Advertisement
Photo Details/zeephh/zeephh2384679
photoDetails0hindi

Independence Day 2024: PM ਨਰਿੰਦਰ ਮੋਦੀ ਨੇ 11ਵੀਂ ਵਾਰ ਲਾਲ ਕਿਲ੍ਹੇ 'ਤੇ ਲਹਿਰਾਇਆ ਤਿਰੰਗਾ, ਦੇਖੋ ਤਸਵੀਰਾਂ

Independence Day 2024: ਅੱਜ ਪੂਰਾ ਭਾਰਤ ਆਜ਼ਾਦੀ ਦਾ 77ਵਾਂ ਦਿਹਾੜਾ ਪੂਰੇ ਉਤਸ਼ਾਹ ਨਾਲ ਮਨਾ ਰਿਹਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਤਿਹਾਸਕ ਲਾਲ ਕਿਲ੍ਹੇ 'ਤੇ ਕੌਮੀ ਤਿਰੰਗਾ ਲਹਿਰਾਇਆ।

 

1/6

ਆਜ਼ਾਦੀ ਦਾ ਇਹ ਤਿਉਹਾਰ ਹਰ ਸਾਲ 15 ਅਗਸਤ ਨੂੰ ਦੇਸ਼ ਭਰ ਵਿੱਚ ਬੜੀ ਧੂਮ-ਧਾਮ ਨਾਲ ਮਨਾਇਆ ਜਾਂਦਾ ਹੈ।ਭਾਰਤ ਨੂੰ 15 ਅਗਸਤ, 1947 ਨੂੰ ਬ੍ਰਿਟਿਸ਼ ਸਾਮਰਾਜ ਤੋਂ ਆਜ਼ਾਦੀ ਮਿਲੀ। ਇਹ ਪੂਰੇ ਦੇਸ਼ ਲਈ ਮਾਣ ਅਤੇ ਖੁਸ਼ੀ ਦਾ ਦਿਨ ਸੀ।  ਸੁਤੰਤਰਤਾ ਦਿਵਸ 2024 ਮੌਕੇ ਪ੍ਰਧਾਨ ਮੰਤਰੀ ਮੋਦੀ ਰਾਜਘਾਟ ਪਹੁੰਚੇ ਅਤੇ ਇਸ ਦੌਰਾਨ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਦਿੱਤੀ। 

 

2/6

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਵੇਰੇ ਝੰਡਾ ਲਹਿਰਾਉਣ ਲਈ ਲਾਲ ਕਿਲੇ ਪਹੁੰਚੇ। ਇੱਥੇ ਉਹ 11ਵੀਂ ਵਾਰ ਰਾਸ਼ਟਰ ਨੂੰ ਸੰਬੋਧਨ ਕੀਤਾ

3/6

ਪ੍ਰਧਾਨ ਮੰਤਰੀ ਨਰਿੰਦਰ ਮੋਦੀ 78ਵੇਂ ਸੁਤੰਤਰਤਾ ਦਿਵਸ ਸਮਾਰੋਹ ਵਿੱਚ ਸ਼ਾਮਲ ਹੋਣ ਲਈ ਲਾਲ ਕਿਲੇ ਪਹੁੰਚੇ।  ਲਾਲ ਕਿਲ੍ਹੇ 'ਤੇ ਇਕੱਠੇ ਛੇ ਹਜ਼ਾਰ ਮਹਿਮਾਨ ਮੌਜੂਦ ਹਨ। ਪ੍ਰਧਾਨ ਮੰਤਰੀ ਦੇ ਨਾਲ ਰੱਖਿਆ ਮੰਤਰੀ ਰਾਜਨਾਥ ਸਿੰਘ ਮੌਜੂਦ ਹਨ 

4/6

ਪ੍ਰਧਾਨ ਮੰਤਰੀ ਮੋਦੀ ਨੇ 78ਵੇਂ ਸੁਤੰਤਰਤਾ ਦਿਵਸ 'ਤੇ ਲਾਲ ਕਿਲੇ 'ਤੇ ਰਾਸ਼ਟਰੀ ਝੰਡਾ ਲਹਿਰਾਇਆ। ਭਾਰਤੀ ਹਵਾਈ ਸੈਨਾ ਦੇ ਐਡਵਾਂਸਡ ਲਾਈਟ ਹੈਲੀਕਾਪਟਰਾਂ ਨੇ ਫੁੱਲਾਂ ਦੀ ਵਰਖਾ ਕੀਤੀ।

5/6

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸਵੇਰੇ ਲਾਲ ਕਿਲ੍ਹੇ ਤੋਂ 11ਵੇਂ ਸੁਤੰਤਰਤਾ ਦਿਵਸ ਮੌਕੇ ਸੰਬੋਧਨ ਕਰ ਰਹੇ ਹਨ। 78ਵੇਂ ਸੁਤੰਤਰਤਾ ਦਿਵਸ ਦਾ ਵਿਸ਼ਾ ਵਿਕਸਤ ਭਾਰਤ ਹੈ। ਇਸ ਤਹਿਤ ਆਜ਼ਾਦੀ ਦੇ 100ਵੇਂ ਵਰ੍ਹੇ 2047 ਤੱਕ ਭਾਰਤ ਨੂੰ ਵਿਕਸਤ ਦੇਸ਼ ਬਣਾਉਣ ਦਾ ਟੀਚਾ ਮਿੱਥਿਆ ਗਿਆ ਹੈ।

 

6/6

ਪੀਐਮ ਮੋਦੀ ਨੇ ਲਾਲ ਕਿਲ੍ਹੇ ਤੋਂ ਰਾਸ਼ਟਰ ਨੂੰ ਸੰਬੋਧਿਤ ਕਰਦੇ ਹੋਏ ਕਿਹਾ, "ਅੱਜ ਉਨ੍ਹਾਂ ਅਣਗਿਣਤ 'ਆਜ਼ਾਦੀ ਦੇ ਦੀਵਾਨੇ' ਨੂੰ ਸ਼ਰਧਾਂਜਲੀ ਦੇਣ ਦਾ ਦਿਨ ਹੈ, ਜਿਨ੍ਹਾਂ ਨੇ ਦੇਸ਼ ਲਈ ਕੁਰਬਾਨੀਆਂ ਕੀਤੀਆਂ। ਇਹ ਦੇਸ਼ ਉਨ੍ਹਾਂ ਦਾ ਰਿਣੀ ਹੈ।"