MSP Increase News: ਕੇਂਦਰ ਸਰਕਾਰ ਨੇ ਕਣਕ, ਸਰ੍ਹੋਂ ਅਤੇ ਛੋਲਿਆਂ ਦੇ ਘੱਟੋ-ਘੱਟ ਸਮਰਥਨ ਮੁੱਲ (MSP) ਵਿੱਚ ਇਜ਼ਾਫਾ ਕੀਤਾ ਹੈ। ਸਰਕਾਰ ਨੇ ਕਣਕ ਦਾ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ)150 ਰੁਪਏ ਪ੍ਰਤੀ ਕੁਇੰਟਲ ਵਧਾ ਦਿੱਤਾ ਹੈ, ਜਿਸ ਕਾਰਨ ਹੁਣ ਇਹ 2425 ਰੁਪਏ ਹੋ ਗਿਆ ਹੈ। ਇਸ ਦੇ ਨਾਲ ਹੀ ਸਰ੍ਹੋਂ ਦਾ ਘੱਟੋ-ਘੱਟ ਸਮਰਥਨ ਮੁੱਲ 300 ਰੁਪਏ ਵਧਾ ਕੇ 5,950 ਰੁਪਏ ਅਤੇ ਛੋਲੇ ਦਾ ਘੱਟੋ-ਘੱਟ ਸਮਰਥਨ ਮੁੱਲ 210 ਰੁਪਏ ਵਧਾ ਕੇ 5,650 ਰੁਪਏ ਪ੍ਰਤੀ ਕੁਇੰਟਲ ਕਰ ਦਿੱਤਾ ਗਿਆ ਹੈ।


COMMERCIAL BREAK
SCROLL TO CONTINUE READING

ਕੇਂਦਰ ਸਰਕਾਰ ਨੇ ਕਣਕ ਦੇ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) ਵਿੱਚ 150 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕਰਕੇ 2,425 ਰੁਪਏ ਕੁਇੰਟਲ ਕਰ ਦਿੱਤਾ ਹੈ। ਹਾੜੀ ਦੀਆਂ 5 ਹੋਰ ਫ਼ਸਲਾਂ ਜੌਂ, ਛੋਲੇ, ਦਾਲਾਂ, ਸਰ੍ਹੋਂ ਅਤੇ ਕੁਸਮ ਦੇ ਘੱਟੋ-ਘੱਟ ਸਮਰਥਨ ਮੁੱਲ ਵਿੱਚ ਵੀ ਵਾਧਾ ਕੀਤਾ ਗਿਆ ਹੈ। ਇਹ ਫੈਸਲਾ ਅੱਜ ਯਾਨੀ 16 ਅਕਤੂਬਰ ਨੂੰ ਹੋਈ ਕੈਬਨਿਟ ਮੀਟਿੰਗ ਵਿੱਚ ਲਿਆ ਗਿਆ।


ਹਾੜ੍ਹੀ ਦੀ ਫ਼ਸਲ ਦੀ ਬਿਜਾਈ ਮਾਨਸੂਨ ਦੇ ਪਿੱਛੇ ਹਟਣ ਅਤੇ ਉੱਤਰ-ਪੂਰਬੀ ਮਾਨਸੂਨ ਦੇ ਸਮੇਂ ਕੀਤੀ ਜਾਂਦੀ ਹੈ। ਇਨ੍ਹਾਂ ਫ਼ਸਲਾਂ ਦੀ ਕਟਾਈ ਆਮ ਤੌਰ 'ਤੇ ਅਪ੍ਰੈਲ ਵਿਚ ਗਰਮੀਆਂ ਦੇ ਮੌਸਮ ਵਿਚ ਕੀਤੀ ਜਾਂਦੀ ਹੈ। ਇਹ ਫ਼ਸਲਾਂ ਬਰਸਾਤ ਨਾਲ ਜ਼ਿਆਦਾ ਪ੍ਰਭਾਵਿਤ ਨਹੀਂ ਹੁੰਦੀਆਂ। ਹਾੜੀ ਦੀਆਂ ਮੁੱਖ ਫ਼ਸਲਾਂ ਕਣਕ, ਛੋਲੇ, ਮਟਰ, ਸਰ੍ਹੋਂ ਅਤੇ ਜੌਂ ਹਨ।


