Pm oath in ceremony: ਨਰਿੰਦਰ ਮੋਦੀ 3.0 ਦਾ ਸਹੁੰ ਚੁੱਕ ਸਮਾਗਮ, ਭੂਟਾਨ-ਸ਼੍ਰੀਲੰਕਾ ਸਮੇਤ ਕਈ ਦੇਸ਼ਾਂ ਨੂੰ ਭੇਜਿਆ ਸੱਦਾ
ਪ੍ਰਧਾਨ ਮੰਤਰੀ ਲਗਾਤਾਰ ਤੀਜੀ ਵਾਰ ਪ੍ਰਧਾਨ ਮੰਤਰੀ ਬਣਨ ਜਾ ਰਹੇ ਹਨ। 8 ਜੂਨ ਨੂੰ ਉਹ ਤੀਜੀ ਵਾਰ ਪ੍ਰਧਾਨ ਮੰਤਰੀ ਦੇ ਅਹੁਦੇ ਦੀ ਸਹੁੰ ਚੁੱਕਣ ਜਾ ਰਹੇ ਹਨ। ਨਰਿੰਦਰ ਮੋਦੀ ਪਹਿਲੀ ਵਾਰ ਗੱਠਜੋੜ ਦੀ ਸਰਕਾਰ ਚਲਾਉਣਗੇ। ਬੁੱਧਵਾਰ ਨੂੰ ਦਿੱਲੀ ਵਿੱਚ ਐਨਡੀਏ ਵਿੱਚ ਸ਼ਾਮਲ ਪਾਰਟੀਆਂ ਦੇ ਮੁੱਖ ਆਗੂ ਦੀ ਮੀਟਿੰਗ ਹੋਈ। ਮੀਟਿੰਗ ਵਿੱਚ ਪ੍ਰਧਾਨ ਮੰਤਰ
Pm oath in ceremony: ਪ੍ਰਧਾਨ ਮੰਤਰੀ ਲਗਾਤਾਰ ਤੀਜੀ ਵਾਰ ਪ੍ਰਧਾਨ ਮੰਤਰੀ ਬਣਨ ਜਾ ਰਹੇ ਹਨ। 8 ਜੂਨ ਨੂੰ ਉਹ ਤੀਜੀ ਵਾਰ ਪ੍ਰਧਾਨ ਮੰਤਰੀ ਦੇ ਅਹੁਦੇ ਦੀ ਸਹੁੰ ਚੁੱਕਣ ਜਾ ਰਹੇ ਹਨ। ਨਰਿੰਦਰ ਮੋਦੀ ਪਹਿਲੀ ਵਾਰ ਗੱਠਜੋੜ ਦੀ ਸਰਕਾਰ ਚਲਾਉਣਗੇ। ਬੁੱਧਵਾਰ ਨੂੰ ਦਿੱਲੀ ਵਿੱਚ ਐਨਡੀਏ ਵਿੱਚ ਸ਼ਾਮਲ ਪਾਰਟੀਆਂ ਦੇ ਮੁੱਖ ਆਗੂ ਦੀ ਮੀਟਿੰਗ ਹੋਈ।
ਮੀਟਿੰਗ ਵਿੱਚ ਪ੍ਰਧਾਨ ਮੰਤਰੀ ਨੇ ਕਿਹਾ ਕਿ ਇਹ ਲਗਾਤਾਰ ਤੀਜੀ ਸਰਕਾਰ ਲਈ ਇਤਿਹਾਸਕ ਫਤਵਾ ਹੈ ਜੋ 60 ਸਾਲਾਂ ਬਾਅਦ ਭਾਰਤ ਵਿੱਚ ਮਿਲਿਆ ਹੈ। ਇਸ ਦੌਰਾਨ ਚੰਦਰਬਾਬੂ ਨਾਇਡੂ ਅਤੇ ਨਿਤੀਸ਼ ਕੁਮਾਰ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਬਿਨਾਂ ਕੋਈ ਸਮਾਂ ਬਰਬਾਦ ਕੀਤੇ ਜਲਦ ਤੋਂ ਜਲਦ ਸਰਕਾਰ ਬਣਾਈ ਜਾਵੇ।
ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਹੈ ਕਿ ਐਨਡੀਏ ਦੀ ਅਗਲੀ ਮੀਟਿੰਗ 7 ਜੂਨ ਨੂੰ ਹੋਵੇਗੀ ਅਤੇ ਨਰਿੰਦਰ ਮੋਦੀ ਨੂੰ ਐਨਡੀਏ ਸੰਸਦੀ ਦਲ ਦਾ ਆਗੂ ਚੁਣਿਆ ਜਾਵੇਗਾ।ਇਸ ਤੋਂ ਬਾਅਦ ਉਹ ਰਾਸ਼ਟਰਪਤੀ ਕੋਲ ਜਾ ਕੇ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕਰਨਗੇ। ਅਜਿਹੇ 'ਚ ਮੰਨਿਆ ਜਾ ਰਿਹਾ ਹੈ ਕਿ ਨਰਿੰਦਰ ਮੋਦੀ 8 ਜੂਨ ਨੂੰ ਪ੍ਰਧਾਨ ਮੰਤਰੀ ਦੇ ਰੂਪ 'ਚ ਤੀਜੀ ਵਾਰ ਸਹੁੰ ਚੁੱਕ ਸਕਦੇ ਹਨ।
