Manipur Violence: ਰਾਸ਼ਟਰੀ ਮਹਿਲਾ ਕਮਿਸ਼ਨ ਨੇ ਟਵਿੱਟਰ ਇੰਡੀਆ ਨੂੰ ਮਨੀਪੁਰ ਵੀਡੀਓ ਹਟਾਉਣ ਦੇ ਦਿੱਤੇ ਨਿਰਦੇਸ਼
Manipur Violence: ਮਨੀਪੁਰ ਤੋਂ ਵਾਇਰਲ ਹੋ ਰਹੀ ਦੇਸ਼ ਨੂੰ ਸ਼ਰਮਸਾਰ ਕਰਨ ਵਾਲੀ ਵੀਡੀਓ ਨੂੰ ਲੈ ਕੇ ਰਾਸ਼ਟਰੀ ਮਹਿਲਾ ਕਮਿਸ਼ਨ ਨੇ ਸਖ਼ਤ ਰੁਖ਼ ਅਪਣਾ ਲਿਆ ਤੇ ਟਵਿੱਟਰ ਇੰਡੀਆ ਨੂੰ ਵੀਡੀਓ ਹਟਾਉਣ ਦੇ ਨਿਰਦੇਸ਼ ਦਿੱਤੇ ਹਨ।
Manipur Violence: ਰਾਸ਼ਟਰੀ ਮਹਿਲਾ ਕਮਿਸ਼ਨ (NCW) ਨੇ ਟਵਿੱਟਰ ਇੰਡੀਆ 'ਤੇ ਜਨਤਕ ਨੀਤੀ ਦੇ ਮੁਖੀ ਨੂੰ ਇੱਕ ਰਸਮੀ ਨਿਰਦੇਸ਼ ਜਾਰੀ ਕੀਤੇ ਹਨ, ਜਿਸ ਵਿੱਚ ਮਨੀਪੁਰ ਵਿੱਚ ਦੋ ਕਬਾਇਲੀ ਔਰਤਾਂ ਉਪਰ ਹਿੰਸਾ ਤੇ ਅਪਮਾਨਜਨਕ ਦਰਸਾਉਣ ਵਾਲੀ ਇੱਕ ਵੀਡੀਓ ਨੂੰ ਹਟਾਉਣ ਦਾ ਆਦੇਸ਼ ਦਿੱਤਾ ਗਿਆ ਹੈ। ਸਰਕਾਰੀ ਐਨਸੀਡਬਲਿਊ ਨੇ ਮਣੀਪੁਰ ਵਿੱਚ ਦੋ ਔਰਤਾਂ ਨਾਲ ਹੋਏ ਦੁਰਵਿਵਹਾਰ ਨੂੰ ਲੈ ਕੇ ਸਖ਼ਤ ਰੁਖ਼ ਅਖਤਿਆਰ ਕੀਤਾ ਹੈ।
NCW ਅਨੁਸਾਰ ਪੀੜਤਾਂ ਦੀ ਪਛਾਣ ਨਾਲ ਗੁੱਸਾ ਭੜਕ ਰਿਹਾ ਹੈ ਅਤੇ ਇਸਨੂੰ ਕਾਨੂੰਨ ਦੇ ਤਹਿਤ ਸਜ਼ਾਯੋਗ ਅਪਰਾਧ ਮੰਨਿਆ ਗਿਆ ਹੈ। ਵਿਭਾਗ ਨੇ ਸਪੱਸ਼ਟ ਕੀਤਾ ਹੈ ਕਿ ਜੇਕਰ ਇਸ ਵੀਡੀਓ ਨੂੰ ਨਾ ਹਟਾਇਆ ਗਿਆ ਤਾਂ ਇਹ ਸਜ਼ਾਯੋਗ ਅਪਰਾਧ ਹੋਵੇਗਾ। ਇਸ ਦੇ ਨਾਲ ਹੀ ਸਰਕਾਰ ਨੇ ਟਵਿੱਟਰ ਤੇ ਹੋਰ ਸੋਸ਼ਲ ਮੀਡੀਆ ਪਲੇਟਫਾਰਮਾਂ ਤੋਂ ਵੀਡੀਓ ਹਟਾਉਣ ਲਈ ਵੀ ਕਿਹਾ ਹੈ। ਨਾਲ ਹੀ ਇਨ੍ਹਾਂ ਨੂੰ ਸਾਂਝਾ ਨਾ ਕਰਨ ਦਾ ਹੁਕਮ ਦਿੱਤਾ ਹੈ।
