Nursing Student Raped: ਕੋਲਕਾਤਾ ਦੇ ਆਰਜੀ ਕਰ ਹਸਪਤਾਲ ਵਿੱਚ ਮਹਿਲਾ ਡਾਕਟਰ ਨਾਲ ਦਰਿੰਦਗੀ ਤੋਂ ਬਾਅਦ ਮਹਾਰਾਸ਼ਟਰ ਵਿੱਚ ਦਿਲ-ਦਹਿਲਾਉਣ ਵਾਲੀ ਘਟਨਾ ਸਾਹਮਣੇ ਆਈ ਹੈ। ਮਹਾਰਾਸ਼ਟਰ ਦੇ ਰਤਨਾਗਿਰੀ ਵਿੱਚ ਇੱਕ ਆਟੋ ਡਰਾਈਵਰ ਨੇ ਕਾਲਜ ਜਾ ਰਹੀ 19 ਸਾਲ ਦੀ ਇੱਕ ਨਰਸਿੰਗ ਵਿਦਿਆਰਥਣ ਨਾਲ ਨਸ਼ੀਲਾ ਪਦਾਰਥ ਪਿਲਾ ਕੇ ਉਸ ਦੇ ਨਾਲ ਜਬਰ ਜਨਾਹ ਕੀਤਾ।


COMMERCIAL BREAK
SCROLL TO CONTINUE READING

ਪੁਲਿਸ ਨੇ ਦੱਸਿਆ ਕਿ ਆਟੋ ਡਰਾਈਵਰ ਨੇ ਲੜਕੀ ਨੂੰ ਨਸ਼ੀਲਾ ਪਾਣੀ ਪਿਲਾਇਆ ਅਤੇ ਜਦ ਉਹ ਬੇਹੋਸ਼ ਹੋ ਗਈ ਤਾਂ ਉਸ ਨੂੰ ਇਕ ਸੁੰਨਸਾਨ ਥਾਂ ਉਤੇ ਲਿਜਾ ਕੇ ਉਸ ਨਾਲ ਜਬਰ ਜਨਾਹ ਦੀ ਘਟਨਾ ਨੂੰ ਅੰਜਾਮ ਦਿੱਤਾ। ਪੁਲਿਸ ਅਧਿਕਾਰੀਆਂ ਮੁਤਾਬਕ ਨਰਸਿੰਗ ਦੀ ਵਿਦਿਆਰਥਣ ਨੇ ਆਪਣੇ ਕਾਲਜ ਤੋਂ ਘਰ ਜਾਣ ਲਈ ਇਕ ਆਟੋ ਬੁੱਕ ਕੀਤਾ ਸੀ ਪਰ ਰਸਤੇ ਵਿੱਚ ਡਰਾਈਵਰ ਨੇ ਉਸ ਦੇ ਨਾਲ ਜਬਰ ਜਨਾਹ ਕੀਤਾ।


ਹੋਸ਼ ਵਿੱਚ ਆਉਣ ਉਤੇ ਪੀੜਤਾ ਨੇ ਆਪਣੇ ਘਰਵਾਲਿਆਂ ਨੂੰ ਫੋਨ ਕੀਤਾ। ਇਹ ਘਟਨਾ ਜਦ ਉਹ ਘਰ ਜਾਣ ਲਈ ਆਟੋ ਰਿਕਸ਼ਾ ਵਿੱਚ ਸਵਾਰ ਹੋਈ ਸੀ। ਆਟੋ ਡਰਾਈਵਰ ਨੇ ਉਸ ਨੂੰ ਪਹਿਲਾਂ ਨਸ਼ੀਲਾ ਪਦਾਰਥ ਮਿਲ ਕੇ ਪਾਣੀ ਪਿਲਾਇਆ। ਇਸ ਤੋਂ ਬਾਅਦ ਸੁੰਨਸਾਨ ਥਾਂ ਉਤੇ ਲੈ ਗਿਆ। ਜਬਰ ਜਨਾਹ ਕਰਨ ਤੋਂ ਬਾਅਦ ਫਰਾਰ ਹੋ ਗਿਆ।


ਲੜਕੀ ਦੇ ਪਰਿਵਾਰ ਨੇ ਸੋਮਵਾਰ ਨੂੰ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ। ਇਸ ਘਟਨਾ ਤੋਂ ਬਾਅਦ ਰਤਨਾਗਿਰੀ ਵਿੱਚ ਭਾਰੀ ਵਿਰੋਧ ਪ੍ਰਦਰਸ਼ਨ ਹੋਏ ਅਤੇ ਲੋਕਾਂ ਨੇ ਇਨਸਾਫ ਦੀ ਮੰਗ ਨੂੰ ਲੈ ਕੇ ਸੜਕਾਂ ਨੂੰ ਜਾਮ ਕਰ ਦਿੱਤਾ। ਪੁਲਿਸ ਸੀਸੀਟੀਵੀ ਫੁਟੇਜ ਦੀ ਮਦਦ ਨਾਲ ਡਰਾਈਵਰ ਦੀ ਤਲਾਸ਼ ਕਰ ਰਹੀ ਹੈ। ਪੀੜਤਾ ਨੂੰ ਇਲਾਜ ਲਈ ਸਥਾਨਕ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।


ਇਹ ਵੀ ਪੜ੍ਹੋ : Punjab News: PM ਦੀ ਮੀਟਿੰਗ ਤੋਂ ਪਹਿਲਾਂ ਹਾਈ ਅਲਰਟ 'ਤੇ ਪੰਜਾਬ ਦੇ ਅਫਸਰ! ਮੁੱਖ ਸਕੱਤਰ ਨੇ DGP ਨੂੰ ਲਿਖਿਆ ਪੱਤਰ


ਇਹ ਘਟਾ ਅਜਿਹੇ ਸਮੇਂ ਵਿੱਚ ਸਾਹਮਣੇ ਆਈ ਹੈ ਜਦ ਦੇਸ਼ ਭਰ ਵਿੱਚ 9 ਅਗਸਤ ਨੂੰ ਕੋਲਕਾਤਾ ਦੇ ਸਰਕਾਰੀ ਆਰਜੀ ਕਰ ਮੈਡੀਕਲ ਕਾਲਜ ਅਤੇ ਹਸਪਤਾਲ ਵਿੱਚ 31 ਸਾਲਾ ਟ੍ਰੇਨੀ ਡਾਕਟਰ ਦੇ ਨਾਲ ਜਬਰ ਜਨਾਹ ਅਤੇ ਹੱਤਿਆ ਲਈ ਇਨਸਾਫ਼ ਦੀ ਮੰਗ ਨੂੰ ਲੈ ਕੇ ਵਿਆਪਰ ਵਿਰੋਧ ਪ੍ਰਦਰਸ਼ਨ ਹੋ ਰਹੇ ਹਨ।


ਇਹ ਵੀ ਪੜ੍ਹੋ : Punjab Weather Update: ਪੰਜਾਬ 'ਚ ਅੱਜ ਤੋਂ ਐਕਟਿਵ ਹੋਇਆ ਮਾਨਸੂਨ; 15 ਜ਼ਿਲ੍ਹਿਆਂ 'ਚ ਮੀਂਹ ਦੀ ਸੰਭਾਵਨਾ