NIA arrests two close aides of Gangster Arsh Dala: ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ ਦੇ ਅਧਿਕਾਰੀਆਂ ਵੱਲੋਂ ਕੈਨੇਡਾ ਦੇ ਕਥਿਤ 'ਅੱਤਵਾਦੀ' ਅਰਸ਼ ਡੱਲਾ ਦੇ ਦੋ ਮੁੱਖ ਕਾਰਕੁਨਾਂ ਨੂੰ ਇੱਕ ਕਾਰਵਾਈ ਦੌਰਾਨ ਗ੍ਰਿਫਤਾਰ ਕਰ ਲਿਆ ਗਿਆ। ਜਿਵੇਂ ਹੀ ਉਹ ਫਿਲੀਪੀਨਜ਼ ਦੇ ਮਨੀਲਾ ਤੋਂ ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਉਤਰੇ, ਤਾਂ ਐਨਆਈਏ ਵੱਲੋਂ ਉਨ੍ਹਾਂ ਨੂੰ ਫੜ ਲਿਆ ਗਿਆ। 


COMMERCIAL BREAK
SCROLL TO CONTINUE READING

ਇਨ੍ਹਾਂ ਦੋਵਾਂ ਦੀ ਪਛਾਣ ਮਨਪ੍ਰੀਤ ਸਿੰਘ ਉਰਫ ਪੀਟਾ ਅਤੇ ਮਨਦੀਪ ਸਿੰਘ ਵਜੋਂ ਹੋਈ ਹੈ ਅਤੇ ਦੋਵੇਂ ਅਰਸ਼ ਡੱਲਾ ਦੇ ਨਜ਼ਦੀਕੀ ਸਨ। ਇਨ੍ਹਾਂ ਦੋਵਾਂ ਦੇ ਖਿਲਾਫ ਭਾਰਤ ਵਿੱਚ ਪਾਬੰਦੀਸ਼ੁਦਾ ਅੱਤਵਾਦੀ ਸੰਗਠਨਾਂ ਲਈ ਧਮਕੀਆਂ ਅਤੇ ਡਰਾਉਣ ਸਣੇ ਅੱਤਵਾਦੀ ਕਾਰਵਾਈਆਂ ਨੂੰ ਅੰਜਾਮ ਦੇਣ ਅਤੇ ਅੱਤਵਾਦੀ ਫੰਡਿੰਗ ਕਰਨ ਦੇ ਇਲਾਜ਼ ਹਨ ਅਤੇ ਇਨ੍ਹਾਂ ਖਿਲਾਫ ਗੈਰ-ਜ਼ਮਾਨਤੀ ਗ੍ਰਿਫਤਾਰੀ ਵਾਰੰਟ ਵੀ ਜਾਰੀ ਕੀਤੇ ਹੋਏ ਸਨ। 


ਇਹ ਦੋਵੇਂ ਲੰਬੇ ਸਮੇਂ ਤੋਂ ਮਨੀਲਾ ਵਿੱਚ ਰਹਿ ਰਹੇ ਸਨ। ਅਜਿਹੇ 'ਚ ਜਦੋਂ ਹੀ ਇਹ ਦਿੱਲੀ ਦੇ ਹਵਾਈ ਅੱਡੇ 'ਤੇ ਪਹੁੰਚੇ ਤਾਂ ਐਨਆਈਏ ਦੀ ਟੀਮ ਉੱਥੇ ਪਹਿਲਾਂ ਤੋਂ ਇੰਤਜ਼ਾਰ ਕਰ ਰਹੀ ਸੀ ਅਤੇ ਦੋਵਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ।


