Parliament Monsoon Session: 20 ਜੁਲਾਈ ਤੋਂ 11 ਅਗਸਤ ਤੱਕ ਹੋਵੇਗਾ ਸੰਸਦ ਦਾ ਮਾਨਸੂਨ ਸੈਸ਼ਨ
Parliament Monsoon Session: ਸੰਸਦ ਦਾ ਮਾਨਸੂਨ ਸੈਸ਼ਨ 20 ਜੁਲਾਈ ਤੋਂ ਸ਼ੁਰੂ ਹੋਵੇਗਾ। ਸੰਸਦੀ ਮਾਮਲਿਆਂ ਬਾਰੇ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਸ਼ਨਿੱਚਰਵਾਰ ਨੂੰ ਇਹ ਐਲਾਨ ਕੀਤਾ। ਮਾਨਸੂਨ ਸੈਸ਼ਨ 11 ਅਗਸਤ ਨੂੰ ਖਤਮ ਹੋਵੇਗਾ। ਸੈਸ਼ਨ 23 ਦਿਨਾਂ ਤੱਕ ਚੱਲੇਗਾ ਅਤੇ ਇਸ ਦੀਆਂ 17 ਬੈਠਕਾਂ ਹੋਣਗੀਆਂ।
Parliament Monsoon Session: ਸੰਸਦ ਦਾ ਮਾਨਸੂਨ ਸੈਸ਼ਨ 20 ਜੁਲਾਈ ਤੋਂ ਸ਼ੁਰੂ ਹੋ ਕੇ 11 ਅਗਸਤ ਤੱਕ ਚੱਲੇਗਾ। ਸੰਸਦੀ ਕਾਰਜ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਸ਼ਨਿੱਚਰਵਾਰ ਨੂੰ ਇਹ ਜਾਣਕਾਰੀ ਦਿੱਤੀ। ਸੰਸਦ ਦਾ ਮਾਨਸੂਨ ਸੈਸ਼ਨ ਹੰਗਾਮੇਦਾਰ ਹੋਣ ਦੀ ਸੰਭਾਵਨਾ ਹੈ ਕਿਉਂਕਿ ਅਗਲੇ ਸਾਲ ਹੋਣ ਵਾਲੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪ੍ਰਮੁੱਖ ਵਿਰੋਧੀ ਪਾਰਟੀਆਂ ਨੇ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਨੂੰ ਘੇਰਨਾ ਸ਼ੁਰੂ ਕਰ ਦਿੱਤਾ ਹੈ।
ਇਹ ਸੈਸ਼ਨ ਪਹਿਲਾਂ ਹੀ ਚਰਚਾ 'ਚ ਹੈ ਕਿਉਂਕਿ ਮੰਨਿਆ ਜਾ ਰਿਹਾ ਹੈ ਕਿ ਮੋਦੀ ਸਰਕਾਰ ਇਸ ਸੈਸ਼ਨ 'ਚ ਯੂਨੀਫਾਰਮ ਸਿਵਲ ਕੋਡ ਬਿੱਲ ਪੇਸ਼ ਕਰ ਸਕਦੀ ਹੈ। ਪ੍ਰਹਿਲਾਦ ਜੋਸ਼ੀ ਨੇ ਟਵੀਟ ਕੀਤਾ, "ਸੰਸਦ ਦਾ ਮਾਨਸੂਨ ਸੈਸ਼ਨ 20 ਜੁਲਾਈ ਤੋਂ ਸ਼ੁਰੂ ਹੋਵੇਗਾ ਅਤੇ 11 ਅਗਸਤ ਤੱਕ ਚੱਲੇਗਾ। 23 ਦਿਨਾਂ ਤੱਕ ਚੱਲਣ ਵਾਲੇ ਇਸ ਸੈਸ਼ਨ ਵਿੱਚ ਕੁੱਲ 17 ਬੈਠਕਾਂ ਹੋਣਗੀਆਂ।" ਉਨ੍ਹਾਂ ਕਿਹਾ, "ਮੈਂ ਸਾਰੀਆਂ ਪਾਰਟੀਆਂ ਨੂੰ ਸੈਸ਼ਨ ਦੌਰਾਨ ਵਿਧਾਨਕ ਅਤੇ ਸੰਸਦ ਦੇ ਹੋਰ ਕੰਮਾਂ ਵਿੱਚ ਉਸਾਰੂ ਯੋਗਦਾਨ ਪਾਉਣ ਦੀ ਅਪੀਲ ਕਰਦਾ ਹਾਂ।"
