NIA Raids: ਐਨਆਈਏ ਵੱਲੋਂ 6 ਸੂਬਿਆਂ ਵਿੱਚ 22 ਥਾਵਾਂ ਉਤੇ ਛਾਪੇਮਾਰੀ; ਮਨੁੱਖੀ ਤਸਕਰੀ ਨਾਲ ਜੁੜੇ ਤਾਰ
NIA Raids: ਰਾਸ਼ਟਰੀ ਜਾਂਚ ਏਜੰਸੀ (ਐਨਆਈਏ) ਮਨੁੱਖੀ ਤਸਕਰੀ ਦੇ ਮਾਮਲੇ ਵਿੱਚ ਛੇ ਰਾਜਾਂ ਵਿੱਚ 22 ਥਾਵਾਂ ’ਤੇ ਛਾਪੇਮਾਰੀ ਕਰ ਰਹੀ ਹੈ।
NIA Raids: ਰਾਸ਼ਟਰੀ ਜਾਂਚ ਏਜੰਸੀ (ਐਨਆਈਏ) ਮਨੁੱਖੀ ਤਸਕਰੀ ਦੇ ਮਾਮਲੇ ਵਿੱਚ ਛੇ ਰਾਜਾਂ ਵਿੱਚ 22 ਥਾਵਾਂ ’ਤੇ ਛਾਪੇਮਾਰੀ ਕਰ ਰਹੀ ਹੈ। ਐਨਆਈਏ ਵੱਲੋਂ ਕਿਹੜੇ-ਕਿਹੜੇ ਰਾਜਾਂ ਵਿੱਚ ਛਾਪੇਮਾਰੀ ਕੀਤੀ ਜਾ ਰਹੀ ਹੈ, ਇਸ ਬਾਰੇ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਫਿਲਹਾਲ NIA ਵੱਲੋਂ ਛਾਪੇਮਾਰੀ ਨੂੰ ਲੈ ਕੇ ਕੋਈ ਅਧਿਕਾਰਤ ਬਿਆਨ ਜਾਰੀ ਨਹੀਂ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇੱਕ ਸੰਗਠਿਤ ਗਿਰੋਹ ਭਾਰਤੀ ਨੌਜਵਾਨਾਂ ਨੂੰ ਨੌਕਰੀਆਂ ਦੇ ਬਹਾਨੇ ਵਿਦੇਸ਼ਾਂ ਵਿੱਚ ਲਿਜਾ ਕੇ ਸਾਈਬਰ ਧੋਖਾਧੜੀ ਵਿੱਚ ਸ਼ਾਮਲ ਫਰਜ਼ੀ ਕਾਲ ਸੈਂਟਰਾਂ ਵਿੱਚ ਕੰਮ ਕਰਨ ਲਈ ਮਜਬੂਰ ਕਰਦਾ ਸੀ।
ਪ੍ਰਾਪਤ ਜਾਣਕਾਰੀ ਮੁਤਾਬਕ ਇਹ ਛਾਪੇਮਾਰੀ 6 ਸੂਬਿਆਂ ਵਿੱਚ ਚੱਲ ਰਹੀ ਹੈ ਅਤੇ ਇਸ ਦੇ ਕਈ ਦੇਸ਼ਾਂ ਨਾਲ ਅੰਤਰਰਾਸ਼ਟਰੀ ਸਬੰਧ ਹਨ। ਨੈਸ਼ਨਲ ਇਨਵੈਸਟੀਗੇਟਿੰਗ ਏਜੰਸੀ ਨੇ 2024 ਵਿੱਚ ਕੇਸ ਦਰਜ ਕੀਤਾ ਸੀ। ਰਾਸ਼ਟਰੀ ਜਾਂਚ ਏਜੰਸੀ ਨੇ ਸਾਈਬਰ ਧੋਖਾਧੜੀ ਮਾਮਲੇ 'ਚ ਇਹ ਵੱਡੀ ਕਾਰਵਾਈ ਕੀਤੀ ਹੈ। ਸਾਈਬਰ ਧੋਖਾਧੜੀ ਰਾਹੀਂ ਬਿਹਾਰ ਗੋਪਾਲਗੰਜ ਦੇ ਨੌਜਵਾਨਾਂ ਨੂੰ ਨੌਕਰੀ ਦੇ ਨਾਂ 'ਤੇ ਵਿਦੇਸ਼ ਭੇਜਣ ਦਾ ਝਾਂਸਾ ਦਿੱਤਾ ਗਿਆ, ਫਿਰ ਵਿਦੇਸ਼ ਜਾਣ 'ਤੇ ਉਨ੍ਹਾਂ ਨੂੰ ਫਰਜ਼ੀ ਕਾਲ ਸੈਂਟਰ 'ਚ ਬੰਧਕ ਬਣਾ ਕੇ ਸਾਈਬਰ ਧੋਖਾਧੜੀ ਕੀਤੀ ਗਈ। ਇਸ ਰੈਕੇਟ ਦੇ ਮਿਆਂਮਾਰ ਅਤੇ ਲਾਓਸ ਨਾਲ ਸਬੰਧ ਹੋਣ ਦੀ ਸੰਭਾਵਨਾ ਹੈ।
ਅੱਤਵਾਦੀ ਸਾਜ਼ਿਸ਼ ਤੇ ਅੱਤਵਾਦੀ ਫੰਡਿੰਗ ਦਾ ਸ਼ੱਕ
ਇਸ ਤੋਂ ਪਹਿਲਾਂ 5 ਅਕਤੂਬਰ ਨੂੰ NIA ਨੇ ਅੱਤਵਾਦੀ ਸਾਜ਼ਿਸ਼ ਅਤੇ ਅੱਤਵਾਦੀ ਫੰਡਿੰਗ ਦੇ ਸ਼ੱਕ 'ਚ 5 ਸੂਬਿਆਂ 'ਚ 22 ਟਿਕਾਣਿਆਂ 'ਤੇ ਇੱਕੋ ਸਮੇਂ ਛਾਪੇਮਾਰੀ ਕੀਤੀ ਸੀ। NIA ਵੱਲੋਂ ਇਹ ਛਾਪੇਮਾਰੀ ਮਹਾਰਾਸ਼ਟਰ, ਜੰਮੂ-ਕਸ਼ਮੀਰ, ਉੱਤਰ ਪ੍ਰਦੇਸ਼, ਅਸਾਮ ਅਤੇ ਦਿੱਲੀ ਵਿੱਚ ਕੀਤੀ ਗਈ। ਇਹ ਕਾਰਵਾਈ ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਨਾਲ ਜੁੜੇ ਮਾਮਲਿਆਂ ਨੂੰ ਲੈ ਕੇ ਕੀਤੀ ਗਈ।
NIA ਨੇ ਜੰਮੂ-ਕਸ਼ਮੀਰ ਦੇ ਬਾਰਾਮੂਲਾ ਅਤੇ ਹੋਰ ਇਲਾਕਿਆਂ 'ਚ ਵੀ ਛਾਪੇਮਾਰੀ ਕੀਤੀ ਸੀ। NIA ਨੇ ਸੁਰੱਖਿਆ ਬਲਾਂ ਦੀ ਮਦਦ ਨਾਲ ਬਾਰਾਮੂਲਾ 'ਚ ਮੌਲਵੀ ਇਕਬਾਲ ਭੱਟ ਦੇ ਘਰ ਦੀ ਤਲਾਸ਼ੀ ਲਈ ਸੀ। ਕਾਬਿਲੇਗੌਰ ਹੈ ਕਿ 1 ਅਕਤੂਬਰ ਨੂੰ ਪੱਛਮੀ ਬੰਗਾਲ ਦੇ ਕਈ ਜ਼ਿਲ੍ਹਿਆਂ ਵਿੱਚ ਛਾਪੇਮਾਰੀ ਕੀਤੀ ਗਈ ਸੀ। 1 ਅਕਤੂਬਰ ਨੂੰ NIA ਦੀ ਟੀਮ ਨੇ ਦੱਖਣੀ 24 ਪਰਗਨਾ, ਆਸਨਸੋਲ, ਹਾਵੜਾ, ਨਾਦੀਆ ਅਤੇ ਕੋਲਕਾਤਾ 'ਚ 11 ਥਾਵਾਂ 'ਤੇ ਛਾਪੇਮਾਰੀ ਕੀਤੀ ਸੀ।