Petrol- Diesel Price: ਪੈਟਰੋਲ ਅਤੇ ਡੀਜ਼ਲ ਹੋਇਆ ਸਸਤਾ! ਚੋਣਾਂ ਤੋਂ ਪਹਿਲਾਂ ਦੋ ਰੁਪਏ ਦੀ ਕਟੌਤੀ
Advertisement
Article Detail0/zeephh/zeephh2157096

Petrol- Diesel Price: ਪੈਟਰੋਲ ਅਤੇ ਡੀਜ਼ਲ ਹੋਇਆ ਸਸਤਾ! ਚੋਣਾਂ ਤੋਂ ਪਹਿਲਾਂ ਦੋ ਰੁਪਏ ਦੀ ਕਟੌਤੀ

Petrol and diesel prices: ਲੋਕ ਸਭਾ ਚੋਣਾਂ ਤੋਂ ਪਹਿਲਾਂ ਕੇਂਦਰ ਸਰਕਾਰ ਨੇ ਲੋਕਾਂ ਨੂੰ ਰਾਹਤ ਦਿੰਦਿਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ 2 ਰੁਪਏ ਪ੍ਰਤੀ ਲੀਟਰ ਦੀ ਕਟੌਤੀ ਕੀਤੀ ਹੈ। ਘਟੀਆਂ ਕੀਮਤਾਂ ਸ਼ੁੱਕਰਵਾਰ ਸਵੇਰੇ 6 ਵਜੇ ਤੋਂ ਪੂਰੇ ਦੇਸ਼ ਵਿੱਚ ਲਾਗੂ ਹੋਣਗੀਆਂ।

 

Petrol- Diesel Price: ਪੈਟਰੋਲ ਅਤੇ ਡੀਜ਼ਲ ਹੋਇਆ ਸਸਤਾ! ਚੋਣਾਂ ਤੋਂ ਪਹਿਲਾਂ ਦੋ ਰੁਪਏ ਦੀ ਕਟੌਤੀ

Petrol and diesel prices: ਲੋਕਾਂ ਲਈ ਬੇਹੱਦ ਰਾਹਤ ਦੀ ਖ਼ਬਰ ਹੈ ਕਿ ਹਾਲ ਹੀ ਵਿੱਚ ਸਰਕਾਰ ਨੇ ਪੈਟਰੋਲ-ਡੀਜ਼ਲ ਦੀਆਂ ਕੀਮਤਾਂ (Petrol and diesel prices)  'ਚ ਕਟੌਤੀ ਕੀਤੀ ਹੈ। ਇਸ ਨਾਲ ਪੈਟਰੋਲ ਅਤੇ ਡੀਜ਼ਲ  2 ਰੁਪਏ ਪ੍ਰਤੀ ਲੀਟਰ ਸਸਤਾ ਹੋ ਗਿਆ ਹੈ। ਦਰਅਸਲ ਕਿਹਾ ਜਾ ਰਿਹਾ ਹੈ ਕਿ ਲੋਕ ਸਭਾ ਚੋਣਾਂ ਕਰਕੇ ਇਹ ਐਲਾਨ ਕੀਤਾ ਗਿਆ ਹੈ। ਇਹ ਕੀਮਤਾਂ ਅੱਜ ਸਵੇਰੇ ਲਾਗੂ ਹੋਣਗੀਆਂ।

ਹਰਦੀਪ ਪੁਰੀ ਨੇ ਕੀਤਾ ਟਵੀਟ
ਲੋਕ ਸਭਾ ਚੋਣਾਂ  ਤੋਂ ਪਹਿਲਾਂ ਕੇਂਦਰ ਸਰਕਾਰ ਨੇ ਲੋਕਾਂ ਨੂੰ ਰਾਹਤ ਦਿੰਦਿਆਂ ਪੈਟਰੋਲ-ਡੀਜ਼ਲ (Petrol and diesel prices) ਦੀਆਂ ਕੀਮਤਾਂ 'ਚ 2 ਰੁਪਏ ਪ੍ਰਤੀ ਲੀਟਰ ਦੀ ਕਟੌਤੀ ਕੀਤੀ ਹੈ। ਘਟੀਆਂ ਕੀਮਤਾਂ ਸ਼ੁੱਕਰਵਾਰ ਸਵੇਰੇ 6 ਵਜੇ ਤੋਂ ਪੂਰੇ ਦੇਸ਼ ਵਿੱਚ ਲਾਗੂ ਹੋਣਗੀਆਂ। ਇਸ ਦੇ ਨਾਲ ਹੀ ਕੇਂਦਰੀ ਮੰਤਰੀ ਹਰਦੀਪ ਪੁਰੀ ਨੇ ਸੋਸ਼ਲ ਮੀਡੀਆ ਪਲੇਟਫਾਰਮ 'ਤੇ ਟਵੀਟ ਕੀਤਾ ਹੈ।

ਨਵੀਆਂ ਦਰਾਂ ਅੱਜ ਸਵੇਰੇ 6 ਵਜੇ ਤੋਂ ਭਾਵ 15 ਮਾਰਚ ਨੂੰ ਲਾਗੂ ਹੋਈਆਂ ਹਨ। ਰਾਸ਼ਟਰੀ ਰਾਜਧਾਨੀ 'ਚ ਪੈਟਰੋਲ ਦੀ ਕੀਮਤ ਹੁਣ 94.72 ਰੁਪਏ ਪ੍ਰਤੀ ਲੀਟਰ ਹੋ ਜਾਵੇਗੀ, ਜੋ ਇਸ ਸਮੇਂ 96.72 ਰੁਪਏ ਪ੍ਰਤੀ ਲੀਟਰ ਹੈ। ਇਸੇ ਤਰ੍ਹਾਂ ਡੀਜ਼ਲ 87.62 ਰੁਪਏ ਪ੍ਰਤੀ ਲੀਟਰ ਮਿਲੇਗਾ, ਜੋ ਇਸ ਸਮੇਂ 89.62 ਰੁਪਏ ਪ੍ਰਤੀ ਲੀਟਰ ਹੈ।

ਇਹ ਵੀ ਪੜ੍ਹੋ:  Sadhu Singh Dharamsot: ED ਦਾ ਸਾਧੂ ਸਿੰਘ ਧਰਮਸੋਤ ਤੇ ਵੱਡਾ ਐਕਸ਼ਨ, 4.58 ਕਰੋੜ ਰੁਪਏ ਦੀ ਜਾਇਦਾਦ ਜ਼ਬਤ

ਉਨ੍ਹਾਂ ਕਿਹਾ ਕਿ ਜਦੋਂ ਵਿਸ਼ਵ ਔਖੇ ਦੌਰ ਵਿੱਚੋਂ ਗੁਜ਼ਰ ਰਿਹਾ ਸੀ ਤਾਂ ਵਿਕਸਤ ਅਤੇ ਵਿਕਾਸਸ਼ੀਲ ਦੇਸ਼ਾਂ ਵਿੱਚ ਪੈਟਰੋਲ ਦੀਆਂ ਕੀਮਤਾਂ ਵਿੱਚ 50-72 ਫੀਸਦੀ ਤੱਕ ਦਾ ਵਾਧਾ ਹੋਇਆ ਸੀ ਅਤੇ ਸਾਡੇ ਆਲੇ-ਦੁਆਲੇ ਦੇ ਕਈ ਦੇਸ਼ਾਂ ਵਿੱਚ ਹੁਣ ਪੈਟਰੋਲ ਨਹੀਂ ਮਿਲਦਾ। 50 ਸਾਲਾਂ ਦੇ ਸਭ ਤੋਂ ਵੱਡੇ ਤੇਲ ਸੰਕਟ ਦੇ ਬਾਵਜੂਦ, ਪ੍ਰਧਾਨ ਮੰਤਰੀ ਮੋਦੀ ਦੀ ਦੂਰਅੰਦੇਸ਼ੀ ਅਤੇ ਸੂਝਵਾਨ ਲੀਡਰਸ਼ਿਪ ਕਾਰਨ, ਮੋਦੀ ਦਾ ਪਰਿਵਾਰ ਪ੍ਰਭਾਵਿਤ ਨਹੀਂ ਹੋਇਆ।

ਇਹ ਵੀ ਪੜ੍ਹੋ: Hair Care Tips For Holi: ਹੋਲੀ ਦੇ ਰੰਗਾਂ ਤੋਂ ਵਾਲ਼ਾਂ ਨੂੰ ਖ਼ਰਾਬ ਹੋਣ ਤੋਂ ਬਚਾਉਣ ਲਈ ਅਪਣਾਓ ਇਹ ਟਿਪਸ
 

Trending news