ਇਸ ਵੀਡੀਓ ਨੂੰ ਲੈ ਕੇ ਦੇਸ਼ ਭਰ 'ਚ ਗੁੱਸਾ ਹੈ। ਰਿਪੋਰਟ ਮੁਤਾਬਕ ਇਹ ਵੀਡੀਓ 4 ਮਈ ਦੀ ਹੈ। ਇਸ ਘਟਨਾ ਨੇ ਦੇਸ਼ ਭਰ ਵਿੱਚ ਵਿਵਾਦ ਪੈਦਾ ਕਰ ਦਿੱਤਾ ਹੈ ਤੇ ਸੂਬੇ ਵਿੱਚ ਮੌਜੂਦਾ ਸਥਿਤੀ ਨੂੰ ਲੈ ਕੇ ਚਿੰਤਾਵਾਂ ਪੈਦਾ ਕੀਤੀਆਂ ਹਨ। ਮਨੀਪੁਰ ਆਈਟੀਐਲਐਫ ਦੇ ਬੁਲਾਰੇ ਦੀ ਮੰਨੀਏ ਤਾਂ ਸੋਸ਼ਲ ਮੀਡੀਆ ਉਤੇ ਵਾਇਰਲ ਹੋ ਰਹੀ ਸ਼ਰਮਨਾਕ ਵੀਡੀਓ 4 ਮਈ ਦੀ ਹੈ। ਪੁਲਿਸ ਨੇ ਇਸ ਮਾਮਲੇ ਵਿੱਚ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮ ਦੀ ਪੁਲਿਸ ਹਿਰਾਸਤ ਵਿੱਚ ਇੱਕ ਤਸਵੀਰ ਵੀ ਸਾਹਮਣੇ ਆ ਰਹੀ ਹੈ।
ਇਸ ਤੋਂ ਇਲਾਵਾ ਮਨੀਪੁਰ ਵਿੱਚ ਵਾਪਰੀ ਘਟਨਾ ਦੀ ਆਵਾਜ਼ ਸੰਸਦ ਵਿੱਚ ਵੀ ਗੂੰਜੀ। ਸੰਸਦ ਦੇ ਮੌਨਸੂਨ ਸੈਸ਼ਨ ਦਾ ਪਹਿਲਾ ਦਿਨ ਕਾਫ਼ੀ ਹੰਗਾਮਾ ਭਰਪੂਰ ਰਿਹਾ ਤੇ ਮਨੀਪੁਰ ਘਟਨਾ ਤੋਂ ਨਾਰਾਜ਼ ਵਿਰੋਧੀ ਮੈਂਬਰਾਂ ਦੇ ਹੰਗਾਮੇ ਕਾਰਨ ਲੋਕ ਸਭਾ ਅੱਜ ਬਾਅਦ ਦੁਪਹਿਰ ਬਾਕੀ ਸਾਰੇ ਦਿਨ ਲਈ ਉਠਾਅ ਦਿੱਤੀ ਗਈ। ਬਾਅਦ ਦੁਪਹਿਰ 2 ਵਜੇ ਜਦੋਂ ਸਦਨ ਮੁੜ ਲੱਗੀ ਤਾਂ ਹਾਲਾਤ ਪਹਿਲਾਂ ਵਾਲੇ ਰਹੇ ਤੇ ਪੰਜ ਮਿੰਟਾਂ ਦੇ ਅੰਦਰ ਦਿਨ ਲਈ ਮੁਲਤਵੀ ਕਰ ਦਿੱਤੀ ਗਈ।
ਇਹ ਵੀ ਪੜ੍ਹੋ : Punjab Floods 2023: ਪਠਾਨਕੋਟ ਤੇ ਗੁਰਦਾਸਪੁਰ 'ਚ ਹੜ੍ਹ ਦਾ ਖ਼ਤਰਾ! ਰਾਵੀ ਦਰਿਆ ਦੇ ਪਾਣੀ ਦਾ ਵਧਿਆ ਪੱਧਰ