Congress Protest: ਕਾਂਗਰਸ ਦਾ ਸੂਬੇ ਭਰ ਵਿੱਚ ਰੋਸ ਪ੍ਰਦਰਸ਼ਨ, ਕਾਨੂੰਨ ਵਿਵਸਥਾ ਨੂੰ ਲੈ ਕੇ ਘੇਰੀ ਸੂਬਾ ਸਰਕਾਰ

ਪੰਜਾਬ ਭਰ ਵਿੱਚ ਅੱਜ (ਮੰਗਲਵਾਰ) ਕਾਂਗਰਸ ਪਾਰਟੀ ਵੱਲੋਂ ਸੂਬਾ ਸਰਕਾਰ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਸਾਰੇ ਜ਼ਿਲ੍ਹਿਆਂ ਵਿੱਚ ਕਾਂਗਰਸ ਦੇ ਸੀਨੀਅਰ ਆਗੂ ਦੀਆਂ ਅਗੁਵਾਈ ਵਿੱਚ ਇਹ ਪ੍ਰਦਰਸ਼ਨ ਕੀਤੇ ਗਏ ਹਨ। ਇਸ ਦੌਰਾਨ ਸੂਬੇ `ਚ ਵਿਗੜਦੀ ਕਾਨੂੰਨ ਵਿਵਸਥਾ ਸਮੇਤ ਕਈ ਮੁੱਦਿਆਂ `ਤੇ ਸਰਕਾਰ ਨੂੰ ਘੇਰਿਆ ਗਿਆ ਹੈ।

ਮਨਪ੍ਰੀਤ ਸਿੰਘ Tue, 17 Sep 2024-4:02 pm,
1/6

ਅੰਮ੍ਰਿਤਸਰ

ਅੰਮ੍ਰਿਤਸਰ ਵਿੱਚ ਕਾਂਗਰਸੀਆਂ ਵੱਲੋਂ ਪੰਜਾਬ ਸਰਕਾਰ ਦੇ ਖਿਲਾਫ ਦਿੱਤੇ ਗਏ ਧਰਨੇ ਵਿੱਚ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਰਾਜਾ ਵੜਿੰਗ ਵੀ ਸ਼ਾਮਲ ਹੋਏ। ਉਨ੍ਹਾਂ ਸੂਬਾ ਸਰਕਾਰ ਅਤੇ ਪੁਲਿਸ ਅਧਿਕਾਰੀਆਂ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ। ਰਾਜਾ ਵੜਿੰਗ ਨੇ ਕਿਹਾ ਕਿ ਅੱਜ ਪੰਜਾਬ ਦੇ ਵਿੱਚ ਸਹਿਮ ਦਾ ਮਾਹੌਲ ਹੈ ਅਤੇ ਸੀਐਮ ਮਾਨ ਸੁੱਤੇ ਹੋਏ ਹਨ। ਉਹਨਾਂ ਨੂੰ ਪੰਜਾਬ ਦੇ ਵਿੱਚ ਜੋ ਕੁੱਝ ਵੀ ਗਲਤ ਹੋ ਰਿਹਾ ਹੈ, ਉਹ ਦਿਖਾਈ ਨਹੀਂ ਦੇ ਰਿਹਾ। ਸੂਬੇ ਵਿੱਚ ਲਾਅ ਐਂਡ ਆਰਡਰ ਦੀ ਸਥਿਤੀ ਪੂਰੀ ਤਰ੍ਹਾਂ ਨਾਲ ਖਰਾਬ ਹੋ ਚੁੱਕੀ ਹੈ।

2/6

ਮੋਹਾਲੀ

ਮੋਹਾਲੀ ਵਿੱਚ ਆਗੂ ਵਿਰੋਧੀ ਧਿਰ ਪ੍ਰਤਾਪ ਸਿੰਘ ਬਾਜਵਾ ਅਤੇ ਸਾਬਕਾ ਸਿਹਤ ਮੰਤਰੀ ਪੰਜਾਬ ਬਲਬੀਰ ਸਿੰਘ ਸਿੱਧੂ ਦੀ ਅਗਵਾਈ ਵਿੱਚ ਕਾਂਗਰਸ ਪਾਰਟੀ ਵੱਲੋਂ ਧਰਨਾ ਦਿੱਤਾ ਗਿਆ। ਪ੍ਰਤਾਪ ਸਿੰਘ ਬਾਜਵਾ ਇਸ ਮੌਕੇ ਮਾਨ ਸਰਕਾਰ 'ਤੇ ਜੰਮਕੇ ਵਰ੍ਹੇ। ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਹੁਣ ਨਸ਼ਾ ਪੰਜਾਬ ਵਿੱਚ ਅੱਜ ਹੋਮ ਡਿਲੀਵਰੀ ਰਾਹੀਂ ਮਿਲਦਾ ਹੈ। ਹਰ ਰੋਜ਼ ਪੰਜਾਬ ਵਿੱਚ ਲਗਾਤਾਰ ਗੈਂਗਸਟਰਾਂ ਵੱਲੋਂ ਕਤਲੋਗਾਰਤ ਦੀ ਘਟਨਾਵਾਂ ਨੂੰ ਅੰਜ਼ਾਮ ਦਿੱਤਾ ਜਾ ਰਿਹਾ ਹੈ। ਵਪਾਰੀਆਂ ਨੂੰ ਧਮਕੀਆਂ ਮਿਲ ਰਹੀਆਂ ਹਨ। ਬਾਜਵਾ ਨੇ ਕਿਹਾ ਕਿ ਜਿਸ ਤਰ੍ਹਾਂ ਦਿੱਲੀ ਵਿੱਚ ਮਹਿਲਾ ਮੁੱਖ ਮੰਤਰੀ ਲਗਾ ਦਿੱਤੀ ਗਈ ਹੈ। ਉਸੇ ਤਰ੍ਹਾਂ ਪੰਜਾਬ ਵਿੱਚ ਵੀ ਕੇਜਰੀਵਾਲ ਨੂੰ ਮਹਿਲਾ ਮੁੱਖ ਮੰਤਰੀ ਲਗਾ ਦੇਣੀ ਚਾਹੀਦੀ ਹੈ ਤਾਂ ਜੋ ਪੰਜਾਬ ਦਾ ਸੁਧਾਰ ਹੋ ਸਕੇ।