ਆਖਿਰਕਾਰ MSP ਕੀ ਹੈ?
ਕੇਂਦਰ ਸਰਕਾਰ ਨੇ ਦੀਵਾਲੀ ਤੋਂ ਪਹਿਲਾਂ ਕਿਸਾਨਾਂ ਨੂੰ ਵੱਡਾ ਤੋਹਫਾ ਦਿੱਤਾ ਹੈ। ਸਰਕਾਰ ਨੇ 2025-26 ਲਈ ਕਣਕ, ਸਰ੍ਹੋਂ ਅਤੇ ਛੋਲਿਆਂ ਦੇ ਘੱਟੋ-ਘੱਟ ਸਮਰਥਨ ਮੁੱਲ ਵਧਾ ਦਿੱਤਾ ਹੈ। MSP ਦਾ ਪੂਰਾ ਅਰਥ ਹੈ ਘੱਟੋ-ਘੱਟ ਸਮਰਥਨ ਮੁੱਲ। ਇਸ ਦੀ ਮਦਦ ਨਾਲ ਕਿਸਾਨਾਂ ਨੂੰ ਉਨ੍ਹਾਂ ਦੀਆਂ ਫਸਲਾਂ ਦਾ ਨਿਸ਼ਚਿਤ ਮੁੱਲ ਦਿੱਤਾ ਜਾਂਦਾ ਹੈ। ਇਹ ਕਿਸਾਨਾਂ ਲਈ ਢਾਲ ਵਾਂਗ ਹੈ ਜੋ ਉਨ੍ਹਾਂ ਨੂੰ ਅਨਾਜ ਦੀਆਂ ਕੀਮਤਾਂ ਵਿੱਚ ਅਚਾਨਕ ਗਿਰਾਵਟ ਤੋਂ ਬਚਾਉਂਦਾ ਹੈ। ਜੇਕਰ ਸਰਲ ਭਾਸ਼ਾ ਵਿੱਚ ਸਮਝਣਾ ਹੋਵੇ ਤਾਂ ਇਹ ਹੈ ਕਿ ਜੇਕਰ ਕਣਕ ਦਾ ਘੱਟੋ-ਘੱਟ ਸਮਰਥਨ ਮੁੱਲ 25,000 ਰੁਪਏ ਪ੍ਰਤੀ ਕੁਇੰਟਲ ਹੈ।


ਸਰਕਾਰ ਨੂੰ ਇਸ ਨੂੰ ਉਸੇ ਕੀਮਤ 'ਤੇ ਖਰੀਦਣਾ ਪਵੇਗਾ। ਕਿਸਾਨਾਂ ਨੂੰ ਘੱਟੋ-ਘੱਟ ਸਮਰਥਨ ਮੁੱਲ ਰਾਹੀਂ ਖੁਰਾਕ ਸੁਰੱਖਿਆ ਮਿਲਦੀ ਹੈ। ਫਸਲਾਂ 'ਤੇ ਘੱਟੋ-ਘੱਟ ਸਮਰਥਨ ਮੁੱਲ ਮਿਲਣ ਨਾਲ ਨਾ ਸਿਰਫ ਕਿਸਾਨਾਂ ਨੂੰ ਫਾਇਦਾ ਹੁੰਦਾ ਹੈ, ਸਗੋਂ ਪੂਰੇ ਦੇਸ਼ ਦੇ ਲੋਕਾਂ ਨੂੰ ਇਸ ਦਾ ਲਾਭ ਮਿਲਦਾ ਹੈ। ਕਿਉਂਕਿ ਜਦੋਂ ਕਿਸਾਨਾਂ ਨੂੰ ਉਨ੍ਹਾਂ ਦੀਆਂ ਫਸਲਾਂ 'ਤੇ ਘੱਟੋ-ਘੱਟ ਸਮਰਥਨ ਮੁੱਲ ਮਿਲੇਗਾ, ਤਾਂ ਉਹ ਉਤਪਾਦਨ ਲਈ ਹੋਰ ਉਤਸ਼ਾਹਿਤ ਹੋਣਗੇ। CACP ਹਰ ਸਾਲ ਬਿਜਾਈ ਤੋਂ ਪਹਿਲਾਂ 22 ਫ਼ਸਲਾਂ 'ਤੇ MSP ਦੀ ਸਿਫ਼ਾਰਸ਼ ਕਰਦਾ ਹੈ।


ਇਹ ਵੀ ਪੜ੍ਹੋ : Punjab Breaking Live Updates: ਨਾਇਬ ਸੈਣੀ ਹੀ ਹਰਿਆਣਾ ਦੇ ਮੁੱਖ ਮੰਤਰੀ ਬਣੇ ਰਹਿਣਗੇ, ਜਾਣੋ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