Virsa Singh Valtoha: ਸਿੰਘ ਸਾਹਿਬਾਨਾਂ ਵੱਲੋਂ ਵਿਰਸਾ ਸਿੰਘ ਵਲਟੋਹਾ ਨੂੰ ਸ੍ਰੋਮਣੀ ਅਕਾਲੀ ਦਲ ਵਿੱਚੋਂ ਬਾਹਰ ਕੱਢਣ ਦੇ ਹੁਕਮ
Virsa Singh Valtoha: ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਵਿਰਸਾ ਸਿੰਘ ਵਲਟੋਹਾ ਨੂੰ ਸ੍ਰੀ ਅਕਾਲ ਤਖ਼ਤ ਪੇਸ਼ ਹੋਣ ਦੇ ਹੁਕਮ ਦਿੱਤੇ ਹਨ।
Virsa Singh Valtoha: ਸ੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਵਿਰਸਾ ਸਿੰਘ ਵਲਟੋਹਾ ਨੇ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋ ਕੇ ਆਪਣਾ ਸਪਸ਼ਟੀਕਰਨ ਲਿਖਤੀ ਰੂਪ ਵਿੱਚ ਦਿੱਤਾ ਹੈ। ਜਿਸ ਤੋਂ ਬਾਅਦ ਸਿੰਘ ਸਾਹਿਬਾਨਾਂ ਵੱਲੋਂ ਆਪਣਾ ਫੈਸਲਾ ਸੁਣਾਇਆ ਗਿਆ ਹੈ। ਉੱਥੇ ਜਥੇਦਾਰ ਸਾਹਿਬਾਨਾਂ ਵੱਲੋਂ ਸੁਣਾਏ ਗਏ ਫੈਸਲੇ ਤਹਿਤ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੂੰ ਆਦੇਸ਼ ਜਾਰੀ ਕੀਤੇ ਗਏ ਹਨ ਕਿ ਵਿਰਸਾ ਸਿੰਘ ਵਲਟੋਹਾ ਨੂੰ 10 ਸਾਲਾਂ ਲਈ 24 ਘੰਟਿਆਂ ਵਿੱਚ ਪਾਰਟੀ ਵਿੱਚੋਂ ਬਾਹਰ ਕੱਢਿਆ ਜਾਵੇ।
ਇਸ ਮੌਕੇ ਤੇ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਦੱਸਿਆ ਕਿ ਉਹ ਬਿਮਾਰ ਸਨ ਤੇ ਉਹਨਾਂ ਦਾ ਹਾਲ ਜਾਨਣ ਲਈ ਆਏ ਵਿਰਸਾ ਸਿੰਘ ਵਲਟੋਹਾ ਨੇ ਉਹਨਾਂ ਨੂੰ ਧਮਕੀ ਦਿੱਤੀ ਸੀ ਕਿ ਜੇਕਰ ਸੁਖਬੀਰ ਸਿੰਘ ਬਾਦਲ ਦੇ ਉਲਟ ਫੈਸਲਾ ਸੁਣਾਇਆ ਤਾਂ ਖੰਡਾ ਖੜਕਾ ਦਿਆਂਗੇ।
ਜਥੇਦਾਰ ਸਾਹਿਬਾਨਾਂ ਨੇ ਕਿਹਾ ਕਿ ਵਿਰਸਾ ਸਿੰਘ ਵਲਟੋਹਾ ਵੱਲੋਂ ਇਸ ਤੋਂ ਬਾਅਦ ਮਾਫੀਨਾਮਾ ਵੀ ਦਿੱਤਾ ਗਿਆ ਪਰ ਉਸ ਦੀਆਂ ਗਲਤੀਆਂ ਮੁਆਫੀਯੋਗ ਨਹੀਂ ਹਨ। ਉਹਨਾਂ ਕਿਹਾ ਕਿ ਜੇਕਰ ਵਿਰਸਾ ਸਿੰਘ ਵਲਟੋਹਾ ਨੇ ਹਲੇ ਵੀ ਬਿਆਨਬਾਜ਼ੀ ਜਾਰੀ ਰੱਖੀ ਤਾਂ ਹੋਰ ਸਖਤ ਕਾਰਵਾਈ ਕੀਤੀ ਜਾਵੇਗੀ।
ਦੱਸਣ ਯੋਗ ਹੈ ਕਿ ਵਿਰਸਾ ਸਿੰਘ ਵਲਟੋਹਾ ਨੇ ਜਥੇਦਾਰ ਸਾਹਿਬਾਨਾਂ ਉੱਪਰ ਦੋਸ਼ ਲਾਏ ਸਨ ਕਿ ਉਹ ਆਰਐਸਐਸ ਤੇ ਸਿਆਸੀ ਦਬਾਅ ਕਾਰਨ ਸੁਖਬੀਰ ਸਿੰਘ ਬਾਦਲ ਖਿਲਾਫ ਫੈਸਲਾ ਨਹੀਂ ਸੁਣਾ ਰਹੇ ਤੇ ਦੇਰੀ ਕਰ ਰਹੇ ਹਨ। ਪਰ ਅੱਜ ਜਦੋਂ ਵਿਰਸਾ ਸਿੰਘ ਵਲਟੋਹਾ ਨੂੰ ਸ਼੍ਰੀ ਅਕਾਲ ਤਖਤ ਸਾਹਿਬ ਤੇ ਤਲਬ ਕੀਤਾ ਗਿਆ ਤਾਂ ਉਹ ਇਸ ਸਬੰਧ ਵਿੱਚ ਕਿਸੇ ਵੀ ਤਰ੍ਹਾਂ ਦੀ ਸਬੂਤ ਪੇਸ਼ ਨਹੀਂ ਕਰ ਸਕੇ।