NIA ਦੀ ਜਾਂਚ ਵਿੱਚ ਇਹ ਵੀ ਪਤਾ ਲੱਗਿਆ ਕਿ ਦੋਸ਼ੀਆਂ ਵੱਲੋਂ ਅੱਤਵਾਦੀ ਸੰਗਠਨ ਖਾਲਿਸਤਾਨ ਟਾਈਗਰ ਫੋਰਸ (KTF) ਲਈ ਫੰਡ ਇਕੱਠਾ ਕਰਨ ਦੀ ਅਪਰਾਧਿਕ ਸਾਜ਼ਿਸ਼ ਰਚੀ ਗਈ ਸੀ ਤੇ ਇਹ ਸਰਹੱਦ ਪਾਰੋਂ ਕੇਟੀਐਫ ਲਈ ਹਥਿਆਰਾਂ, ਗੋਲਾ ਬਾਰੂਦ ਅਤੇ ਵਿਸਫੋਟਕਾਂ ਦੀ ਤਸਕਰੀ ਵੀ ਕਰਦੇ ਸਨ।


ਇਹ ਦੋਵੇਂ ਵਿਅਕਤੀਗਤ ਸੂਚੀਬੱਧ ਅੱਤਵਾਦੀ ਅਰਸ਼ਦੀਪ ਸਿੰਘ ਡੱਲਾ ਲਈ ਕੰਮ ਕਰ ਰਹੇ ਸਨ। ਦੱਸਿਆ ਜਾ ਰਿਹਾ ਹੈ ਕਿ ਇਹ ਦੋਵੇਂ ਪਿਛਲੇ 3-4 ਸਾਲਾਂ ਤੋਂ ਕੈਨੇਡਾ ਤੋਂ ਹੀ ਆਪਰੇਟ ਕਰ ਰਹੇ ਸਨ ਅਤੇ ਪਿਛਲੇ ਕੁਝ ਸਾਲਾਂ ਦੌਰਾਨ ਪੰਜਾਬ ਵਿੱਚ ਕਈ ਹੱਤਿਆਵਾਂ ਵੀ ਕਰ ਚੁੱਕੇ ਹਨ। ਇਹ ਵੀ ਜਾਣਕਾਰੀ ਮਿਲੀ ਸੀ ਕਿ ਉਹ KTF ਵੱਲੋਂ ਅੱਤਵਾਦੀ ਕਾਰਵਾਈਆਂ ਦਾ ਮਾਰਗਦਰਸ਼ਨ ਅਤੇ ਕਮਿਸ਼ਨਿੰਗ ਕਰ ਰਹੇ ਸਨ ਅਤੇ ਭਾਰਤ ਵਿੱਚ ਦਹਿਸ਼ਤ, ਹਿੰਸਾ ਅਤੇ ਵੱਡੇ ਪੱਧਰ 'ਤੇ ਜਬਰੀ ਵਸੂਲੀ ਨੂੰ ਵੀ ਉਤਸ਼ਾਹਿਤ ਕਰਦੇ ਸਨ।  


ਇੰਨਾ ਹੀ ਨਹੀਂ ਬਲਕਿ ਇਹ ਖਾਲਿਸਤਾਨ ਟਾਈਗਰ ਫੋਰਸ ਦੇ ਇਸ਼ਾਰੇ 'ਤੇ ਭਾਰਤ ਵਿੱਚ ਹਿੰਸਾ ਅਤੇ ਦਹਿਸ਼ਤ ਦੀਆਂ ਕਾਰਵਾਈਆਂ ਨੂੰ ਅੰਜਾਮ ਦੇਣ ਲਈ ਨੌਜਵਾਨਾਂ ਦੀ ਭਰਤੀ ਵੀ ਕਰਦੇ ਸਨ। 


ਇਹ ਵੀ ਪੜ੍ਹੋ: Punjab Cabinet Meeting News:ਪੰਜਾਬ ਕੈਬਨਿਟ ਮੀਟਿੰਗ 'ਚ ਲਏ ਗਏ ਇਤਿਹਾਸਿਕ ਫੈਸਲੇ; ਬਣਿਆ ਅਜਿਹਾ ਕਰਨ ਵਾਲਾ ਮੋਹਰੀ ਸੂਬਾ


(For more news apart from NIA arrests two close aides of Gangster Arsh Dala, stay tuned to Zee PHH)