Mohali News: ਕੁੰਬੜਾ ਕਤਲ ਕਾਂਡ ਵਿੱਚ ਮੁੱਖ ਆਰੋਪੀ ਮੋਹਾਲੀ ਪੁਲਿਸ ਵੱਲੋਂ ਗ੍ਰਿਫਤਾਰ ਕਰ ਲਿਆ ਹੈ। ਅੱਜ ਮੋਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ ਜਿੱਥੇ ਅਦਾਲਤ ਵੱਲੋਂ ਗ੍ਰਿਫਤਾਰ ਕੀਤੇ ਗਏ ਆਰੋਪੀ ਨੂੰ ਤਿੰਨ ਦਿਨ ਦੇ ਪੁਲਿਸ ਰਿਮਾਂਡ ਉੱਤੇ ਭੇਜਣ ਦੇ ਹੁਕਮ ਸੁਣਾਏ ਹਨ। ਇਸ ਰਿਮਾਂਡ ਦੌਰਾਨ ਪੁਲਿਸ ਬਾਕੀ ਮੁਲਜ਼ਮਾਂ ਬਾਰੇ ਪਤਾ ਲਗਾਉਣ ਦੀ ਕੋਸ਼ਿਸ਼ ਕਰੇਗੀ।


COMMERCIAL BREAK
SCROLL TO CONTINUE READING

ਮੋਹਾਲੀ ਦੇ ਪਿੰਡ ਕੁੰਬੜਾ 'ਚ ਮਾਮੂਲੀ ਝਗੜੇ ਨੂੰ ਲੈ ਕੇ ਦੋਸਤਾਂ ਦਾ ਆਪਸੀ ਝਗੜਾ ਹੋ ਗਿਆ ਅਤੇ ਮਾਮੂਲੀ ਤਕਰਾਰ ਨੇ ਅਚਾਨਕ ਹਿੰਸਕ ਰੂਪ ਲੈ ਲਿਆ। ਜਿਸ ਤੋਂ ਬਾਅਦ 17 ਸਾਲਾ ਨੌਜਵਾਨ ਦਮਨ ਕੁਮਾਰ ਦਾ ਚਾਕੂ ਮਾਰ ਕੇ ਕਤਲ ਕਰ ਦਿੱਤਾ ਗਿਆ। ਇਸ ਘਟਨਾ ਨਾਲ ਪੂਰੇ ਪਿੰਡ ਵਿੱਚ ਸੋਗ ਦਾ ਮਾਹੌਲ ਬਣ ਗਿਆ ਹੈ।


ਮਿਲੀ ਜਾਣਕਾਰੀ ਮੁਤਾਬਿਕ ਦਮਨ ਕੁਮਾਰ ’ਤੇ ਚਾਕੂ ਨਾਲ ਕਈ ਵਾਰ ਵਾਰ ਕੀਤੇ ਗਏ ਜਿਸ ਕਾਰਨ ਉਸਦੀ ਇਲਾਜ ਦੌਰਾਨ ਮੌਤ ਗੋ ਗਈ। ਪ੍ਰਵਾਸੀ ਨੌਜਵਾਨਾਂ ’ਤੇ ਕਤਲ ਕਰਨ ਦੇ ਇਲਜ਼ਾਮ ਲੱਗੇ ਹਨ।