Prakash Purab News:  ਅੱਜ ਪੂਰੇ ਵਿਸ਼ਵ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲਾਂ ਪ੍ਰਕਾਸ਼ ਪੁਰਬ ਦਿਵਸ ