One Nation One Election bill: ਲੋਕ ਸਭਾ ਅਤੇ ਵਿਧਾਨ ਸਭਾਵਾਂ ਦੀਆਂ ਚੋਣਾਂ ਨਾਲੋ-ਨਾਲ ਕਰਵਾਉਣ ਲਈ 'ਇਕ ਰਾਸ਼ਟਰ, ਇਕ ਚੋਣ' ਦਾ ਸੰਵਿਧਾਨ (129ਵਾਂ ਸੋਧ) ਬਿੱਲ  (One Nation One Election bill)  ਮੰਗਲਵਾਰ ਨੂੰ ਸੰਸਦ 'ਚ ਪੇਸ਼ ਕੀਤਾ ਜਾ ਰਿਹਾ ਹੈ। ਬਾਅਦ ਵਿੱਚ ਇਸ ਨੂੰ ਦੋਵਾਂ ਸਦਨਾਂ ਦੀ ਸਾਂਝੀ ਕਮੇਟੀ ਕੋਲ ਭੇਜਿਆ ਜਾਵੇਗਾ। ਵਨ ਨੇਸ਼ਨ ਵਨ ਇਲੈਕਸ਼ਨ ਨਾਲ ਸਬੰਧਤ ਬਿੱਲ ਅੱਜ ਯਾਨੀ ਮੰਗਲਵਾਰ ਨੂੰ ਲੋਕ ਸਭਾ ਵਿੱਚ ਪੇਸ਼ ਕੀਤਾ ਜਾਵੇਗਾ। ਕੇਂਦਰੀ ਕਾਨੂੰਨ ਮੰਤਰੀ ਅਰਜੁਨ ਰਾਮ ਮੇਘਵਾਲ ਇਸ ਬਿੱਲ ਨੂੰ ਸਦਨ ਵਿੱਚ ਪੇਸ਼ ਕਰਨਗੇ। 

COMMERCIAL BREAK
SCROLL TO CONTINUE READING

ਇਸ ਬਿੱਲ ਨੂੰ 'ਸੰਵਿਧਾਨ (129ਵੀਂ ਸੋਧ) ਬਿੱਲ 2024 (One Nation One Election bill) ਦਾ ਨਾਂ ਦਿੱਤਾ ਗਿਆ ਹੈ। ਇਸ ਬਿੱਲ ਨੂੰ ਪੇਸ਼ ਕਰਨ ਤੋਂ ਬਾਅਦ ਸਰਕਾਰ ਇਸ ਨੂੰ ਸੰਸਦ ਦੀ ਸਾਂਝੀ ਕਮੇਟੀ (ਜੇਪੀਸੀ) ਕੋਲ ਭੇਜਣ ਦੀ ਸਿਫ਼ਾਰਸ਼ ਕਰੇਗੀ। ਬਿੱਲ ਦੀ ਕਾਪੀ ਸੰਸਦ ਮੈਂਬਰਾਂ ਨੂੰ ਭੇਜ ਦਿੱਤੀ ਗਈ ਹੈ। ਭਾਜਪਾ ਨੇ ਆਪਣੇ ਸੰਸਦ ਮੈਂਬਰਾਂ ਲਈ ਵ੍ਹਿਪ ਜਾਰੀ ਕੀਤਾ ਹੈ।

ਇਹ ਵੀ ਪੜ੍ਹੋ: Faridkot News: ਫਰੀਦਕੋਟ ਪੁਲਿਸ ਦਾ ਵੱਡਾ ਐਕਸ਼ਨ- ਅੱਧੀ ਰਾਤ ਨੂੰ ਥਾਣਿਆਂ ਸਮੇਤ ਕਈ ਇਲਾਕਿਆਂ ਦੀ ਕੀਤੀ ਅਚਨਚੇਤ ਚੈਕਿੰਗ
 
ਵਨ ਨੇਸ਼ਨ ਵਨ ਇਲੈਕਸ਼ਨ  (One Nation One Election bill)  'ਤੇ ਵਿਚਾਰ ਕਰਨ ਲਈ ਸਾਬਕਾ ਰਾਸ਼ਟਰਪਤੀ ਰਾਮਨਾਥ ਕੋਵਿੰਦ ਦੀ ਪ੍ਰਧਾਨਗੀ ਹੇਠ 2 ਸਤੰਬਰ, 2023 ਨੂੰ ਇਕ ਕਮੇਟੀ ਬਣਾਈ ਗਈ ਸੀ। ਗ੍ਰਹਿ ਮੰਤਰੀ ਅਮਿਤ ਸ਼ਾਹ ਵੀ ਇਸ ਕਮੇਟੀ ਦੇ ਮੈਂਬਰ ਸਨ। ਕਮੇਟੀ ਨੇ ਲੋਕ ਸਭਾ, ਰਾਜ ਵਿਧਾਨ ਸਭਾ ਅਤੇ ਸਥਾਨਕ ਬਾਡੀ ਚੋਣਾਂ ਇੱਕੋ ਸਮੇਂ ਪੜਾਅਵਾਰ ਕਰਵਾਉਣ ਦੀ ਸਿਫ਼ਾਰਸ਼ ਕੀਤੀ ਹੈ। ਅੱਜ ਬਿੱਲ ਨੂੰ ਪੇਸ਼ ਕਰਨ ਸਮੇਂ ਅਮਿਤ ਸ਼ਾਹ ਦੇ ਵੀ ਹੇਠਲੇ ਸਦਨ ਵਿੱਚ ਮੌਜੂਦ ਰਹਿਣ ਦੀ ਸੰਭਾਵਨਾ ਹੈ।

ਆਜ਼ਾਦ ਭਾਰਤ ਦੀਆਂ ਪਹਿਲੀਆਂ ਚੋਣਾਂ 1951-52 ਵਿੱਚ ਹੋਈਆਂ ਸਨ। ਉਸ ਸਮੇਂ ਲੋਕ ਸਭਾ ਅਤੇ ਵਿਧਾਨ ਸਭਾਵਾਂ ਦੀਆਂ ਚੋਣਾਂ ਇੱਕੋ ਸਮੇਂ ਹੋਈਆਂ ਸਨ। ਇਹ ਪਰੰਪਰਾ 1957, 1962 ਅਤੇ 1967 ਤੱਕ ਜਾਰੀ ਰਹੀ। ਹੁਣ ਇਹ ਪਰੰਪਰਾ 2029 ਵਿੱਚ ਫਿਰ ਤੋਂ ਸ਼ੁਰੂ ਹੋ ਸਕਦੀ ਹੈ। ਇਸ ਨਾਲ ਸਬੰਧਤ ਬਿੱਲ ਸੰਸਦ ਵਿੱਚ ਪੇਸ਼ ਕੀਤਾ ਜਾ ਸਕਦਾ ਹੈ।