NIA Court News: ਐਨਆਈਏ ਦੀ ਅਦਾਲਤ ਨੇ ਖ਼ਾਲਿਸਤਾਨ ਲਿਬਰੇਸ਼ਨ ਫੋਰਸ ਦੇ ਕਾਰਕੁੰਨ ਦੀ ਜਾਇਦਾਦ ਜ਼ਬਤ ਕਰਨ ਦੇ ਦਿੱਤੇ ਹੁਕਮ
NIA Court News: ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨਆਈਏ) ਨੂੰ ਹੈਰੋਇਨ ਤੇ ਡਰੱਗ ਮਨੀ ਜ਼ਬਤ ਕਰਨ ਦੇ 2019 ਦੇ ਇੱਕ ਮਾਮਲੇ ਵਿੱਚ ਮੁੱਖ ਦੋਸ਼ੀ ਦੀ ਜਾਇਦਾਦ ਕੁਰਕ ਕਰਨ ਦਾ ਹੁਕਮ ਮਿਲਿਆ ਹੈ।
NIA Court News: ਖਾਲਿਸਤਾਨ ਲਿਬਰੇਸ਼ਨ ਫੋਰਸ (KLF) ਦੇ ਨਾਰਕੋ-ਅੱਤਵਾਦ ਮਾਮਲੇ ਦੀ ਆਪਣੀ ਜਾਂਚ ਦੀ ਵੱਡੀ ਸਫਲਤਾ ਮਿਲੀ ਹੈ। ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨਆਈਏ) ਨੂੰ ਹੈਰੋਇਨ ਤੇ ਡਰੱਗ ਮਨੀ ਜ਼ਬਤ ਕਰਨ ਦੇ 2019 ਦੇ ਇੱਕ ਮਾਮਲੇ ਵਿੱਚ ਮੁੱਖ ਦੋਸ਼ੀ ਦੀ ਜਾਇਦਾਦ ਕੁਰਕ ਕਰਨ ਦਾ ਹੁਕਮ ਮਿਲਿਆ ਹੈ।
ਮੁਹਾਲੀ ਦੇ ਐਸਏਐਸ ਨਗਰ ਸਥਿਤ ਵਿਸ਼ੇਸ਼ ਅਦਾਲਤ ਨੇ ਚਾਰਜਸ਼ੀਟ ਦੇ ਮੁਲਜ਼ਮ ਵਰਿੰਦਰ ਸਿੰਘ ਚਾਹਲ ਦੀ ਜਾਇਦਾਦ ਕੁਰਕ ਕਰਨ ਦੇ ਹੁਕਮ ਜਾਰੀ ਕੀਤੇ। ਅਚੱਲ ਜਾਇਦਾਦ, 24 ਕਨਾਲ, 14 ਮਰਲੇ ਅਤੇ 04 ਸਰਸਾਈ, ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ (ਪੰਜਾਬ) ਦੇ ਪਿੰਡ ਦੇਵੀਦਾਸਪੁਰਾ ਵਿੱਚ ਸਥਿਤ ਹੈ।
ਅਦਾਲਤ ਨੇ ਗੈਰਕਾਨੂੰਨੀ ਗਤੀਵਿਧੀਆਂ (ਰੋਕਥਾਮ) ਐਕਟ 1967 ਦੀ ਧਾਰਾ 33 (1) ਦੇ ਤਹਿਤ ਜਾਇਦਾਦ ਕੁਰਕ ਕਰਨ ਦਾ ਹੁਕਮ ਦਿੱਤਾ ਗਿਆ ਹੈ। ਇਹ ਕੇਸ 22 ਜਨਵਰੀ, 2020 ਨੂੰ NIA ਦੁਆਰਾ ਦਰਜ ਕੀਤਾ ਗਿਆ ਸੀ। ਇਹ ਕੇਸ 2019 ਵਿੱਚ ਦਰਜ ਕੀਤੀ ਗਈ ਪਹਿਲੀ ਐਫਆਈਆਰ ਦੇ ਆਧਾਰ ਉਤੇ ਕੀਤਾ ਗਿਆ ਸੀ।
