Budget 2024: ਮੋਦੀ ਸਰਕਾਰ 3.0 ਵੱਲੋਂ ਅੱਜ ਆਪਣਾ ਪਹਿਲਾਂ ਬਜਟ ਪੇਸ਼ ਕੀਤਾ ਗਿਆ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਬਜਟ 2024 ਪੇਸ਼ ਕੀਤਾ। ਇਸ ਦੌਰਾਨ ਉਨ੍ਹਾਂ ਨੇ ਵੱਖ-ਵੱਖ ਖੇਤਰਾਂ ਲਈ ਐਲਾਨ ਕੀਤੇ ਗਏ। ਕੇਂਦਰੀ ਬਜਟ ਨੂੰ ਲੈ ਕੇ ਹਰ ਕਿਸੇ ਦੀ ਮਿਲੀ-ਜੁਲੀ ਪ੍ਰਤੀਕਿਰਿਆ ਸਾਹਮਣੇ ਆ ਰਹੀ ਹੈ। ਪੰਜਾਬ ਦੇ ਮੰਤਰੀ ਤੇ ਵਿਧਾਇਕ ਇਸ ਬਜਟ ਤੋ ਨਾਖੁਸ਼ ਨਜ਼ਰ ਆ ਰਹੇ ਹਨ। ਪੰਜਾਬ ਦੇ ਸੰਸਦ ਮੈਂਬਰਾਂ ਨੇ ਸੂਬਾ ਨੂੰ ਕੁਝ ਨਾ ਦੇਣ ਉਤੇ ਮੋਦੀ ਸਰਕਾਰ ਦੀ ਅਲੋਚਨਾ ਕੀਤੀ।


COMMERCIAL BREAK
SCROLL TO CONTINUE READING

ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਬਜਟ ਦੌਰਾਨ ਘੱਟੋ-ਘੱਟ ਸਮਰਥਨ ਮੁੱਲ ਵਧਾਉਣ ਲਈ ਕਹਿ ਦਿੱਤਾ ਗਿਆ ਹੈ ਪਰ ਐਸਐਸਪੀ ਦੀ ਗਾਰੰਟੀ ਕਾਨੂੰਨ ਦੀ ਗੱਲ ਨਹੀਂ ਕੀਤੀ ਗਈ ਹੈ। ਕਿਸਾਨਾਂ ਨੂੰ ਉਨ੍ਹਾਂ ਦੀ ਫਸਲ ਦਾ ਵਾਜਿਬ ਭਾਅ ਮਿਲਣਾ ਚਾਹੀਦਾ ਜਾਂ ਬੇਹੱਦ ਜ਼ਰੂਰੀ ਹੈ ਜੋ ਇਸ ਬਜਟ ਵਿੱਚ ਨਜ਼ਰ ਨਹੀਂ ਆਇਆ।



ਚੰਡੀਗੜ੍ਹ ਤੋਂ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਮੋਦੀ ਸਰਕਾਰ ਵੱਲੋਂ ਪੇਸ਼ ਕੀਤੇ ਗਏ ਬਜਟ ਦੀ ਨਿਖੇਧੀ ਕੀਤੀ। ਉਨ੍ਹਾਂ ਨੇ ਕਿਹਾ ਕਿ ਮੋਦੀ ਸਰਕਾਰ ਜਿਹੜੇ ਵੈਸਾਖੀਆਂ ਰਾਹੀਂ ਚੱਲ ਰਹੀ ਹੈ ਉਨ੍ਹਾਂ ਲਈ ਇਹ ਬਜਟ ਲਿਆਂਦਾ ਗਿਆ ਹੈ। ਆਮ ਆਦਮੀ ਨੂੰ ਕੁਝ ਨਹੀਂ ਮਿਲਿਆ ਹੈ।