3/6

ਫਤਿਹਗੜ੍ਹ ਚੂੜੀਆਂ

ਕਾਂਗਰਸ ਪਾਰਟੀ ਵੱਲੋਂ ਬਟਾਲਾ ਦੇ ਕਾਂਗਰਸ ਭਵਨ ਤੋਂ ਲੈ ਕੇ ਐਸਐਸਪੀ ਬਟਾਲਾ ਦੇ ਦਫ਼ਤਰ ਤੱਕ ਫਤਿਹਗੜ੍ਹ ਚੂੜੀਆਂ ਤੋਂ ਕਾਂਗਰਸ ਦੇ ਵਿਧਾਇਕ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦੀ ਅਗਵਾਈ ਵਿੱਚ ਰੋਸ ਮਾਰਚ ਕੱਢਿਆ ਗਿਆ। ਜਿਸ ਵਿੱਚ ਸੈਂਕੜੇ ਕਾਂਗਰਸੀ ਵਰਕਰ ਮੌਜੂਦ ਰਹੇ। ਤ੍ਰਿਪਤ ਰਜਿੰਦਰ ਬਾਜਵਾ ਨੇ ਕਿਹਾ ਕੀ ਕਾਨੂੰਨ ਵਿਵਸਥਾ ਪੰਜਾਬ ਵਿੱਚ ਠੀਕ ਨਹੀਂ ਹੈ ਦਿਨ ਦਿਹਾੜੇ ਗੋਲੀਆਂ ਚੱਲਦੀਆਂ ਫਿਰੌਤੀ ਮੰਗੀ ਜਾਂਦੀ ਹੈ। ਧੀਆਂ ਭੈਣਾਂ ਦਾ ਬਾਹਰ ਨਿਕਲਣਾ ਮੁਸ਼ਕਿਲ ਹੋਇਆ ਕਿਉਂਕਿ ਦਿਨ ਦਿਹਾੜੇ ਹੀ ਔਰਤਾਂ ਕੋਲੋਂ ਲੁੱਟ ਹੋ ਜਾਂਦੀ ਹੈ।

4/6

ਸਮਰਾਲਾ

ਸਮਰਾਲਾ ਵਿੱਚ ਸੰਸਦ ਮੈਂਬਰ ਡਾ. ਅਮਰ ਸਿੰਘ ਵੱਲੋਂ ਅਗਵਾਈ ਵਿੱਚ ਕਾਂਗਰਸੀ ਆਗੂਆਂ ਨੇ ਸਰਕਾਰ ਖਿਲਾਫ ਪ੍ਰਦਰਸ਼ਨ ਕੀਤਾ। ਡਾਕਟਰ ਅਮਰ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਪੰਜਾਬ ਵਿੱਚ ਦਿਨੋ ਦਿਨ ਵਧ ਰਹੀ ਕਤਲੋਗਾਰਤ ਲੁੱਟਾਂ ਖੋਹਾਂ ਤੇ ਨਸ਼ਿਆਂ ਦੇ ਰੁਝਾਨ ਤੇ ਸਰਕਾਰ ਨੂੰ ਸਿੱਧੇ ਤੌਰ 'ਤੇ ਜ਼ਿੰਮੇਵਾਰ ਦੱਸਦੇ ਹੋਏ ਕਿਹਾ ਕਿ ਅੱਜ ਹਰ ਬੰਦਾ ਪੰਜਾਬ ਵਿੱਚ ਆਉਣ ਤੋਂ ਡਰ ਰਿਹਾ ਉਹਨਾਂ ਕਿਹਾ ਕਿ ਪੰਜਾਬ ਵਿੱਚ ਗੱਪੀਆਂ ਤੇ ਝੂਠਿਆਂ ਦੀ ਸਰਕਾਰ ਹੈ। ਜਿਸਦੇ ਖਜ਼ਾਨੇ ਵਿੱਚ ਧੇਲਾ ਨਹੀਂ, ਅਜਿਹੀ ਸਰਕਾਰ ਨਾ ਕਦੇ ਅਜੇ ਤੱਕ ਆਈ ਹੈ ਅਸੀਂ ਅਰਦਾਸ ਕਰਦੇ ਆਂ ਅੱਗੇ ਨੂੰ ਵੀ ਅਜਿਹੀ ਸਰਕਾਰ ਕਦੇ ਨਾ ਆਵੇ।

