NIA News:  ਰਾਸ਼ਟਰੀ ਜਾਂਚ ਏਜੰਸੀ ਨੇ ਅੱਤਵਾਦੀ ਸੰਗਠਨਾਂ ਦੇ ਵਿੱਤ 'ਤੇ ਹਮਲਾ ਕਰਨ ਲਈ ਨਵੀਂ ਰਣਨੀਤੀ ਬਣਾਈ ਹੈ। ਪੰਚਕੂਲਾ ਸਥਿਤ NIA ਦੀ ਵਿਸ਼ੇਸ਼ ਅਦਾਲਤ ਨੇ ਪਾਕਿਸਤਾਨ ਸਥਿਤ ਪਾਬੰਦੀਸ਼ੁਦਾ ਸੂਚੀਬੱਧ ਖਾਲਿਸਤਾਨੀ ਅੱਤਵਾਦੀ ਹਰਵਿੰਦਰ ਸਿੰਘ ਸੰਧੂ ਉਰਫ਼ ਰਿੰਦਾ ਦੇ ਚਾਰ ਸਾਥੀਆਂ ਦੀ ਜਾਇਦਾਦ ਜ਼ਬਤ ਕਰ ਲਈ ਹੈ।


COMMERCIAL BREAK
SCROLL TO CONTINUE READING

ਸਰਕਾਰ ਵੱਲੋਂ ਖਾਲਿਸਤਾਨੀਆਂ ਖਿਲਾਫ ਕਾਰਵਾਈ ਲਗਾਤਾਰ ਜਾਰੀ ਹੈ ਪਰ ਹੁਣ ਸਰਕਾਰ ਨੇ ਇਨ੍ਹਾਂ ਖ਼ਾਲਿਸਤਾਨੀਆਂ ਦੀ ਆਰਥਿਕ ਵਿਵਸਥਾ ਨੂੰ ਤਬਾਹ ਕਰਨ ਦੀ ਜੋ ਵਿਉਂਤ ਬਣਾਈ ਹੈ, ਉਸ ਨੂੰ ਲਾਗੂ ਕਰਨ ਦੀਆਂ ਕੋਸ਼ਿਸ਼ਾਂ ਹੁਣ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਇਸ ਨਾਲ ਜੁੜੀ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ।


ਦਰਅਸਲ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ ਨੇ ਖ਼ਾਲਿਸਤਾਨੀ ਅੱਤਵਾਦੀ ਰਿੰਦਾ ਤੇ ਉਸ ਦੇ ਸਾਥੀਆਂ ਦੀ ਕਰੋੜਾਂ ਦੀ ਜਾਇਦਾਦ ਜ਼ਬਤ ਕੀਤੀ ਹੈ। NIA ਅਦਾਲਤ ਨੇ ਖਾਲਿਸਤਾਨੀ ਅੱਤਵਾਦੀਆਂ ਦੀ ਜਾਇਦਾਦ ਨੂੰ ਜ਼ਬਤ ਕਰਨ ਦੇ ਨਿਰਦੇਸ਼ ਦਿੱਤੇ ਹਨ, ਜਿਸ ਤਹਿਤ ਪਾਕਿਸਤਾਨ ਸਥਿਤ ਖ਼ਾਲਿਸਤਾਨੀ ਅੱਤਵਾਦੀ ਰਿੰਦਾ ਦੀ ਜਾਇਦਾਦ ਜ਼ਬਤ ਕੀਤੀ ਗਈ ਹੈ।


ਚਾਰਾਂ ਮੁਲਜ਼ਮਾਂ ਗੁਰਪ੍ਰੀਤ ਸਿੰਘ ਉਰਫ ਗੋਪੀ, ਅਮਨਦੀਪ ਸਿੰਘ ਉਰਫ ਦੀਪਾ, ਪਰਮਿੰਦਰ ਸਿੰਘ ਉਰਫ ਪਿੰਦਰ ਅਤੇ ਭੁਪਿੰਦਰ ਸਿੰਘ ਕੋਲੋਂ 1.30 ਲੱਖ ਰੁਪਏ ਦੀ ਨਕਦੀ ਬਰਾਮਦ ਕੀਤੀ ਸੀ। ਉਹ ਇਨੋਵਾ ਕਾਰ 'ਚ ਤੇਲੰਗਾਨਾ ਦੇ ਆਦਿਲਾਬਾਦ 'ਚ ਖੇਪ ਪਹੁੰਚਾਉਣ ਜਾ ਰਹੇ ਸਨ।


ਇਹ ਵੀ ਪੜ੍ਹੋ : Punjab's Colonel Manpreet Singh Cremation LIVE: ਪੰਜਾਬ ਦਾ ਮਨਪ੍ਰੀਤ ਸਿੰਘ ਹੋਇਆ ਸ਼ਹੀਦ, ਭਲਕੇ ਹੋਵੇਗਾ ਅੰਤਿਮ ਸਸਕਾਰ


NIA ਵੱਲੋਂ ਕੀਤੀ ਗਈ ਜਾਂਚ ਤੋਂ ਪਤਾ ਲੱਗਾ ਹੈ ਕਿ ਚਾਰਾਂ ਵਿਅਕਤੀਆਂ ਕੋਲੋਂ ਹਥਿਆਰ, ਗੋਲਾ ਬਾਰੂਦ, ਵਿਸਫੋਟਕ ਅਤੇ ਨਸ਼ੀਲੇ ਪਦਾਰਥਾਂ ਦੀਆਂ ਕਈ ਖੇਪਾਂ ਪ੍ਰਾਪਤ ਹੋਈਆਂ ਸਨ, ਜੋ ਪਾਕਿਸਤਾਨ ਤੋਂ ਲੋੜੀਂਦੇ ਅੱਤਵਾਦੀ ਹਰਵਿੰਦਰ ਸਿੰਘ ਸੰਧੂ ਉਰਫ ਰਿੰਦਾ ਦੁਆਰਾ ਡਰੋਨ ਰਾਹੀਂ ਭੇਜੀਆਂ ਗਈਆਂ ਸਨ। ਇਹ ਸਪਲਾਈ ਭਾਰਤ-ਪਾਕਿ ਸਰਹੱਦ ਦੇ ਨੇੜੇ ਪਹਿਲਾਂ ਤੋਂ ਨਿਰਧਾਰਤ ਸਥਾਨਾਂ 'ਤੇ ਪਹੁੰਚਾਈ ਗਈ ਸੀ। ਹੋਰ ਜਾਂਚ ਤੋਂ ਪਤਾ ਲੱਗਾ ਕਿ ਗੁਰਪ੍ਰੀਤ ਸਿੰਘ ਉਰਫ ਗੋਪੀ ਨੇ ਹਥਿਆਰ, ਗੋਲਾ ਬਾਰੂਦ, ਵਿਸਫੋਟਕ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਕੇ ਕਾਫੀ ਪੈਸਾ ਕਮਾਇਆ ਸੀ।


ਇਹ ਵੀ ਪੜ੍ਹੋ : Who was Col Manpreet Singh? ਕਾਲਜ ਦੇ ਟਾਪਰ ਰਹੇ ਸਨ ਸ਼ਹੀਦ ਕਰਨਲ ਮਨਪ੍ਰੀਤ ਸਿੰਘ, ਜਾਣੋ ਉਨ੍ਹਾਂ ਦੇ ਬਾਰੇ ਕੁਝ ਖਾਸ ਗੱਲਾਂ