ਇਸ ਤੋਂ ਇਲਾਵਾ ਜਲੰਧਰ ਤੋਂ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਬਜਟ ਨੂੰ ਲੈ ਕੇ ਕਿਹਾ ਕਿ ਹਰਿਆਣਾ, ਰਾਜਸਥਾਨ, ਜੰਮੂ ਕਸ਼ਮੀਰ ਦਾ ਨਾਮ ਤੱਕ ਨਹੀਂ ਲਿਆ ਗਿਆ। ਪੰਜਾਬ ਨਾਲ ਦੁਸ਼ਮਣਾਂ ਵਰਗਾ ਸਲੂਕ ਕੀਤਾ ਗਿਆ। ਬਜਟ ਵਿੱਚ ਪੰਜਾਬ ਨੂੰ ਕੁਝ ਵੀ ਨਾ ਦੇਣ ਉਤੇ ਚੰਨੀ ਨੇ ਕੇਂਦਰ ਸਰਕਾਰ ਦੀ ਨਿਖੇਧੀ ਕੀਤੀ।


ਸੰਗਰੂਰ ਤੋਂ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਪੰਜਾਬ ਦੇ ਨਜ਼ਰੀਏ ਤੋਂ ਦੇਖਿਆ ਜਾਵੇ ਤਾਂ ਪੰਜਾਬ ਨੇ ਭਾਰਤ ਦੇ ਵਿਕਾਸ ਅਤੇ ਭਾਰਤ ਦੀ ਆਜ਼ਾਦੀ ਵਿੱਚ ਸਭ ਤੋਂ ਵਧ ਯੋਗਦਾਨ ਪਾਇਆ ਹੈ। ਪੰਜਾਬ ਦੇ ਜਵਾਨਾਂ ਨੇ ਸਰਹੱਦਾਂ ਉਪਰ ਸ਼ਹੀਦੀਆਂ ਦਿੱਤੀਆਂ ਹਨ। ਪੰਜਾਬ ਦਾ ਬਜਟ ਨਾਮ ਵੀ ਨਾ ਲੈਣਾ ਬਹੁਤ ਵੱਡੀ ਬਦਕਿਸਮਤੀ ਹੈ। ਉਨ੍ਹਾਂ ਨੇ ਕਿਹਾ ਕਿ ਬਿਹਾਰ ਤੇ ਆਂਧਰਾ ਪ੍ਰਦੇਸ਼ਾ ਨੂੰ ਪੈਕੇਜ ਦਿੱਤੇ ਗਏ ਹਨ। ਸਾਡੀ ਉਨ੍ਹਾਂ ਨਾਲ ਕੋਈ ਦੁਸ਼ਮਣੀ ਨਹੀਂ ਦਵੋ। ਉਨ੍ਹਾਂ ਨੇ ਕਿਹਾ ਕਿ ਇਹ ਮਜਬੂਰ ਦਾ ਬਜਟ ਸੀ। ਸਿਰਫ ਉਨ੍ਹਾਂ ਦਾ ਹੀ ਧਿਆਨ ਰੱਖਿਆ ਗਿਆ ਹੈ।



ਅਕਾਲੀ ਦਲ ਦੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਸੋਸ਼ਲ ਮੀਡੀਆ 'ਤੇ ਪੰਜਾਬ ਨੂੰ ਨਜ਼ਰਅੰਦਾਜ਼ ਕਰਨ ਦਾ ਵਿਰੋਧ ਕੀਤਾ ਹੈ। ਉਨ੍ਹਾਂ ਨੇ ਪੋਸਟ ਕੀਤੀ ਅਤੇ ਲਿਖਿਆ - ਕੇਂਦਰੀ ਬਜਟ 2024 ਨੂੰ "ਸਰਕਾਰ ਬਚਾਓ" ਬਜਟ ਵਜੋਂ ਜਾਣਿਆ ਜਾਵੇਗਾ ਜੋ ਕਿ ਬਿਹਾਰ ਅਤੇ ਆਂਧਰਾ ਪ੍ਰਦੇਸ਼ ਵਿੱਚ ਐਨਡੀਏ ਦੇ ਦੋ ਸਹਿਯੋਗੀਆਂ ਲਈ ਬਣਾਇਆ ਗਿਆ ਸੀ, ਜਦੋਂ ਕਿ ਦੇਸ਼ ਭਰ ਵਿੱਚ ਕਿਸਾਨਾਂ, ਗਰੀਬਾਂ ਅਤੇ ਨੌਜਵਾਨਾਂ ਨੂੰ ਨਜ਼ਰਅੰਦਾਜ਼ ਕੀਤਾ ਗਿਆ ਸੀ।


