Health Tips: ਬਲੱਡ ਸ਼ੂਗਰ ਦੇ ਮਰੀਜ਼ਾਂ ਲਈ ਇਹ 6 ਸੁੱਕੇ ਮੇਵੇ ਹੋ ਸਕਦੈ ਨੇ ਖਤਰਨਾਕ, ਨਾ ਕਰੋ ਆਪਣੀ ਖੁਰਾਕ ਵਿੱਚ ਸ਼ਾਮਲ
Health Tips: ਸਿਹਤਮੰਦ ਰਹਿਣ ਲਈ ਜ਼ਿਆਦਾਤਰ ਲੋਕ ਆਪਣੀ ਡਾਈਟ `ਚ ਸੁੱਕੇ ਮੇਵੇ ਸ਼ਾਮਲ ਕਰਦੇ ਹਨ। ਇਨ੍ਹਾਂ `ਚ ਕਈ ਪੋਸ਼ਕ ਤੱਤ ਭਰਪੂਰ ਮਾਤਰਾ `ਚ ਪਾਏ ਜਾਂਦੇ ਹਨ, ਜੋ ਸਿਹਤ ਨੂੰ ਕਈ ਫਾਇਦੇ ਦਿੰਦੇ ਹਨ ਪਰ ਅੱਜ ਅਸੀਂ ਤੁਹਾਨੂੰ ਕੁਝ ਅਜਿਹੇ ਸੁੱਕੇ ਮੇਵੇ ਬਾਰੇ ਦੱਸਣ ਜਾ ਰਹੇ ਹਾਂ, ਜਿਨ੍ਹਾਂ ਦਾ ਸੇਵਨ ਸ਼ੂਗਰ ਦੇ ਰੋਗੀਆਂ ਨੂੰ ਨੁਕਸਾਨ ਪਹੁੰਚਾ ਸਕਦਾ ਹੈ। ਆਓ ਜਾਣਦੇ ਹਾਂ ਅਜਿਹੇ ਸੁੱਕੇ ਮੇਵੇ ਜੋ ਸ਼ੂਗਰ ਵਿਚ ਨੁਕਸਾਨ ਪਹੁੰਚਾਉਂਦੇ ਹਨ-
Anjeer
ਅੰਜੀਰ ਕਈ ਗੁਣਾਂ ਦਾ ਖਜ਼ਾਨਾ ਹੈ ਪਰ ਇਸ ਵਿਚ ਮੌਜੂਦ ਕੁਦਰਤੀ ਸ਼ੂਗਰ ਬਲੱਡ ਸ਼ੂਗਰ ਦੇ ਰੋਗੀਆਂ ਲਈ ਨੁਕਸਾਨਦੇਹ ਹੈ। ਇਸ ਕਾਰਨ ਬਲੱਡ ਸ਼ੂਗਰ ਦਾ ਪੱਧਰ ਵੱਧ ਸਕਦਾ ਹੈ।
Dried Mango
ਸੁੱਕੇ ਅੰਬ ਸ਼ੂਗਰ ਦੇ ਮਰੀਜ਼ਾਂ ਲਈ ਵੀ ਨੁਕਸਾਨਦੇਹ ਸਾਬਤ ਹੋ ਸਕਦੇ ਹਨ। ਦਰਅਸਲ, ਇਸ ਵਿਚ ਬਹੁਤ ਜ਼ਿਆਦਾ ਸ਼ੂਗਰ ਹੁੰਦੀ ਹੈ, ਜੋ ਬਲੱਡ ਸ਼ੂਗਰ ਲੈਵਲ ਨੂੰ ਵਧਾ ਸਕਦੀ ਹੈ, ਜਿਸ ਨਾਲ ਸ਼ੂਗਰ ਦੀ ਸਮੱਸਿਆ ਹੋਰ ਵੀ ਵੱਧ ਸਕਦੀ ਹੈ।
Kishmish
