Nepal Plane Crash: ਕਾਠਮੰਡੂ ਵਿੱਚ ਜਹਾਜ਼ ਹਾਦਸਾਗ੍ਰਸਤ; 18 ਲੋਕਾਂ ਦੀ ਹੋਈ ਮੌਤ
Nepal Plane Crash: ਨੇਪਾਲ ਦੀ ਰਾਜਧਾਨੀ ਕਾਠਮੰਡੂ ਵਿੱਚ ਰਨਵੇਅ ਤੋਂ ਤਿਲਕਣ ਕਾਰਨ ਜਹਾਜ਼ ਨੂੰ ਅੱਗ ਲੱਗ ਗਈ।
Nepal Plane Crash: ਨੇਪਾਲ ਵਿੱਚ ਇੱਕ ਵੱਡਾ ਹਾਦਸਾ ਵਾਪਰ ਗਿਆ ਹੈ। ਨੇਪਾਲ ਦੀ ਰਾਜਧਾਨੀ ਕਾਠਮੰਡੂ ਵਿੱਚ ਇੱਕ ਜਹਾਜ਼ ਹਾਦਸਾਗ੍ਰਸਤ ਹੋ ਗਿਆ। ਉਡਾਣ ਭਰਨ ਵੇਲੇ ਜਹਾਜ਼ ਰਨਵੇਅ ਤੋਂ ਤਿਲਕ ਗਿਆ। ਦੱਸਿਆ ਜਾ ਰਿਹਾ ਹੈ ਕਿ ਸੂਰਿਆ ਏਅਰਲਾਈਨਜ਼ ਦੇ ਇਸ ਜਹਾਜ਼ 'ਚ 19 ਲੋਕ ਸਵਾਰ ਸਨ। 18 ਲੋਕਾਂ ਦੀਆਂ ਲਾਸ਼ਾਂ ਕੱਢ ਲਈਆਂ ਗਈਆਂ ਹਨ। ਜਹਾਜ਼ ਉਡਾਣ ਭਰਦੇ ਸਮੇਂ ਹਾਦਸੇ ਦਾ ਸ਼ਿਕਾਰ ਹੋ ਗਿਆ ਅਤੇ ਅੱਗ ਲੱਗ ਗਈ। ਫਿਲਹਾਲ ਰਾਹਤ ਕਾਰਜਾਂ ਲਈ ਟੀਮਾਂ ਮੌਕੇ 'ਤੇ ਪਹੁੰਚ ਗਈਆਂ ਹਨ।
ਉਡਾਣ ਭਰਨ ਦੌਰਾਨ ਹਾਦਸਾ ਵਾਪਰਿਆ
ਮੀਡੀਆ ਰਿਪੋਰਟਾਂ ਮੁਤਾਬਕ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਪੋਖਰਾ ਜਾ ਰਹੇ ਸੂਰਿਆ ਏਅਰਲਾਈਨਜ਼ ਦਾ ਜਹਾਜ਼ ਟੇਕਆਫ ਦੌਰਾਨ ਰਨਵੇਅ ਤੋਂ ਉਤਰ ਗਿਆ। ਜਹਾਜ਼ ਵਿਚ ਚਾਲਕ ਦਲ ਦੇ ਮੈਂਬਰਾਂ ਸਮੇਤ 19 ਲੋਕ ਸਵਾਰ ਸਨ। ਮੁੱਢਲੀ ਜਾਣਕਾਰੀ ਅਨੁਸਾਰ ਹਾਦਸੇ ਵਾਲੀ ਥਾਂ ਤੋਂ 18 ਲਾਸ਼ਾਂ ਬਰਾਮਦ ਕੀਤੀਆਂ ਗਈਆਂ ਹਨ।