ਸ਼੍ਰੋਮਣੀ ਅਕਾਲੀ ਦਲ (ਸ਼੍ਰੋਮਣੀ ਅਕਾਲੀ ਦਲ) ਦੇ ਐਨਡੀਏ ਗਠਜੋੜ ਅਤੇ ਸਰਕਾਰ ਤੋਂ ਵਾਕਆਊਟ ਹੋਣ ਤੋਂ ਬਾਅਦ ਲਗਾਤਾਰ ਛੇਵੇਂ ਬਜਟ ਵਿੱਚ ਪੰਜਾਬ ਲਈ ਕੁਝ ਨਹੀਂ ਹੈ। 'ਪੰਜਾਬ ਦੇ ਮਸਲਿਆਂ ਨੂੰ ਹੱਲ ਕਰਨ' ਦੇ ਨਾਂ 'ਤੇ ਆਪਣੇ ਹਿੱਤਾਂ ਨੂੰ ਅੱਗੇ ਵਧਾਉਣ ਲਈ ਭਾਜਪਾ ਵਿਚ ਸ਼ਾਮਲ ਹੋਣ ਵਾਲਿਆਂ ਨੂੰ ਹੁਣ ਜਵਾਬ ਦੇਣਾ ਚਾਹੀਦਾ ਹੈ ਕਿ ਕੇਂਦਰ ਦੇ ਹੱਥੋਂ ਸੂਬੇ ਨਾਲ ਵਿਤਕਰਾ ਕਿਉਂ ਹੋ ਰਿਹਾ ਹੈ।


ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਬਜਟ ਦੌਰਾਨ ਪੰਜਾਬ ਦਾ ਨਾਮ ਕਿਉਂ ਨਹੀਂ ਲਿਆ ਗਿਆ? ਉਨ੍ਹਾਂ ਨੇ ਕਿਹਾ ਕਿ ਮੋਦੀ ਸਾਬ੍ਹ ਲਾਲ ਕਿਲ੍ਹੇ ਉਪਰ ਪੰਜਾਬ ਦਾ ਵਜ੍ਹਾ ਕਰਕੇ ਝੰਡਾ ਲਹਿਰਾਉਂਦੇ ਹਨ। ਪੰਜਾਬ ਦੇ ਜਵਾਨ ਅੱਜ ਵੀ ਸਰਹੱਦ ਉਪਰ ਸ਼ਹਾਦਤਾਂ ਦਾ ਜਾਮ ਪੀਂਦੇ ਹਨ ਪਰ ਬਜਟ ਵਿੱਚ ਬਜਟ ਦਾ ਇਕ ਵਾਰ ਵੀ ਨਾਮ ਨਹੀਂ ਆਇਆ। ਬਿਹਾਰ ਅਤੇ ਆਂਧਰਾ ਪ੍ਰਦੇਸ਼ ਦੇ ਨਾਮ ਲਏ। ਉਨ੍ਹਾਂ ਨੂੰ ਖੁਸ਼ ਕਰਨ ਲਈ ਵਿਸ਼ੇਸ਼ ਪੈਕੇਜ ਦਿੱਤਾ ਗਿਆ ਸੀ। ਉਨ੍ਹਾਂ ਨੇ ਕਿਹਾ ਕਿ ਮੋਦੀ ਸਰਕਾਰ ਨੇ ਪਲਟੂ ਰਾਮ ਨੂੰ ਪਲਟਣ ਤੋਂ ਰੋਕਣ ਲਈ ਇਹ ਬਜਟ ਪੇਸ਼ ਕੀਤਾ ਗਿਆ ਹੈ।