ਬਹੁਤ ਸਾਰੇ ਪੌਸ਼ਟਿਕ ਤੱਤਾਂ ਨਾਲ ਭਰਪੂਰ ਕਿਸ਼ਮਿਸ਼ ਨੂੰ ਸ਼ੂਗਰ ਵਿਚ ਵੀ ਪਰਹੇਜ਼ ਕਰਨਾ ਚਾਹੀਦਾ ਹੈ। ਇਸ ਵਿਚ ਕੁਦਰਤੀ ਸ਼ੂਗਰ ਵੀ ਜ਼ਿਆਦਾ ਮਾਤਰਾ ਵਿਚ ਹੁੰਦੀ ਹੈ, ਜਿਸ ਕਾਰਨ ਬਲੱਡ ਸ਼ੂਗਰ ਦਾ ਪੱਧਰ ਤੇਜ਼ੀ ਨਾਲ ਵਧ ਸਕਦਾ ਹੈ।
Khumani
ਖੁਰਮਾਨੀ ਵਿੱਚ ਕੁਦਰਤੀ ਸ਼ੂਗਰ ਦੀ ਉੱਚ ਮਾਤਰਾ ਜ਼ਿਆਦਾ ਹੁੰਦੀ ਹੈ, ਜੋ ਸ਼ੂਗਰ ਤੋਂ ਪੀੜਤ ਵਿਅਕਤੀ ਦੇ ਬਲੱਡ ਸ਼ੂਗਰ ਦੇ ਪੱਧਰ ਨੂੰ ਪ੍ਰਭਾਵਤ ਕਰਦੀ ਹੈ।
Cranberry
ਕਰੈਨਬੇਰੀ ਨੂੰ ਅਕਸਰ ਵੱਖਰੇ ਤੌਰ 'ਤੇ ਮਿੱਠਾ ਕੀਤਾ ਜਾਂਦਾ ਹੈ, ਜਿਸ ਦੇ ਨਤੀਜੇ ਵਜੋਂ ਇਸ ਵਿੱਚ ਹਾਨੀਕਾਰਕ ਖੰਡ ਦੀ ਜ਼ਿਆਦਾ ਮਾਤਰਾ ਹੁੰਦੀ ਹੈ। ਅਜਿਹੇ 'ਚ ਕਰੈਨਬੇਰੀ 'ਚ ਮੌਜੂਦ ਸ਼ੂਗਰ ਦੀ ਜ਼ਿਆਦਾ ਮਾਤਰਾ ਸ਼ੂਗਰ ਦੇ ਮਰੀਜ਼ਾਂ ਨੂੰ ਬਹੁਤ ਨੁਕਸਾਨ ਪਹੁੰਚਾ ਸਕਦੀ ਹੈ।
Date palm
ਮਾਹਿਰਾਂ ਦਾ ਮੰਨਣਾ ਹੈ ਕਿ ਖਜੂਰ 'ਚ ਸ਼ੂਗਰ ਦੀ ਮਾਤਰਾ ਵੀ ਬਹੁਤ ਜ਼ਿਆਦਾ ਹੁੰਦੀ ਹੈ, ਜਿਸ ਕਾਰਨ ਜਦੋਂ ਸ਼ੂਗਰ ਦੇ ਮਰੀਜ਼ ਇਨ੍ਹਾਂ ਨੂੰ ਖਾਂਦੇ ਹਨ ਤਾਂ ਖੂਨ 'ਚ ਗਲੂਕੋਜ਼ ਤੇਜ਼ੀ ਨਾਲ ਵਧਦਾ ਹੈ।
Plums
ਆਲੂਬੁਖਾਰਾ ਖਾਣਾ ਡਾਇਬਟੀਜ਼ ਵਿੱਚ ਵੀ ਨੁਕਸਾਨਦੇਹ ਹੋ ਸਕਦਾ ਹੈ। ਇਨ੍ਹਾਂ ਵਿਚ ਵੀ ਕੁਦਰਤੀ ਸ਼ੂਗਰ ਦੀ ਮਾਤਰਾ ਬਹੁਤ ਜ਼ਿਆਦਾ ਪਾਈ ਜਾਂਦੀ ਹੈ, ਜਿਸ ਕਾਰਨ ਬਲੱਡ ਸ਼ੂਗਰ ਦਾ ਪੱਧਰ ਵੱਧ ਜਾਂਦਾ ਹੈ।