜਥੇਬੰਦੀਆਂ ਨੇ ਕਿਹੜੇ ਉਮੀਦਵਾਰਾਂ 'ਤੇ ਖੇਡਿਆ ਦਾਅ; ਸੂਚੀ ਆਈ ਸਾਹਮਣੇ

ਅਜਿਹੇ 'ਚ ਸਰਕਾਰ ਵੱਲੋਂ ਇਹ ਵਿਸ਼ੇਸ਼ ਸੈਸ਼ਨ ਕਿਉਂ ਬੁਲਾਇਆ ਗਿਆ? ਇਸ ਸੈਸ਼ਨ ਨੂੰ ਬੁਲਾਉਣ ਦੇ ਸਮੇਂ ਨੂੰ ਲੈ ਕੇ ਵੀ ਚਰਚਾ ਸ਼ੁਰੂ ਹੋ ਗਈ ਹੈ। ਇੱਕ ਪਾਸੇ ਵਿਰੋਧੀ ਗਠਜੋੜ I.N.D.I.A ਦੀ ਬੈਠਕ ਅੱਜ ਮੁੰਬਈ ਵਿੱਚ ਸ਼ੁਰੂ ਹੋ ਰਹੀ ਹੈ। ਜਿੱਥੇ ਵਿਰੋਧੀ ਪਾਰਟੀਆਂ ਚੋਣਾਂ ਵਿੱਚ ਮੋਦੀ ਨੂੰ ਘੇਰਨ ਦੀ ਰਣਨੀਤੀ ਬਣਾ ਰਹੀਆਂ ਹਨ, ਉੱਥੇ ਹੀ ਸਰਕਾਰ ਵੱਲੋਂ ਇਹ ਵਿਸ਼ੇਸ਼ ਸੈਸ਼ਨ ਬੁਲਾਇਆ ਗਿਆ ਹੈ।

ਰਾਜ ਸਭਾ ਮੈਂਬਰ ਅਤੇ ਸ਼ਿਵ ਸੈਨਾ (ਊਧਵ ਧੜੇ) ਦੀ ਨੇਤਾ ਪ੍ਰਿਅੰਕਾ ਚਤੁਰਵੇਦੀ ਨੇ ਸੰਸਦ ਦਾ ਵਿਸ਼ੇਸ਼ ਸੈਸ਼ਨ ਬੁਲਾਉਣ 'ਤੇ ਕਿਹਾ ਕਿ ਇਹ ਮੰਦਭਾਗਾ ਹੈ ਕਿ ਭਾਰਤ ਦੇ ਸਭ ਤੋਂ ਮਹੱਤਵਪੂਰਨ ਤਿਉਹਾਰ ਗਣੇਸ਼ ਉਤਸਵ ਦੌਰਾਨ ਸੈਸ਼ਨ ਬੁਲਾਇਆ ਗਿਆ। ਵਿਸ਼ੇਸ਼ ਮੀਟਿੰਗ ਸੱਦਣਾ ਹਿੰਦੂ ਭਾਵਨਾਵਾਂ ਦੇ ਖ਼ਿਲਾਫ਼ ਹੈ।

ਸੰਸਦ ਦੇ ਆਮ ਤੌਰ 'ਤੇ ਤਿੰਨ ਸੈਸ਼ਨ ਹੁੰਦੇ ਹਨ। ਇਸ ਵਿੱਚ ਬਜਟ ਸੈਸ਼ਨ, ਮਾਨਸੂਨ ਸੈਸ਼ਨ ਅਤੇ ਸਰਦ ਰੁੱਤ ਸੈਸ਼ਨ ਸ਼ਾਮਲ ਹਨ। ਵਿਸ਼ੇਸ਼ ਹਾਲਾਤ ਵਿੱਚ ਸੰਸਦ ਦਾ ਵਿਸ਼ੇਸ਼ ਸੈਸ਼ਨ ਬੁਲਾਉਣ ਦੀ ਵਿਵਸਥਾ ਹੈ।

 

ਇਹ ਵੀ ਪੜ੍ਹੋ : Punjab News: ਅੱਤਵਾਦੀ ਹਰਵਿੰਦਰ ਸਿੰਘ ਰਿੰਦਾ ਦੇ 6 ਸਾਥੀ ਗ੍ਰਿਫਤਾਰ, 5 ਪਿਸਤੌਲ, 20 ਜਿੰਦਾ ਕਾਰਤੂਸ ਬਰਾਮਦ

Trending news