 

5/6

ਫ਼ਰੀਦਕੋਟ

ਫ਼ਰੀਦਕੋਟ ਦੇ ਮਿੰਨੀ ਸਕੱਤਰੇਤ ਵਿਖੇ ਸਾਬਕਾ ਵਿਧਾਇਕ ਕੁਸ਼ਲਦੀਪ ਢਿੱਲੋਂ ਦੀ ਅਗਵਾਈ 'ਚ ਸ਼ਹਿਰ ਦੀ ਲੋਕਲ ਲੀਡਰਸ਼ਿਪ ਅਤੇ ਵਰਕਰਾਂ ਵਲੋਂ 10 ਵਜੇ ਤੋਂ ਇੱਕ ਵਜੇ ਤੱਕ ਧਰਨਾ ਲਗਾ ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਖਿਲਾਫ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਸਾਬਕਾ ਵਿਧਾਇਕ ਕੁਸ਼ਲਦੀਪ ਢਿੱਲੋਂ ਨੇ ਕਿਹਾ ਕਿ ਸੂਬੇ ਅੰਦਰ ਅਮਨ ਅਤੇ ਕਾਨੂੰਨ ਦੀ ਹਾਲਤ ਇੰਨੀ ਜ਼ਿਆਦਾ ਖਰਾਬ ਹੈ ਕਿ ਆਏ ਦਿਨ ਲੁੱਟਾ ਖੋਹਾਂ, ਫਿਰੌਤੀ, ਗੈਂਗਵਾਰ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਜਿਨ੍ਹਾਂ ਨੂੰ ਰੋਕਣ ਚ ਸੂਬਾ ਸਰਕਾਰ ਅਸਫਲ ਰਹੀ ਹੈ। ਇਸ ਤੋਂ ਇਲਾਵਾ ਆਪ ਸਰਕਾਰ ਹਰ ਫਰੰਟ 'ਤੇ ਫੇਲ੍ਹ ਸਾਬਿਤ ਹੋਈ ਹੈ। 

 

6/6

ਲਹਿਰਾਗਾਗਾ

ਲਹਿਰਾਗਾਗਾ ਵਿਖੇ ਡੀਐਸਪੀ ਦਫਤਰ ਦੇ ਅੱਗੇ ਕਾਂਗਰਸ ਪਾਰਟੀ ਵੱਲੋਂ ਸਾਬਕਾ ਮੁੱਖ ਮੰਤਰੀ ਬੀਬੀ ਰਜਿੰਦਰ ਕੌਰ ਭੱਠਲ ਦੇ ਸਪੁੱਤਰ ਰਾਹੁਲ ਇੰਦਰ ਸਿੰਘ ਸਿੱਧੂ ਪੀਪੀਸੀਸੀ ਮੈਂਬਰ ਕਾਂਗਰਸ ਦੀ ਅਗਵਾਈ ਵਿੱਚ ਦਿੱਤਾ ਧਰਨਾ ਗਿਆ। ਰਾਹੁਲ ਇੰਦਰ ਸਿੰਘ ਸਿੱਧੂ ਨੇ ਕਿਹਾ ਕਿ ਸੂਬੇ ਵਿੱਚ ਦਿਨ ਦਿਹਾੜੇ ਹੋ ਰਹੀਆਂ ਲੁੱਟਾਂ ਖੋਹਾਂ ਅਤੇ ਕਤਲ ਵਰਗੀਆਂ ਦਾਤਾਂ ਨੂੰ ਲੈ ਕੇ ਪੂਰੇ ਪੰਜਾਬ ਦੇ ਡੀਐਸਪੀ ਦਫਤਰਾਂ ਅੱਗੇ ਧਰਨਾ ਦਿੱਤਾ ਜਾ ਰਿਹਾ ਹੈ। ਉਹਨਾਂ ਨੇ ਕਿਹਾ ਜਦੋਂ ਦੀ ਆਮ ਆਦਮੀ ਪਾਰਟੀ ਸਰਕਾਰ ਆਈ ਹੈ ਤਾਂ ਪੰਜਾਬ ਵਿੱਚ ਕਾਨੂੰਨ ਦੀ ਸਥਿਤੀ ਵਿਗੜਦੀ ਜਾ ਰਹੀ ਹੈ। ਪੰਜਾਬ ਵਿੱਚ ਨਸ਼ਾ ਲਗਾਤਾਰ ਵੱਧਦਾ ਜਾ ਰਿਹਾ ਹੈ।

 

ZEENEWS TRENDING STORIES

By continuing to use the site, you agree to the use of cookies. You can find out more by Tapping this link