Narendra Modi News: ਐਨਡੀਏ ਨੇ ਨਰਿੰਦਰ ਮੋਦੀ ਨੂੰ ਸਰਬਸੰਮਤੀ ਨਾਲ ਚੁਣਿਆ ਆਪਣਾ ਨੇਤਾ
Narendra Modi News: ਐਨਡੀਏ ਨੇ ਨਰਿੰਦਰ ਮੋਦੀ ਨੂੰ ਸਰਬਸੰਮਤੀ ਨਾਲ ਆਪਣਾ ਨੇਤਾ ਚੁਣ ਲਿਆ ਹੈ।
Narendra Modi News: ਐਨਡੀਏ ਨੇ ਸਰਬਸੰਮਤੀ ਨਾਲ ਨਰਿੰਦਰ ਮੋਦੀ ਨੂੰ ਆਪਣਾ ਨੇਤਾ ਚੁਣ ਲਿਆ ਹੈ। ਲੋਕ ਸਭਾ ਚੋਣਾਂ ਤੋਂ ਬਾਅਦ ਸਰਕਾਰ ਬਣਾਉਣ ਬਣਾਉਣ ਦੀ ਕਵਾਇਦ ਸ਼ੁਰੂ ਹੋ ਚੁੱਕੀ ਹੈ। ਜਿਥੇ ਐਨਡੀਏ ਵੱਲੋਂ ਮੀਟਿੰਗ ਕੀਤੀ ਜਾ ਚੁੱਕੀ ਹੈ ਉਥੇ ਹੀ ਇੰਡੀਆ ਗਠਜੋੜ ਦੀ ਮੀਟਿੰਗ ਚੱਲ ਰਹੀ ਹੈ।
ਐਨਡੀਏ ਦੀ ਇਸ ਸਬੰਧ 'ਚ ਬੁੱਧਵਾਰ ਸ਼ਾਮ 4 ਵਜੇ ਪ੍ਰਧਾਨ ਮੰਤਰੀ ਦੀ ਰਿਹਾਇਸ਼ 'ਤੇ ਪਹਿਲੀ ਬੈਠਕ ਹੋਈ। ਇੱਕ ਘੰਟੇ ਤੱਕ ਚੱਲੀ ਬੈਠਕ ਵਿੱਚ ਸਰਬਸੰਮਤੀ ਨਾਲ ਨਰਿੰਦਰ ਮੋਦੀ ਨੂੰ ਐਨਡੀਏ ਦਾ ਨੇਤਾ ਚੁਣ ਲਿਆ ਗਿਆ। ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਅਗਵਾਈ ਵਾਲੀ ਨੈਸ਼ਨਲ ਡੈਮੋਕ੍ਰੇਟਿਕ ਅਲਾਈਂਸ (ਐਨਡੀਏ) ਨੇ 292 ਸੀਟਾਂ ਉਪਰ ਜਿੱਤ ਹਾਸਲ ਕਰਕੇ ਤੀਜੀ ਵਾਰ ਬਹੁਮਤ ਹਾਸਲ ਕਰ ਲਿਆ ਹੈ। ਦੂਜੇ ਪਾਸੇ ਇੰਡੀਆ ਬਲਾਕ ਨੇ 234 ਸੀਟਾਂ ਉਪਰ ਜਿੱਤ ਹਾਸਲ ਕੀਤੀ ਹੈ। ਇਸ ਤੋਂ ਬਾਅਦ ਸਰਕਾਰ ਬਣਾਉਣ ਲਈ ਸਿਆਸੀ ਪਾਰਟੀਆਂ ਵੱਲੋਂ ਜੋੜ-ਤੋੜ ਲਗਾਏ ਜਾ ਰਹੇ ਹਨ।
ਇਹ ਵੀ ਪੜ੍ਹੋ : Punjab Weather Update: ਪੰਜਾਬ 'ਚ ਫਿਰ ਬਦਲੇਗਾ ਮੌਸਮ, ਬਾਰਿਸ਼ ਨੂੰ ਲੈ ਕੇ ਆਈ ਵੱਡੀ ਅਪਡੇਟ
ਮੀਟਿੰਗ ਵਿੱਚ 16 ਪਾਰਟੀਆਂ ਦੇ 21 ਆਗੂ ਸ਼ਾਮਲ ਹੋਏ। ਸੂਤਰਾਂ ਮੁਤਾਬਕ 7 ਜੂਨ ਨੂੰ ਐਨਡੀਏ ਦੇ ਸੰਸਦ ਮੈਂਬਰਾਂ ਦੀ ਮੀਟਿੰਗ ਤੋਂ ਬਾਅਦ ਰਾਸ਼ਟਰਪਤੀ ਨੂੰ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕੀਤਾ ਜਾਵੇਗਾ।
ਰਾਜਨਾਥ ਸਿੰਘ, ਅਮਿਤ ਸ਼ਾਹ ਅਤੇ ਜੇਪੀ ਨੱਡਾ ਨੂੰ ਸਾਰੇ ਸਹਿਯੋਗੀਆਂ ਨਾਲ ਇਕ-ਦੂਜੇ ਨਾਲ ਗੱਲਬਾਤ ਕਰਨ ਅਤੇ ਨਵੀਂ ਸਰਕਾਰ ਦੇ ਰੂਪ 'ਤੇ ਚਰਚਾ ਕਰਨ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ। ਇਸ ਦੌਰਾਨ ਪ੍ਰਧਾਨ ਮੰਤਰੀ ਦ੍ਰੋਪਦੀ ਮੁਰਮੂ ਨੇ ਪ੍ਰਧਾਨ ਮੰਤਰੀ ਮੋਦੀ ਦੇ ਅਸਤੀਫ਼ੇ ਅਤੇ ਮੰਤਰੀ ਮੰਡਲ ਨੂੰ ਭੰਗ ਕਰਨ ਦੀ ਸਿਫ਼ਾਰਸ਼ ਤੋਂ ਬਾਅਦ ਲੋਕ ਸਭਾ ਭੰਗ ਕਰ ਦਿੱਤੀ।