Mohali News: ਮੋਹਾਲੀ ਪੁਲਿਸ ਵੱਲੋਂ ਨਵਜੋਤ ਸਿੰਘ ਉਰਫ਼ ਜੋਤਾ ਤੇ ਰਾਜਸਥਾਨ ਦੇ 3 ਹਥਿਆਰ ਸਪਲਾਇਰਾਂ ਗ੍ਰਿਫ਼ਤਾਰ
Advertisement
Article Detail0/zeephh/zeephh2469074

Mohali News: ਮੋਹਾਲੀ ਪੁਲਿਸ ਵੱਲੋਂ ਨਵਜੋਤ ਸਿੰਘ ਉਰਫ਼ ਜੋਤਾ ਤੇ ਰਾਜਸਥਾਨ ਦੇ 3 ਹਥਿਆਰ ਸਪਲਾਇਰਾਂ ਗ੍ਰਿਫ਼ਤਾਰ

Mohali News: ਫੜੇ ਗਏ ਤਿੰਨ ਹਥਿਆਰ ਸਪਲਾਇਰਾਂ ਦੀ ਪਛਾਣ ਮੁਹੰਮਦ ਆਸਿਫ਼ , ਭਾਨੂ ਸਿਸੋਦੀਆ ਅਤੇ ਅਨਿਲ ਕੁਮਾਰ ਵਜੋਂ ਹੋਈ ਹੈ, ਇਹ ਸਾਰੇ ਰਾਜਸਥਾਨ ਦੇ ਜ਼ਿਲ੍ਹਾ ਬਲੋਤਰਾ ਦੇ ਰਹਿਣ ਵਾਲੇ ਹਨ।

Mohali News: ਮੋਹਾਲੀ ਪੁਲਿਸ ਵੱਲੋਂ ਨਵਜੋਤ ਸਿੰਘ ਉਰਫ਼ ਜੋਤਾ ਤੇ ਰਾਜਸਥਾਨ ਦੇ 3 ਹਥਿਆਰ ਸਪਲਾਇਰਾਂ ਗ੍ਰਿਫ਼ਤਾਰ

Mohali News: ਸੰਗਠਿਤ ਅਪਰਾਧ ਦੇ ਖਿਲਾਫ ਇੱਕ ਵੱਡੀ ਸਫਲਤਾ ਦਰਜ ਕਰਦੇ ਹੋਏ, ਐਂਟੀ ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐਫ.) ਨੇ ਐਸ.ਏ.ਐਸ.ਨਗਰ ਪੁਲਿਸ ਦੇ ਨਾਲ ਇੱਕ ਸਾਂਝੇ ਆਪ੍ਰੇਸ਼ਨ ਤਹਿਤ ਵਿਦੇਸ਼ ਅਧਾਰਤ ਹੈਂਡਲਰ ਪਵਿੱਤਰ ਯੂ.ਐਸ.ਏ. ਅਤੇ ਮਨਜਿੰਦਰ ਫਰਾਂਸ ਵੱਲੋਂ ਚਲਾਏ ਜਾ ਰਹੇ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਇਸ ਦੇ ਮੁੱਖ ਕਾਰਕੁਨ ਨਵਜੋਤ ਸਿੰਘ ਉਰਫ਼ ਜੋਤਾ ਅਤੇ ਰਾਜਸਥਾਨ ਆਧਾਰਿਤ ਤਿੰਨ ਗੈਰ-ਕਾਨੂੰਨੀ ਹਥਿਆਰ ਸਪਲਾਇਰਾਂ ਨੂੰ ਗ੍ਰਿਫਤਾਰ ਕੀਤਾ ਹੈ।

ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਸ਼ੁੱਕਰਵਾਰ ਨੂੰ ਇੱਥੇ ਦੱਸਿਆ ਕਿ ਫੜੇ ਗਏ ਤਿੰਨ ਹਥਿਆਰ ਸਪਲਾਇਰਾਂ ਦੀ ਪਛਾਣ ਮੁਹੰਮਦ ਆਸਿਫ਼ , ਭਾਨੂ ਸਿਸੋਦੀਆ ਅਤੇ ਅਨਿਲ ਕੁਮਾਰ ਵਜੋਂ ਹੋਈ ਹੈ, ਇਹ ਸਾਰੇ ਰਾਜਸਥਾਨ ਦੇ ਜ਼ਿਲ੍ਹਾ ਬਲੋਤਰਾ ਦੇ ਰਹਿਣ ਵਾਲੇ ਹਨ। ਗ੍ਰਿਫਤਾਰ ਕੀਤੇ ਗਏ ਤਿੰਨੋਂ ਹਥਿਆਰ ਸਪਲਾਇਰ ਅਪਰਾਧਿਕ ਪਿਛੋਕੜ ਵਾਲੇ ਹਨ, ਜਦੋਂ ਕਿ ਦੋਸ਼ੀ ਨਵਜੋਤ ਉਰਫ ਜੋਤਾ ਖਿਲਾਫ ਇਰਾਦਾ ਕਤਲ , ਡਕੈਤੀ, ਸਨੈਚਿੰਗ, ਐਨ.ਡੀ.ਪੀ.ਐਸ. ਅਤੇ ਅਸਲਾ ਐਕਟ ਘਿਨਾਉਣੇ ਅਪਰਾਧਾਂ  ਨਾਲ ਸਬੰਧਤ ਕੁੱਲ 21 ਕੇਸ ਦਰਜ ਹਨ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਇਨ੍ਹਾਂ ਦੇ ਕਬਜ਼ੇ ਵਿੱਚੋਂ ਖੇਪ ਜਿਸ ਵਿੱਚ ਦੋ ਪਿਸਤੌਲਾਂ-- ਜਿਹਨਾਂ ਵਿੱਚ ਇੱਕ ਅਤਿ-ਆਧੁਨਿਕ ਆਟੋਮੈਟਿਕ .32 ਕੈਲੀਬਰ ਦੀ ਪਿਸਤੌਲ ਅਤੇ ਅੱਠ ਜਿੰਦਾ ਕਾਰਤੂਸ ਸ਼ਾਮਲ ਹਨ, ਬਰਾਮਦ ਕੀਤੀ ਹੈ।  ਉਨ੍ਹਾਂ ਦੱਸਿਆ ਕਿ ਸਪਾਇਲਰਾਂ ਵੱਲੋਂ ਇਹ ਖੇਪ ਮੁਲਜ਼ਮ ਨਵਜੋਤ ਜੋਤਾ ਨੂੰ ਪਹੁੰਚਾਈ ਜਾਣੀ ਸੀ।

ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਨਵਜੋਤ ਸਿੰਘ ਉਰਫ਼ ਜੋਤਾ ਨੂੰ ਉਸ ਦੇ ਵਿਦੇਸ਼ੀ ਹੈਂਡਲਰਾਂ ਵੱਲੋਂ ਹਾਲ ਹੀ ਵਿੱਚ ਜ਼ਮਾਨਤ ’ਤੇ ਬਾਹਰ ਆਏ ਇੱਕ ਵਿਰੋਧੀ ਗੈਂਗਸਟਰ ਅਤੇ ਇੱਕ ਟਰੈਵਲ ਏਜੰਟ ਨੂੰ ਖਤਮ ਕਰਨ ਦਾ ਕੰਮ ਸੌਂਪਿਆ ਗਿਆ ਸੀ। ਡੀਜੀਪੀ ਨੇ ਕਿਹਾ ਕਿ ਇਸ ਕੇਸ ਵਿੱਚ ਅਗਲੇਰੇ-ਪਿਛਲੇਰੇ ਸਬੰਧਾਂ ਨੂੰ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ ਹੈ।

ਆਪਰੇਸ਼ਨ ਸਬੰਧੀ ਹੋਰ ਵੇਰਵੇ ਸਾਂਝੇ ਕਰਦੇ ਹੋਏ, ਐਸਏਐਸ ਨਗਰ ਦੇ ਐਸ.ਐਸ.ਪੀ. ਦੀਪਕ ਪਾਰੀਕ ਨੇ ਦੱਸਿਆ ਕਿ ਪੁਲੀਸ ਨੂੰ ਰਾਜਸਥਾਨ ਸਥਿਤ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਦੇ ਮੈਂਬਰਾਂ ਵੱਲੋਂ ਸੂਬੇ ਵਿੱਚ ਆਪਣੇ ਸਾਥੀਆਂ ਨੂੰ ਖੇਪ ਪਹੁੰਚਾਉਣ ਲਈ ਪੰਜਾਬ ਵਿੱਚ ਦਾਖਲ ਹੋਣ ਬਾਰੇ ਪੁਖ਼ਤਾ ਇਤਲਾਹ ਮਿਲੀ ਸੀ।

ਉਨ੍ਹਾਂ ਦੱਸਿਆ ਕਿ ਮਿਲੀ ਇਤਲਾਹ ’ਤੇ ਕਾਰਵਾਈ ਕਰਦੇ ਹੋਏ, ਆਪ੍ਰੇਸ਼ਨ ਦੀ ਯੋਜਨਾ ਬਣਾਈ ਗਈ ਅਤੇ ਏ.ਜੀ.ਟੀ.ਐਫ. ਪੰਜਾਬ ਤੇ ਐਸ.ਏ.ਐਸ.ਨਗਰ ਪੁਲਿਸ ਦੀਆਂ ਸਾਂਝੀਆਂ ਟੀਮਾਂ ਨੇ ਡੇਰਾਬਸੀ-ਮੁਬਾਰਕਪੁਰ ਰੋਡ ’ਤੇ ਫੋਕਲ ਪੁਆਇੰਟ ਨੇੜੇ ਇੱਕ ਵਿਸ਼ੇਸ਼ ਨਾਕਾ ਲਗਾਇਆ ਅਤੇ ਚਾਰੇ ਮੁਲਜ਼ਮਾਂ ਨੂੰ ਹਥਿਆਰਾਂ ਵਾਲੀ ਖੇਪ ਸਮੇਤ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ। ਉਨ੍ਹਾਂ ਦੱਸਿਆ ਕਿ ਗੈਂਗਸਟਰ ਨਵਜੋਤ ਉਰਫ ਜੋਤਾ ਖੇਪ ਲੈਣ ਲਈ ਆਇਆ ਹੋਇਆ ਸੀ।

ਐਸ.ਐਸ.ਪੀ. ਨੇ ਦੱਸਿਆ ਕਿ ਅਗਲੇਰੀ ਜਾਂਚ ਜਾਰੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਦੀ ਸੰਭਾਵਨਾ ਹੈ। ਇਸ ਸਬੰਧੀ ਥਾਣਾ ਡੇਰਾਬੱਸੀ ਵਿਖੇ ਅਸਲਾ ਐਕਟ ਦੀਆਂ ਧਾਰਾਵਾਂ 25(6) ਅਤੇ 25(7) ਤਹਿਤ ਮੁਕੱਦਮਾ ਨੰਬਰ 313 ਦਰਜ ਕੀਤਾ ਗਿਆ ਹੈ।

Trending news