ਇਸ ਮਾਮਲੇ ਅਨੁਸਾਰ ਮੁਲਜ਼ਮਾਂ ਕੋਲੋਂ 500 ਗ੍ਰਾਮ ਹੈਰੋਇਨ ਤੇ ਡਰੱਗ ਮਨੀ ਵਜੋਂ 1,20,000 ਰੁਪਏ ਬਰਾਮਦ ਕੀਤੇ ਗਏ ਸਨ। ਮੁਲਜ਼ਮਾਂ ਦੀ ਪਛਾਣ ਜਗਬੀਰ ਸਿੰਘ ਸਮਰਾ, ਵਰਿੰਦਰ ਚਾਹਲ ਅਤੇ ਹਰਪ੍ਰੀਤ ਸਿੰਘ ਉਰਫ ਹੈਪੀ ਵਜੋਂ ਹੋਈ ਸੀ।
ਮਾਮਲੇ ਦੀ ਅਗਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਵਰਿੰਦਰ ਚਾਹਲ ਅੰਤਰਰਾਸ਼ਟਰੀ ਦੁਬਈ ਸਥਿਤ ਡਰੱਗ ਸਮੱਗਲਰ ਅਤੇ ਮਨੀ ਲਾਂਡਰਰ ਜਸਮੀਤ ਸਿੰਘ ਹਕੀਮਜ਼ਾਦਾ ਦਾ ਨਜ਼ਦੀਕੀ ਸਾਥੀ ਸੀ ਅਤੇ ਪਾਕਿਸਤਾਨ ਸਥਿਤ ਕੇਐਲਐਫ ਦੇ ਸਵੈ-ਸਟਾਇਲ ਚੀਫ਼ ਹਰਮੀਤ ਸਿੰਘ ਉਰਫ਼ ਪੀਐਚਡੀ ਨਾਲ ਵੀ ਉਸ ਦੇ ਤਾਰ ਜੁੜੇ ਹੋਏ ਮਿਲੇ ਸਨ।
ਇਹ ਵੀ ਪੜ੍ਹੋ : Punjab News: ਅੱਤਵਾਦੀ ਹਰਵਿੰਦਰ ਸਿੰਘ ਰਿੰਦਾ ਦੇ 6 ਸਾਥੀ ਗ੍ਰਿਫਤਾਰ, 5 ਪਿਸਤੌਲ, 20 ਜਿੰਦਾ ਕਾਰਤੂਸ ਬਰਾਮਦ
ਐਨਆਈਏ ਦੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਹਕੀਮਜ਼ਾਦਾ, ਦੂਜਾ ਮਾਸਟਰਮਾਈਂਡ, ਅੰਤਰਰਾਸ਼ਟਰੀ ਪੱਧਰ 'ਤੇ ਨਸ਼ੀਲੇ ਪਦਾਰਥਾਂ ਦੀਆਂ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨ ਵਿੱਚ ਸ਼ਾਮਲ ਹੈ ਅਤੇ ਦੁਨੀਆ ਭਰ ਵਿੱਚ ਹੈਰੋਇਨ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿੱਚ ਸ਼ਾਮਲ ਹੈ। ਅਮਰੀਕੀ ਖਜ਼ਾਨਾ ਵਿਭਾਗ ਦੇ ਵਿਦੇਸ਼ੀ ਸੰਪਤੀ ਕੰਟਰੋਲ ਦਫਤਰ (OFAC) ਨੇ ਉਸ ਨੂੰ 'ਮਹੱਤਵਪੂਰਣ ਵਿਦੇਸ਼ੀ ਨਸ਼ੀਲੇ ਪਦਾਰਥਾਂ ਦਾ ਤਸਕਰ' ਘੋਸ਼ਿਤ ਕੀਤਾ ਹੈ ਅਤੇ ਉਸ ਵਿਰੁੱਧ ਵਿੱਤੀ ਪਾਬੰਦੀਆਂ ਲਗਾਈਆਂ ਹਨ।
ਹ ਵੀ ਪੜ੍ਹੋ : PU Student Council Elections 2023: ਜਾਣੋ ਵਿਦਿਆਰਥੀ ਜਥੇਬੰਦੀਆਂ ਨੇ ਕਿਹੜੇ ਉਮੀਦਵਾਰਾਂ 'ਤੇ ਖੇਡਿਆ ਦਾਅ; ਸੂਚੀ ਆਈ ਸਾਹਮਣੇ