ਇਸ ਦੌਰਾਨ ਨਰਿੰਦਰ ਮੋਦੀ ਨੇ ਆਪਣੇ ਸਹੁੰ ਚੁੱਕ ਸਮਾਗਮ ਲਈ ਭੂਟਾਨ ਦੇ ਰਾਜਾ, ਸ੍ਰੀਲੰਕਾ ਦੇ ਰਾਸ਼ਟਰਪਤੀ, ਨੇਪਾਲ, ਬੰਗਲਾਦੇਸ਼ ਅਤੇ ਮਾਰੀਸ਼ਸ ਦੇ ਪ੍ਰਧਾਨ ਮੰਤਰੀ ਨੂੰ ਸੱਦਾ ਦਿੱਤਾ ਹੈ। ਦਰਅਸਲ, ਲੋਕ ਸਭਾ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਦੁਨੀਆ ਭਰ ਤੋਂ ਲਗਾਤਾਰ ਸ਼ੁੱਭਕਾਮਨਾਵਾਂ ਮਿਲ ਰਹੀਆਂ ਹਨ। ਅਮਰੀਕੀ ਰਾਸ਼ਟਰਪਤੀ ਬਿਡੇਨ, ਰੂਸੀ ਰਾਸ਼ਟਰਪਤੀ ਪੁਤਿਨ ਅਤੇ ਫਰਾਂਸ ਦੇ ਰਾਸ਼ਟਰਪਤੀ ਮੈਕਰੋਨ ਵੱਲੋਂ ਪ੍ਰਧਾਨ ਮੰਤਰੀ ਨੂੰ ਵਧਾਈ ਸੰਦੇਸ਼ ਭੇਜੇ ਗਏ ਹਨ। ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਹਸੀਨਾ ਨੇ ਵੀ ਬੁੱਧਵਾਰ ਸ਼ਾਮ ਨੂੰ ਮੋਦੀ ਨੂੰ ਫੋਨ ਕਰਕੇ ਉਨ੍ਹਾਂ ਦੀ ਚੋਣ ਜਿੱਤ 'ਤੇ ਵਧਾਈ ਦਿੱਤੀ। ਮੋਦੀ ਨੇ ਪ੍ਰਧਾਨ ਮੰਤਰੀ ਹਸੀਨਾ ਨੂੰ ਆਪਣੇ ਸਹੁੰ ਚੁੱਕ ਸਮਾਗਮ ਵਿੱਚ ਸ਼ਾਮਲ ਹੋਣ ਲਈ ਸੱਦਾ ਦਿੱਤਾ।
ਐਨਡੀਏ ਦੀ ਮੀਟਿੰਗ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਜੇ.ਪੀ. ਨੱਡਾ, ਰਾਜਨਾਥ ਸਿੰਘ, ਅਮਿਤ ਸ਼ਾਹ, ਚੰਦਰਬਾਬੂ ਨਾਇਡੂ, ਨਿਤੀਸ਼ ਕੁਮਾਰ, ਏਕਨਾਥ ਸ਼ਿੰਦੇ, ਐੱਚ.ਡੀ. ਕੁਮਾਰਸਵਾਮੀ, ਚਿਰਾਗ ਪਾਸਵਾਨ, ਜੀਤਨ ਰਾਮ ਮਾਂਝੀ, ਪਵਨ ਕਲਿਆਣ ਸ਼ਾਮਲ ਸਨ। ਇਨ੍ਹਾਂ ਤੋਂ ਇਲਾਵਾ ਸੁਨੀਲ ਤਤਕਰੇ, ਅਨੁਪ੍ਰਿਆ ਪਟੇਲ, ਜਯੰਤ ਚੌਧਰੀ, ਪ੍ਰਫੁੱਲ ਪਟੇਲ, ਪ੍ਰਮੋਦ ਬੋਰੋ, ਅਤੁਲ ਬੋਰਾ, ਇੰਦਰ ਹਾਂਗ ਸੁਬਾ, ਸੁਦੇਸ਼ ਮਹਤੋ, ਰਾਜੀਵ ਰੰਜਨ ਸਿੰਘ ਅਤੇ ਸੰਜੇ ਝਾਅ ਨੇ ਵੀ ਸ਼ਮੂਲੀਅਤ ਕੀਤੀ। ਬੁੱਧਵਾਰ ਨੂੰ ਪ੍ਰਧਾਨ ਮੰਤਰੀ ਦੀ ਸਰਕਾਰੀ ਰਿਹਾਇਸ਼ LKM 'ਤੇ NDA ਦੀ ਬੈਠਕ ਹੋਈ। ਨੇਤਾ ਚੁਣਨ ਲਈ ਪ੍ਰਧਾਨ ਮੰਤਰੀ ਮੋਦੀ ਨੂੰ ਸਮਰਥਨ ਮਿਲਿਆ।