Ravneet Bittu News: ਰਵਨੀਤ ਬਿੱਟੂ ਖਿਲਾਫ਼ ਹਾਈ ਕੋਰਟ `ਚ ਪਟੀਸ਼ਨ ਦਾਖ਼ਲ; ਰਾਹੁਲ ਗਾਂਧੀ ਬਾਰੇ ਗਲਤ ਟਿੱਪਣੀ ਦਾ ਚੁੱਕਿਆ ਮੁੱਦਾ
Ravneet Bittu News: ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਖਿਲਾਫ਼ ਦਿੱਲੀ ਹਾਈ ਕੋਰਟ ਵਿੱਚ ਜਨਹਿੱਤ ਪਟੀਸ਼ਨ (ਪੀਆਈਐਲ) ਦਾਇਰ ਕੀਤੀ ਗਈ ਹੈ।
Ravneet Bittu News: ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਖਿਲਾਫ਼ ਦਿੱਲੀ ਹਾਈ ਕੋਰਟ ਵਿੱਚ ਜਨਹਿੱਤ ਪਟੀਸ਼ਨ (ਪੀਆਈਐਲ) ਦਾਇਰ ਕੀਤੀ ਗਈ ਹੈ। ਪਟੀਸ਼ਨ ਹਿੰਦੂ ਸੈਨਾ (ਐਸ) ਦੇ ਪ੍ਰਧਾਨ ਸੁਰਜੀਤ ਯਾਦਵ ਦਾਇਰ ਕੀਤੀ ਹੈ। ਉਨ੍ਹਾਂ ਨੇ ਦੋਸ਼ ਲਗਾਇਆ ਕਿ ਬਿੱਟੂ ਨੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਖਿਲਾਫ਼ ਅਪਮਾਨਜਨਕ ਭਾਸ਼ਾ ਦਾ ਇਸਤੇਮਾਲ ਕੀਤਾ। ਇਸ ਨੂੰ ਲੈ ਕੇ ਸਿਆਸੀ ਸੰਗਰਾਮ ਮਚਾ ਹੋਇਆ ਹੈ ਅਤੇ ਕਾਂਗਰਸ ਨੇ ਬਿੱਟੂ ਅਤੇ ਭਾਜਪਾ ਖਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਬਿੱਟੂ ਖਿਲਾਫ਼ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ।
ਜਨਹਿੱਤ ਪਟੀਸ਼ਨ ਵਿੱਚ ਬਿੱਟੂ ਖਿਲਾਫ਼ ਕਾਰਵਾਈ ਦੀ ਮੰਗ ਕਰਦੇ ਹੋਏ ਕਿਹਾ ਗਿਆ ਕਿ ਉਨ੍ਹਾਂ ਦੀਆਂ ਟਿੱਪਣੀਆਂ ਨਾਲ ਵਿਆਪਕ ਹਿੰਸਾ ਅਤੇ ਅਸ਼ਾਂਤੀ ਫੈਲਣ ਦੀ ਸੰਭਾਵਨਾ ਹੈ। ਪਟੀਸ਼ਨਕਰਤਾ ਨੇ ਬਿੱਟੂ ਦੀਆਂ ਟਿੱਪਣੀਆਂ ਕਾਰਨ ਜਨਤਕ ਸ਼ਾਂਤੀ ਲਈ ਖਤਰਾ ਦੱਸਦੇ ਹੋਏ ਅਦਾਲਤ ਨਾਲ ਸਥਿਤੀ ਨਾਲ ਨਜਿੱਠਣ ਲਈ ਜ਼ਰੂਰੀ ਕਦਮ ਚੁੱਕਣ ਦੀ ਮੰਗ ਕੀਤੀ ਹੈ।
ਕੀ ਕਿਹਾ ਸੀ ਰਵਨੀਤ ਬਿੱਟੂ
ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਰਾਹੁਲ ਗਾਂਧੀ ਦੇ ਅਮਰੀਕਾ ਦੌਰੇ ਦੌਰਾਨ ਸਿੱਖਾਂ ਦੇ ਸਬੰਧ ਵਿੱਚ ਕੀਤੀ ਗਈ ਉਨ੍ਹਾਂ ਦੀ ਟਿੱਪਣੀ ਨੂੰ ਲੈ ਕੇ ਕਾਂਗਰਸ ਨੇਤਾ ਨੂੰ ਨਿਸ਼ਾਨੇ ਉਤੇ ਲਿਆ ਸੀ। ਬਿੱਟੂ ਨੇ ਰਾਹੁਲ ਨੂੰ ਦੇਸ਼ ਦਾ ਸਭ ਤੋਂ ਵੱਡਾ ਦੁਸ਼ਮਣ ਅਤੇ ਅੱਤਵਾਦੀ ਦੱਸਿਆ। ਬਿੱਟੂ ਨੇ ਭਾਗਲਪੁਰ ਵਿੱਚ ਇੱਕ ਪ੍ਰੋਗਰਾਮ ਦੌਰਾਨ ਰਾਹੁਲ ਗਾਂਧੀ ਦੇ ਬਾਰੇ ਕਿਹਾ ਇਕ ਤਾਂ ਉਹ ਹਿੰਦੂਸਤਾਨੀ ਨਹੀਂ ਹਨ। ਜ਼ਿਆਦਾ ਸਮਾਂ ਉਨ੍ਹਾਂ ਨੇ ਵਿਦੇਸ਼ਾਂ ਵਿੱਚ ਬਿਤਾਇਆ ਹੈ।
ਉਨ੍ਹਾਂ ਦੇ ਦੋਸਤ ਅਤੇ ਪਰਿਵਾਰ ਉਥੇ ਹਨ ਪਰ ਇਸ ਲਈ ਉਨ੍ਹਾਂ ਨੂੰ ਆਪਣੇ ਦੇਸ਼ ਨਾਲ ਜ਼ਿਆਦਾ ਪਿਆਰ ਨਹੀਂ ਹੈ। ਉਹ ਬਾਹਰ ਜਾ ਕੇ ਗਲਤ ਬੋਲਦੇ ਹਨ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੂੰ ਵੱਖਵਾਦੀ ਦਾ ਸਮਰਥਨ ਮਿਲ ਗਿਆ ਹੈ ਜੋ ਹਮੇਸ਼ਾ ਦੇਸ਼ ਨੂੰ ਵੰਡਣ ਦੀ ਗੱਲ ਕਰਦੇ ਹਨ।
ਵੱਖਵਾਦੀ ਉਨ੍ਹਾਂ ਦਾ ਸਮਰਥਨ ਕਰ ਰਹੇ ਹਨ। ਉਹ ਦੇਸ਼ ਦੇ ਨੰਬਰ ਇੱਕ ਅੱਤਵਾਦੀ ਹਨ। ਉਹ ਵੱਖਵਾਦੀਆਂ ਦੀ ਤਰ੍ਹਾਂ ਗੱਲ ਕਰ ਰਹੇ ਹਨ। ਉਨ੍ਹਾਂ ਨੂੰ ਫੜ੍ਹਨ ਲਈ ਇਨਾਮ ਹੋਣਾ ਚਾਹੀਦਾ ਕਿਉਂਕਿ ਉਹ ਦੇਸ਼ ਦੇ ਸਭ ਤੋਂ ਵੱਡੇ ਦੁਸ਼ਮਣ ਹਨ। ਕਾਂਗਰਸ ਤੋਂ ਤਿੰਨ ਵਾਰ ਸੰਸਦ ਮੈਂਬਰ ਰਵਨੀਤ ਬਿੱਟੂ 2024 ਦੇ ਲੋਕ ਸਭਾ ਚੋਣ ਤੋਂ ਪਹਿਲਾ ਪਾਰਟੀ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋ ਗਏ ਸਨ।
ਇਹ ਵੀ ਪੜ੍ਹੋ : Punjab Breaking Live Updates: ਪੰਜਾਬ ਦੀਆਂ ਜਾਣੋ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