Money Laundering Case: ਸੁਪਰੀਮ ਕੋਰਟ ਨੇ ਦਿੱਲੀ ਦੇ ਸਾਬਕਾ ਮੰਤਰੀ ਸਤੇਂਦਰ ਜੈਨ ਦੀ ਅੰਤਰਿਮ ਜ਼ਮਾਨਤ 1 ਸਤੰਬਰ ਤੱਕ ਵਧਾਈ
Satyendar Jain Money Laundering Case: ਸੁਪਰੀਮ ਕੋਰਟ ਨੇ ਮਨੀ ਲਾਂਡਰਿੰਗ ਮਾਮਲੇ ਵਿੱਚ ਦਿੱਲੀ ਦੇ ਸਾਬਕਾ ਮੰਤਰੀ ਸਤੇਂਦਰ ਜੈਨ ਦੀ ਅੰਤਰਿਮ ਜ਼ਮਾਨਤ 1 ਸਤੰਬਰ ਤੱਕ ਵਧਾ ਦਿੱਤੀ ਹੈ।
Satyendar Jain Money Laundering Case: ਸੁਪਰੀਮ ਕੋਰਟ ਨੇ ਮਨੀ ਲਾਂਡਰਿੰਗ ਮਾਮਲੇ ਵਿੱਚ ਦਿੱਲੀ ਦੇ ਸਾਬਕਾ ਮੰਤਰੀ ਸਤੇਂਦਰ ਜੈਨ (Satyendar Jain) ਦੀ ਅੰਤਰਿਮ ਜ਼ਮਾਨਤ 1 ਸਤੰਬਰ ਤੱਕ ਵਧਾ ਦਿੱਤੀ ਹੈ। ਦਿੱਲੀ ਦੇ ਸਾਬਕਾ ਮੰਤਰੀ ਹੁਣ 1 ਸਤੰਬਰ ਤੱਕ ਜੇਲ੍ਹ ਤੋਂ ਬਾਹਰ ਰਹਿਣਗੇ।
ਦੱਸ ਦੇਈਏ ਕਿ ਦਿੱਲੀ ਦੇ ਸਾਬਕਾ ਮੰਤਰੀ ਸਤੇਂਦਰ ਜੈਨ (Satyendar Jain) , ਜੋ ਕਿ ਮਨੀ ਲਾਂਡਰਿੰਗ ਮਾਮਲੇ ਵਿੱਚ ਇਸ ਸਮੇਂ ਅੰਤਰਿਮ ਜ਼ਮਾਨਤ 'ਤੇ ਬਾਹਰ ਹਨ, ਦੀ ਸ਼ਹਿਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਰੀੜ੍ਹ ਦੀ ਹੱਡੀ ਦੀ ਸਰਜਰੀ ਹੋਈ ਹੈ। ਇਸ 'ਤੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀ ਉਨ੍ਹਾਂ ਦੇ ਜਲਦੀ ਠੀਕ ਹੋਣ ਦੀ ਅਰਦਾਸ ਕੀਤੀ।
ਸਤੇਂਦਰ ਜੈਨ ਨੂੰ ਤਿੰਨ ਵੱਡੇ ਹਸਪਤਾਲਾਂ ਦੁਆਰਾ ਗੰਭੀਰ ਰੀੜ੍ਹ ਦੀ ਹੱਡੀ ਦੀ ਸਰਜਰੀ ਦੀ ਸਿਫਾਰਸ਼ ਕੀਤੀ ਗਈ ਸੀ। ਜਾਣਕਾਰੀ ਮੁਤਾਬਕ ਸ਼ੁੱਕਰਵਾਰ ਸ਼ਾਮ ਨੂੰ ਇੰਦਰਪ੍ਰਸਥ ਅਪੋਲੋ ਹਸਪਤਾਲ 'ਚ ਉਨ੍ਹਾਂ ਦੀ ਸਰਜਰੀ ਹੋਈ।
ਇਹ ਵੀ ਪੜ੍ਹੋ: Kheda Watan Punjab Diya: ਖੇਡਾਂ ਵਤਨ ਪੰਜਾਬ ਦੀਆਂ ਦਾ ਦੂਜਾ ਪੜਾਅ, ਜਾਗਰੂਕ ਮਾਰਚ ਤਹਿਤ ਜਲੰਧਰ ਪਹੁੰਚੀ ਮਸ਼ਾਲ ਯਾਤਰਾ
ਗੌਰਤਲਬ ਹੈ ਕਿ ਦਿੱਲੀ ਸਰਕਾਰ ਦੇ ਸਾਬਕਾ ਸਿਹਤ ਮੰਤਰੀ ਸਤੇਂਦਰ ਜੈਨ (Satyendar Jain) ਨੂੰ 30 ਮਈ 2022 ਨੂੰ ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਗਿਆ ਸੀ। ਉਦੋਂ ਤੋਂ ਉਹ ਪੁਲਿਸ ਹਿਰਾਸਤ ਵਿੱਚ ਤਿਹਾੜ ਜੇਲ੍ਹ ਵਿੱਚ ਬੰਦ ਸੀ। ਤਿਹਾੜ ਜੇਲ੍ਹ ਵਿੱਚ ਬੰਦ ਹੋਣ ਦੌਰਾਨ ਬਾਥਰੂਮ ਵਿੱਚ ਡਿੱਗ ਗਏ ਸਨ। ਇਸ ਕਾਰਨ ਉਸ ਦੀ ਪਿੱਠ 'ਤੇ ਸੱਟ ਲੱਗ ਗਈ। ਇਸ ਤੋਂ ਇਲਾਵਾ ਉਹਨਾਂ ਦੇ ਸਿਰ 'ਤੇ ਸੱਟ ਲੱਗਣ ਦੀ ਗੱਲ ਵੀ ਸਾਹਮਣੇ ਆਈ ਹੈ।
ਇਸ ਕਾਰਨ ਉਹ ਕਈ ਦਿਨਾਂ ਤੋਂ ਲੋਕਨਾਇਕ ਹਸਪਤਾਲ 'ਚ ਭਰਤੀ ਸਨ। ਰੀੜ੍ਹ ਦੀ ਹੱਡੀ ਦੀ ਸਮੱਸਿਆ ਕਾਰਨ ਉਹ ਫਿਲਹਾਲ ਜ਼ਮਾਨਤ 'ਤੇ ਹੈ। ਸਤੇਂਦਰ ਜੈਨ 'ਤੇ ਸ਼ੈੱਲ ਕੰਪਨੀਆਂ ਬਣਾਉਣ ਅਤੇ 16 ਕਰੋੜ ਰੁਪਏ ਤੋਂ ਜ਼ਿਆਦਾ ਦੀ ਰਕਮ ਟਰਾਂਸਫਰ ਕਰਨ ਦਾ ਦੋਸ਼ ਹੈ।