Parliament Session 2024 Updates: 18ਵੀਂ ਲੋਕ ਸਭਾ ਦਾ ਪਹਿਲਾ ਸੈਸ਼ਨ ਸ਼ੁਰੂ, PM ਨਰਿੰਦਰ ਮੋਦੀ ਸਮੇਤ ਇਹਨਾਂ ਕੇਂਦਰੀ ਮੰਤਰੀਆਂ ਨੇ ਚੁੱਕੀ ਸਹੁੰ, ਦੋਖੋ ਫੋਟੋਆਂ
Parliament Session 2024 Updates: ਇਸ ਸੈਸ਼ਨ `ਚ ਸਾਰੇ ਸੰਸਦ ਮੈਂਬਰਾਂ ਜਿਨ੍ਹਾਂ `ਚੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ, ਰੱਖਿਆ ਮੰਤਰੀ ਰਾਜਨਾਥ ਸਿੰਘ ਸਮੇਤ ਕਈ ਸੰਸਦ ਮੈਂਬਰਾਂ ਨੇ ਸਹੁੰ ਚੁੱਕੀ ਹੈ।
Parliament Session Update Member of the 18th Lok Sabha Oath Ceremony : 18ਵੀਂ ਲੋਕ ਸਭਾ ਦਾ ਪਹਿਲਾ ਸੈਸ਼ਨ ਅੱਜ ਤੋਂ ਸ਼ੁਰੂ ਹੋ ਗਿਆ ਹੈ। ਪਹਿਲੇ ਦਿਨ ਨਵੇਂ ਸੰਸਦ ਮੈਂਬਰ ਸਹੁੰ ਚੁੱਕ ਰਹੇ ਹਨ। ਪ੍ਰਧਾਨ ਮੰਤਰੀ ਮੋਦੀ ਨੇ ਤਾੜੀਆਂ ਦੀ ਗੜਗੜਾਹਟ ਨਾਲ ਸਹੁੰ ਚੁੱਕੀ। ਲੋਕ ਸਭਾ ਸੈਸ਼ਨ ਬਾਰੇ ਪੀਐਮ ਮੋਦੀ ਨੇ ਕਿਹਾ ਕਿ ਜਨਤਾ ਨੇ ਸਾਡੀ ਸਰਕਾਰ ਨੂੰ ਤੀਜੇ ਕਾਰਜਕਾਲ ਲਈ ਫਤਵਾ ਦਿੱਤਾ ਹੈ ਅਤੇ ਸਾਡੀਆਂ ਨੀਤੀਆਂ ਅਤੇ ਇਰਾਦਿਆਂ ਨੂੰ ਮਨਜ਼ੂਰੀ ਦੇ ਦਿੱਤੀ ਹੈ। ਅਸੀਂ ਹਮੇਸ਼ਾ ਸਾਰਿਆਂ ਨੂੰ ਨਾਲ ਲੈ ਕੇ ਚੱਲਣ, ਦੇਸ਼ ਦੀ ਸੇਵਾ ਕਰਨ ਅਤੇ ਲੋਕਾਂ ਦੀਆਂ ਉਮੀਦਾਂ ਨੂੰ ਪੂਰਾ ਕਰਨ ਲਈ ਸਹਿਮਤੀ ਬਣਾਉਣ ਦੀ ਕੋਸ਼ਿਸ਼ ਕਰਾਂਗੇ।
PM Narendra Modi Oath Ceremony
ਦੱਸ ਦਈਏ ਕਿ ਇਸ ਤੋਂ ਪਹਿਲਾਂ ਭਾਜਪਾ ਦੇ ਸੰਸਦ ਮੈਂਬਰ ਭਰਤਰਿਹਰੀ ਮਹਿਤਾਬ ਨੂੰ ਰਾਸ਼ਟਰਪਤੀ ਭਵਨ 'ਚ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਅਹੁਦੇ ਦੀ ਸਹੁੰ ਚੁਕਾਈ ਅਤੇ ਇਸ ਤੋਂ ਬਾਅਦ ਪ੍ਰੋਟੇਮ ਸਪੀਕਰ ਦੀ ਮਦਦ ਲਈ ਬਣਾਏ ਗਏ ਪੈਨਲ ਦੇ ਮੈਂਬਰ ਰਹੇ ਸੰਸਦ ਮੈਂਬਰਾਂ ਨੂੰ ਸਹੁੰ ਚੁਕਾਈ ਗਈ। ਇਸ ਪੈਨਲ ਵਿੱਚ 5 ਮੈਂਬਰ ਰੱਖੇ ਗਏ ਹਨ। ਹੁਣ ਪ੍ਰੋਟੇਮ ਸਪੀਕਰ ਸਾਰੇ ਸੰਸਦ ਮੈਂਬਰਾਂ ਨੂੰ ਸਹੁੰ ਚੁਕਾ ਰਹੇ ਹਨ। ਪਿਛਲੀ ਵਾਰ ਨਾਲੋਂ ਇਸ ਵਾਰ ਵਿਰੋਧੀ ਧਿਰ ਮਜ਼ਬੂਤ ਹੈ।