ਸੰਸਦ ਦੇ ਮਾਨਸੂਨ ਸੈਸ਼ਨ ਵਿੱਚ ਹੰਗਾਮੇ ਹੋਣ ਆਸਾਰ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਇਕਸਾਰ ਸਿਵਲ ਕੋਡ ਦੀ ਵਕਾਲਤ ਕਰਨ ਤੋਂ ਬਾਅਦ ਕਾਂਗਰਸ ਸਮੇਤ ਕਈ ਵਿਰੋਧੀ ਪਾਰਟੀਆਂ ਵੱਲੋਂ ਤਿੱਖੀ ਪ੍ਰਤੀਕਿਰਿਆ ਦਿੱਤੀ ਗਈ ਹੈ। ਇਸ ਮੁੱਦੇ 'ਤੇ ਸੰਸਦ 'ਚ ਵੀ ਹੰਗਾਮਾ ਹੋਣ ਦੇ ਆਸਾਰ ਹਨ। ਸੂਤਰਾਂ ਮੁਤਾਬਕ ਸੈਸ਼ਨ ਪੁਰਾਣੇ ਸੰਸਦ ਭਵਨ ਵਿੱਚ ਸ਼ੁਰੂ ਹੋਵੇਗਾ ਅਤੇ ਬਾਅਦ ਵਿੱਚ ਨਵੇਂ ਸੰਸਦ ਭਵਨ ਵਿੱਚ ਮੀਟਿੰਗਾਂ ਕੀਤੀਆਂ ਜਾ ਸਕਦੀਆਂ ਹਨ।
ਮਨੀਪੁਰ ਵਿੱਚ ਦੋ ਮਹੀਨਿਆਂ ਤੋਂ ਵੱਧ ਸਮੇਂ ਤੋਂ ਹਿੰਸਾ ਹੋ ਰਹੀ ਹੈ। ਗ੍ਰਹਿ ਮੰਤਰੀ ਨੇ ਸੂਬੇ ਦਾ ਦੌਰਾ ਕੀਤਾ ਪਰ ਪੀਐਮ ਮੋਦੀ ਉੱਥੇ ਨਹੀਂ ਗਏ। ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਹਾਲ ਹੀ 'ਚ ਮਨੀਪੁਰ ਦਾ ਦੌਰਾ ਕੀਤਾ ਸੀ। ਇੱਥੇ ਕਾਂਗਰਸੀ ਆਗੂ ਦਾ ਨਿੱਘਾ ਸਵਾਗਤ ਕੀਤਾ ਗਿਆ। ਕਾਂਗਰਸ ਪਹਿਲਾਂ ਹੀ ਰਾਹੁਲ ਦੀਆਂ ਤਸਵੀਰਾਂ ਨੂੰ ਲੈ ਕੇ ਸੋਸ਼ਲ ਮੀਡੀਆ 'ਤੇ ਪੀਐਮ ਮੋਦੀ 'ਤੇ ਨਿਸ਼ਾਨਾ ਸਾਧ ਚੁੱਕੀ ਹੈ।
ਮਨੀਪੁਰ ਵਿੱਚ 150 ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ। ਵਿਰੋਧੀ ਧਿਰ ਮੁੱਖ ਮੰਤਰੀ ਤੋਂ ਅਸਤੀਫੇ ਦੀ ਮੰਗ ਕਰ ਰਹੀ ਹੈ। ਪੀਐਮ ਮੋਦੀ ਨੂੰ ਵੀ ਕੁਝ ਜਵਾਬ ਦੇਣ ਦੀ ਅਪੀਲ ਕੀਤੀ। ਹੁਣ ਤੱਕ ਪ੍ਰਧਾਨ ਮੰਤਰੀ ਨੇ ਇਸ ਹਿੰਸਾ 'ਤੇ ਕੁਝ ਨਹੀਂ ਕਿਹਾ ਹੈ। ਵਿਰੋਧੀ ਧਿਰ ਸੰਸਦ 'ਚ ਇਸ ਮੁੱਦੇ 'ਤੇ ਪ੍ਰਧਾਨ ਮੰਤਰੀ ਨੂੰ ਸਵਾਲ ਕਰਨ ਦੇ ਮੂਡ 'ਚ ਹੈ।
ਇਹ ਵੀ ਪੜ੍ਹੋ : Punjab News: ਪੰਜਾਬ ਦੇ ਨਵੇਂ ਮੁੱਖ ਸਕੱਤਰ ਅਨੁਰਾਗ ਵਰਮਾ ਨੇ ਅੱਜ ਸੰਭਾਲਿਆ ਅਹੁਦਾ