Patiala News: ਪੀਐਸਪੀਸੀਐਲ ਦਫ਼ਤਰ ਦੇ ਬਾਹਰ ਆਊਟਸੋਰਸ ਮੁਲਾਜ਼ਮਾਂ ਨੇ ਦਿੱਤਾ ਧਰਨਾ
Advertisement
Article Detail0/zeephh/zeephh2307764

Patiala News: ਪੀਐਸਪੀਸੀਐਲ ਦਫ਼ਤਰ ਦੇ ਬਾਹਰ ਆਊਟਸੋਰਸ ਮੁਲਾਜ਼ਮਾਂ ਨੇ ਦਿੱਤਾ ਧਰਨਾ

Patiala News: ਪੀਐਸਪੀਸੀਐਲ ਦੇ ਮੁੱਖ ਦਫਤਰ ਦੇ ਗੇਟ ਦੇ ਬਾਹਰ ਪਾਵਰਕਾਮ ਤੇ ਟਰਾਂਸਕੋ ਆਊਟਸੋਰਸ ਮੁਲਾਜ਼ਮ ਤਾਲਮੇਲ ਕਮੇਟੀ ਪੰਜਾਬ ਵੱਲੋਂ ਰੋਸ ਵਜੋਂ ਧਰਨਾ ਦਿੱਤਾ ਗਿਆ।

Patiala News: ਪੀਐਸਪੀਸੀਐਲ ਦਫ਼ਤਰ ਦੇ ਬਾਹਰ ਆਊਟਸੋਰਸ ਮੁਲਾਜ਼ਮਾਂ ਨੇ ਦਿੱਤਾ ਧਰਨਾ

Patiala News: ਪਟਿਆਲਾ ਦੇ ਪੀਐਸਪੀਸੀਐਲ ਦੇ ਮੁੱਖ ਦਫਤਰ ਦੇ ਗੇਟ ਦੇ ਬਾਹਰ ਸੜਕ ਦੇ ਉੱਪਰ ਪਾਵਰਕਾਮ ਅਤੇ ਟਰਾਂਸਕੋ ਆਊਟਸੋਰਸ ਮੁਲਾਜ਼ਮ ਤਾਲਮੇਲ ਕਮੇਟੀ ਪੰਜਾਬ ਵੱਲੋਂ ਰੋਸ ਵਜੋਂ ਧਰਨਾ ਦਿੱਤਾ ਗਿਆ। ਬੱਚਿਆਂ ਅਤੇ ਪਰਿਵਾਰਾਂ ਦੇ ਸਮੇਤ ਧਰਨੇ ਦੇ ਵਿੱਚ ਵੱਡੀ ਗਿਣਤੀ ਦੇ ਵਿੱਚ ਕੱਚੇ ਮੁਲਾਜ਼ਮ ਪਹੁੰਚੇ।

ਪਿਛਲੇ ਕਾਫੀ ਲੰਮੇ ਸਮੇਂ ਤੋਂ ਪੀਐਸਪੀਸੀਐਲ ਅਤੇ ਟ੍ਰਾਂਸਕੋ ਦੇ ਕੱਚੇ ਮੁਲਾਜ਼ਮਾਂ ਵੱਲੋਂ ਤਿੱਖਾ ਸੰਘਰਸ਼ ਕੀਤਾ ਜਾ ਰਿਹਾ ਹੈ ਤੇ ਅੱਜ ਇਸੇ ਲੜੀ ਤਹਿਤ ਪਟਿਆਲਾ ਦੇ ਪੀਐਸ ਪੀਸੀਐਲ ਦਫਤਰ ਦੇ ਗੇਟ ਦੇ ਬਾਹਰ ਵੱਡੀ ਗਿਣਤੀ ਵਿੱਚ ਮੁਲਾਜ਼ਮਾਂ ਵੱਲੋਂ ਰੋਸ ਧਰਨਾ ਦਿੱਤਾ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਮੁਲਾਜ਼ਮਾਂ ਨੇ ਦੱਸਿਆ ਕਿ ਉਹ ਕਾਫੀ ਲੰਬੇ ਸਮੇਂ ਤੋਂ ਇਹ ਮੈਨੇਜਮੈਂਟ ਤੋਂ ਮੰਗ ਰਹੀ ਹੈ ਕਿ ਉਨ੍ਹਾਂ ਨੂੰ ਪੱਕੇ ਕੀਤਾ ਜਾਵੇ ਅਤੇ ਪੱਕੇ ਮੁਲਾਜ਼ਮਾਂ ਦੀ ਤਰਜ ਉਤੇ ਪੂਰੀ ਨੌਕਰੀ ਦਿੱਤੀ ਜਾਵੇ।

ਉਨ੍ਹਾਂ ਦੇ ਕਈ ਮੁਲਾਜ਼ਮ ਜਦੋਂ ਕੰਮ ਦੇ ਉੱਪਰ ਸ਼ਹੀਦ ਹੋ ਜਾਂਦੇ ਹਨ ਤਾਂ ਉਸਦਾ ਪੂਰਾ ਕਰੈਡਿਟ ਮਹਿਕਮਾ ਅਤੇ ਮੈਨੇਜਮੈਂਟ ਲੈਂਦੀ ਹੈ ਪਰ ਉਨ੍ਹਾਂ ਦੀ ਬਿਹਤਰੀ ਲਈ ਕਦੇ ਵੀ ਕਿਸੇ ਨੇ ਗੌਰ ਨਹੀਂ ਕੀਤਾ। ਉਨ੍ਹਾਂ ਨੇ ਕਿਹਾ ਕਿ ਅੱਜ ਇੱਕ ਸਾਥੀ ਮੌਤ ਦੀ ਲੜਾਈ ਲੜਦਾ ਮੌਤ ਦੇ ਗਲੇ ਲੱਗ ਚੁੱਕਾ ਹੈ ਤੇ ਸਰਕਾਰ ਵੱਲੋਂ ਉਨ੍ਹਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ।

ਉਨ੍ਹਾਂ ਨੇ ਕਿਹਾ ਕਿ ਪੱਕੀ ਤਨਖਾਹ ਨਿਰਧਾਰਿਤ ਕੀਤੀ ਜਾਵੇ ਜਿਸ ਦੇ ਅਧਾਰ ਤੇ ਅਸੀਂ ਆਪਣੇ ਪਰਿਵਾਰਾਂ ਦਾ ਪਾਲਣ ਪੋਸ਼ਣ ਕਰ ਸਕੀਏ। ਉਨ੍ਹਾਂ ਕਿਹਾ ਕਿ ਵੱਖ-ਵੱਖ ਕੱਚੇ ਮੁਲਾਜ਼ਮਾਂ ਨੂੰ ਮਹਿਕਮੇ ਦੇ ਅਧੀਨ ਕਰਕੇ ਪੱਕੇ ਕਰਨ ਦੇ ਵਾਅਦੇ ਜੋ ਭਗਵੰਤ ਮਾਨ ਸਰਕਾਰ ਦੇ ਦੁਆਰਾ ਕੀਤੇ ਗਏ ਸਨ ਉਹ ਸਾਰੇ ਦਾਅਵੇ ਝੂਠੇ ਹੀ ਸਾਬਿਤ ਹੋ ਰਹੇ ਹਨ। ਕਿਉਂਕਿ ਲਗਾਤਾਰ ਵਾਰ-ਵਾਰ ਮੀਟਿੰਗਾਂ ਦੇਣ ਦੇ ਬਾਵਜੂਦ ਉਨ੍ਹਾਂ ਦੀਆਂ ਮੰਗਾਂ ਦੇ ਉੱਪਰ ਕਿਸੇ ਵੀ ਤਰ੍ਹਾਂ ਦੀ ਕੋਈ ਗੌਰ ਨਹੀਂ ਕੀਤੀ ਜਾ ਰਹੀ ਅਤੇ  ਝੂਠੇ ਲਾਰੇ ਹੀ ਲਾਏ ਜਾ ਰਹੇ ਹਨ। ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਆਉਣ ਵਾਲੇ ਦਿਨਾਂ ਦੇ ਵਿੱਚ ਕਿਸੇ ਵੱਡੇ ਸੰਘਰਸ਼ ਵੱਲ ਨੂੰ ਵਧਾਂਗੇ।

ਇਹ ਵੀ ਪੜ੍ਹੋ : Punjab Breaking News Live Updates: ਪੰਜਾਬ ਦੀਆਂ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ, ਦੇਖੋ ਇੱਥੇ ਇੱਕ ਲਿੰਕ ਵਿੱਚ

Trending news