Union Budget 2024: ਪੀਐਮ ਗ਼ਰੀਬ ਕਲਿਆਣ ਯੋਜਨਾ `ਚ 5 ਸਾਲ ਲਈ ਵਾਧਾ; 80 ਕਰੋੜ ਤੋਂ ਵਧ ਲੋਕ ਲੈ ਰਹੇ ਲਾਭ
Union Budget 2024: ਬਜਟ 2024-25 ਵਿੱਚ ਪ੍ਰਧਾਨ ਮੰਤਰੀ ਕਲਿਆਣ ਅੰਨ ਯੋਜਨਾ (Pradhan Mantri Garib Kalyan Yojana) 5 ਸਾਲ ਲਈ ਵਧਾਏ ਜਾਣ ਦਾ ਐਲਾਨ ਕੀਤਾ ਹੈ।
Union Budget 2024: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਸੰਸਦ ਵਿੱਚ ਮੋਦੀ ਸਰਕਾਰ 3.0 ਦਾ ਪਹਿਲਾ ਬਜਟ ਪੇਸ਼ ਕਰ ਰਹੀ ਹੈ। ਇਸ ਦੌਰਾਨ ਉਨ੍ਹਾਂ ਨੇ ਪ੍ਰਧਾਨ ਮੰਤਰੀ ਗਰੀਬ ਕਲਿਆਣ ਯੋਜਨਾ (Pradhan Mantri Garib Kalyan Yojana)5 ਸਾਲ ਲਈ ਵਧਾਏ ਜਾਣ ਦਾ ਐਲਾਨ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਇਸ ਯੋਜਨਾ ਦਾ ਲਾਭ 80 ਕਰੋੜ ਤੋਂ ਜ਼ਿਆਦਾ ਲੋਕਾਂ ਨੂੰ ਲਾਭ ਮਿਲ ਰਿਹਾ ਹੈ।
ਪ੍ਰਧਾਨ ਮੰਤਰੀ ਗਰੀਬ ਕਲਿਆਣ ਯੋਜਨਾ 2020 ਵਿੱਚ ਸ਼ੁਰੂ ਕੀਤੀ ਗਈ ਸੀ। ਇਸ ਯੋਜਨਾ ਦੀ ਸ਼ੁਰੂਆਤ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੀਤੀ ਸੀ। ਜਦੋਂ ਪੂਰੀ ਦੁਨੀਆ ਵਿੱਚ ਕੋਰੋਨਾ ਦਾ ਕਹਿਰ ਚੱਲ ਰਿਹਾ ਸੀ। ਪ੍ਰਧਾਨ ਮੰਤਰੀ ਗਰੀਬ ਕਲਿਆਣ ਯੋਜਨਾ ਦੇ ਤਹਿਤ ਰਾਸ਼ਨ ਕਾਰਡ ਧਾਰਕਾਂ ਨੂੰ 5 ਕਿਲੋ ਅਨਾਜ ਮੁਫਤ ਦਿੱਤਾ ਜਾਂਦਾ ਹੈ, ਇਸ ਯੋਜਨਾ ਦਾ 80 ਕਰੋੜ ਤੋਂ ਵੱਧ ਲੋਕ ਲਾਭ ਲੈ ਰਹੇ ਹਨ। ਇਸ ਸਕੀਮ ਤਹਿਤ ਗਰੀਬ ਪਰਿਵਾਰਾਂ ਨੂੰ ਰਾਸ਼ਨ ਦਿੱਤਾ ਜਾਣਾ ਹੈ। ਇਸ ਯੋਜਨਾ ਦਾ ਉਦੇਸ਼ ਲੋਕਾਂ ਨੂੰ ਦਰਪੇਸ਼ ਬੋਝ ਨੂੰ ਘਟਾਉਣਾ ਹੈ। ਇਹ ਸਕੀਮ ਪੂਰੇ ਭਾਰਤ ਵਿੱਚ ਲਾਗੂ ਹੈ।