ਜਹਾਜ਼ ਦੇ ਕਪਤਾਨ ਐਮਆਰ ਸ਼ਾਕਿਆ ਨੂੰ ਹਸਪਤਾਲ ਲਿਜਾਇਆ ਗਿਆ ਹੈ। ਹਵਾਈ ਅੱਡੇ 'ਤੇ ਧੂੰਏਂ ਦਾ ਸੰਘਣਾ ਗੁਬਾਰ ਦੇਖਿਆ ਗਿਆ। ਪੁਲਿਸ ਅਤੇ ਫਾਇਰ ਫਾਈਟਰਜ਼ ਹਾਦਸੇ ਵਾਲੀ ਥਾਂ 'ਤੇ ਬਚਾਅ ਕਾਰਜ ਚਲਾ ਰਹੇ ਹਨ। ਹਾਦਸੇ ਤੋਂ ਬਾਅਦ ਕਾਠਮੰਡੂ ਦੇ ਤ੍ਰਿਭੁਵਨ ਅੰਤਰਰਾਸ਼ਟਰੀ ਹਵਾਈ ਅੱਡੇ ਨੂੰ ਚੌਕਸੀ ਵਜੋਂ ਬੰਦ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : Punjab Weather Update: ਮਾਨਸੂਨ ਦੀ ਰਫ਼ਤਾਰ ਪਈ ਮੱਠੀ! ਪੰਜਾਬ 'ਚ ਅੱਜ ਛਾਏ ਰਹਿਣਗੇ ਬੱਦਲ
ਸਾਲ 2023 ਵਿੱਚ ਨੇਪਾਲ ਵਿੱਚ ਵੀ ਇੱਕ ਵੱਡਾ ਜਹਾਜ਼ ਹਾਦਸਾ ਹੋਇਆ ਸੀ
ਪਿਛਲੇ ਸਾਲ ਵੀ ਨੇਪਾਲ ਵਿੱਚ ਇੱਕ ਜਹਾਜ਼ ਹਾਦਸੇ ਵਿੱਚ 72 ਲੋਕਾਂ ਦੀ ਮੌਤ ਹੋ ਗਈ ਸੀ। ਸਾਲ 2023 ਵਿੱਚ, ਯੇਤੀ ਏਅਰਲਾਈਨਜ਼ ਦਾ ਇੱਕ ਜਹਾਜ਼ ਨੇਪਾਲ ਵਿੱਚ ਹਾਦਸੇ ਦਾ ਸ਼ਿਕਾਰ ਹੋ ਗਿਆ ਸੀ। ਯੇਤੀ ਏਅਰਲਾਈਨਜ਼ ਦੇ ਹਾਦਸੇ ਵਿੱਚ ਜਾਨ ਗੁਆਉਣ ਵਾਲਿਆਂ ਵਿੱਚ ਪੰਜ ਭਾਰਤੀ ਵੀ ਸ਼ਾਮਲ ਸਨ।
ਜਾਂਚ 'ਚ ਸਾਹਮਣੇ ਆਇਆ ਕਿ ਯੇਤੀ ਏਅਰਲਾਈਨਜ਼ ਦਾ ਹਾਦਸਾ ਪਾਇਲਟ ਦੀ ਗਲਤੀ ਕਾਰਨ ਹੋਇਆ, ਜਦੋਂ ਜਹਾਜ਼ ਦੇ ਪਾਇਲਟ ਨੇ ਗਲਤੀ ਨਾਲ ਪਾਵਰ ਕੱਟ ਦਿੱਤੀ, ਜਿਸ ਕਾਰਨ ਜਹਾਜ਼ ਕਰੈਸ਼ ਹੋ ਗਿਆ।
ਇਹ ਵੀ ਪੜ੍ਹੋ : Mohali News: ਹੈਜਾ ਤੇ ਡਾਇਰੀਆ ਫੈਲਣ ਤੋਂ ਬਾਅਦ ਹਰਕਤ 'ਚ ਆਇਆ ਪ੍ਰਸ਼ਾਸਨ; 34 ਮਰੀਜ਼ ਹਸਪਤਾਲ 'ਚ ਦਾਖ਼ਲ