ਇਹ ਵੀ ਪੜ੍ਹੋ: ਸੁਖਬੀਰ ਸਿੰਘ ਬਾਦਲ ਨੇ ਸਿੱਖ ਵਿਦਿਆਰਥਣ ਨੂੰ ਕ੍ਰਿਪਾਨ ਧਾਰਨ ਕਰ ਕੇ ਪ੍ਰੀਖਿਆ ਕੇਂਦਰ ’ਚ ਜਾਣ ਤੋਂ ਰੋਕਣ ਦੀ ਕੀਤੀ ਨਿਖੇਧੀ
ਪ੍ਰੋਟੇਮ ਸਪੀਕਰ ਨੇ ਅਮਿਤ ਸ਼ਾਹ, ਰਾਜਨਾਥ ਸਿੰਘ ਅਤੇ ਨਿਤਿਨ ਗਡਕਰੀ ਨੂੰ ਵੀ ਸੰਸਦ ਮੈਂਬਰਾਂ ਵਜੋਂ ਅਹੁਦੇ ਦੀ ਸਹੁੰ ਚੁਕਾਈ। ਸੰਸਦ ਭਵਨ ਕੰਪਲੈਕਸ 'ਚ ਸੰਸਦ ਦਾ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਪੀਐੱਮ ਮੋਦੀ ਨੇ ਕਿਹਾ ਕਿ ਕੱਲ੍ਹ 25 ਜੂਨ ਹੈ, ਜੋ ਲੋਕ ਇਸ ਦੇਸ਼ ਦੇ ਸੰਵਿਧਾਨ ਦੀ ਮਰਿਆਦਾ ਤੋਂ ਜਾਣੂ ਹਨ। ਭਾਰਤ ਦੀਆਂ ਲੋਕਤੰਤਰੀ ਪਰੰਪਰਾਵਾਂ ਵਿੱਚ ਵਿਸ਼ਵਾਸ ਰੱਖਣ ਵਾਲਿਆਂ 25 ਜੂਨ ਇੱਕ ਅਭੁੱਲ ਦਿਨ ਹੈ। 25 ਜੂਨ ਭਾਰਤ ਦੇ ਲੋਕਤੰਤਰ 'ਤੇ ਕਾਲੇ ਧੱਬੇ ਦੀ 50ਵੀਂ ਵਰ੍ਹੇਗੰਢ ਹੈ, ਭਾਰਤ ਦੀ ਨਵੀਂ ਪੀੜ੍ਹੀ ਇਹ ਗੱਲ ਕਦੇ ਨਹੀਂ ਭੁੱਲੇਗੀ ਕਿ ਭਾਰਤ ਦੇ ਸੰਵਿਧਾਨ ਨੂੰ ਪੂਰੀ ਤਰ੍ਹਾਂ ਨਕਾਰ ਦਿੱਤਾ ਗਿਆ ਸੀ। ਸੰਵਿਧਾਨ ਦੇ ਟੁਕੜੇ ਕਰ ਦਿੱਤੇ ਗਏ। ਦੇਸ਼ ਨੂੰ ਜੇਲ੍ਹ ਵਿੱਚ ਬਦਲ ਦਿੱਤਾ ਗਿਆ। ਜਮਹੂਰੀਅਤ ਨੂੰ ਪੂਰੀ ਤਰ੍ਹਾਂ ਦਬਾ ਦਿੱਤਾ ਗਿਆ
ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸੰਸਦ ਮੈਂਬਰ ਵਜੋਂ ਸਹੁੰ ਚੁੱਕੀ
ਕੇਂਦਰੀ ਮੰਤਰੀ ਕਿਰਨ ਰਿਜਿਜੂ ਅਤੇ ਮਨਸੁਖ ਮਾਂਡਵੀਆ 18ਵੀਂ ਲੋਕ ਸਭਾ ਦੇ ਮੈਂਬਰ ਵਜੋਂ ਸ਼ਾਮਲ ਹੋਏ।
ਕੇਂਦਰੀ ਮੰਤਰੀ ਭੂਪੇਂਦਰ ਯਾਦਵ ਅਤੇ ਗਜੇਂਦਰ ਸਿੰਘ ਸ਼ੇਖਾਵਤ 18ਵੀਂ ਲੋਕ ਸਭਾ ਦੇ ਮੈਂਬਰ ਬਣਦੇ ਹੋਏ।
ਕੇਂਦਰੀ ਮੰਤਰੀ ਅਤੇ ਭਾਜਪਾ ਸਾਂਸਦ ਪਿਊਸ਼ ਗੋਇਲ ਨੇ 18ਵੀਂ ਲੋਕ ਸਭਾ ਦੇ ਮੈਂਬਰ ਵਜੋਂ ਸਹੁੰ ਚੁੱਕੀ।