ਪ੍ਰਧਾਨ ਮੰਤਰੀ ਗਰੀਬ ਕਲਿਆਣ ਯੋਜਨਾ ਦੇ ਲਾਭਪਾਤਰੀਆਂ ਦੇ ਪਰਿਵਾਰ ਜੋ ਇਸ ਯੋਜਨਾ ਨਾਲ ਸਬੰਧਤ ਨਿਯਮਾਂ ਦੀ ਪਾਲਣਾ ਕਰ ਰਹੇ ਹਨ। ਉਨ੍ਹਾਂ ਨੂੰ 35 ਕਿਲੋ ਰਾਸ਼ਨ ਮੁਫਤ ਦਿੱਤਾ ਜਾ ਰਿਹਾ ਹੈ। ਹਾਲਾਂਕਿ ਹੁਣ ਇਸ ਸਕੀਮ ਨੂੰ 5 ਸਾਲ ਹੋਰ ਵਧਾ ਦਿੱਤਾ ਗਿਆ ਹੈ। ਹੁਣ ਇਹ ਸਕੀਮ ਸਾਲ 2029 ਤੱਕ ਚੱਲੇਗੀ।
ਜੇਕਰ ਪ੍ਰਧਾਨ ਮੰਤਰੀ ਗਰੀਬ ਕਲਿਆਣ ਯੋਜਨਾ ਦੀਆਂ ਲਾਭਪਾਤਰੀਆਂ ਔਰਤਾਂ ਹਨ, ਜੇਕਰ ਉਨ੍ਹਾਂ ਦੇ ਪਤੀ ਦੀ ਮੌਤ ਹੋ ਗਈ ਹੈ, ਤਾਂ ਉਹ ਯੋਜਨਾ ਲਈ ਯੋਗ ਹਨ। ਜੇਕਰ ਤੁਹਾਡੀ ਸਿਹਤ ਸੰਬੰਧੀ ਕੋਈ ਦਿੱਕਤ ਹੈ ਤਾਂ ਉਹ ਲੋਕ ਇਸ ਸਕੀਮ ਲਈ ਯੋਗ ਹਨ। ਅਪਾਹਜ ਵਿਅਕਤੀ ਵੀ ਪ੍ਰਧਾਨ ਮੰਤਰੀ ਗਰੀਬ ਕਲਿਆਣ ਯੋਜਨਾ ਲਈ ਯੋਗ ਹਨ।
ਇਹ ਵੀ ਪੜ੍ਹੋ : Union Budget 2024 Live Updates: ਮੋਦੀ 3.0 ਸਰਕਾਰ ਦਾ ਪਹਿਲਾ ਬਜਟ ਪੇਸ਼; ਪੀਐਮ ਗਰੀਬ ਕਲਿਆਣ ਯੋਜਨਾ 5 ਸਾਲ ਲਈ ਵਧਾਈ
ਜੇ ਤੁਹਾਡੀ ਉਮਰ 60 ਸਾਲ ਤੋਂ ਵੱਧ ਹੈ, ਤਾਂ ਵੀ ਤੁਸੀਂ ਇਸ ਸਕੀਮ ਲਈ ਯੋਗ ਹੋ। ਪ੍ਰਧਾਨ ਮੰਤਰੀ ਗਰੀਬ ਕਲਿਆਣ ਯੋਜਨਾ ਰਾਹੀਂ ਗਰੀਬ ਵਰਗ ਦੇ ਪਰਿਵਾਰਾਂ ਨੂੰ ਮੁਫਤ ਰਾਸ਼ਨ ਦਿੱਤਾ ਜਾਂਦਾ ਹੈ।
ਇਹ ਵੀ ਪੜ੍ਹੋ : Faridkot News: ਫਰੀਦਕੋਟ ਅੰਦਰ 8 ਘੰਟੇ ਬਿਜਲੀ ਪੂਰੀ ਨਾ ਮਿਲਣ ਕਾਰਨ ਕਿਸਾਨਾਂ ਦੀ ਝੋਨੇ ਦੀ ਫਸਲ ਨੂੰ ਲੱਗੀ ਔੜ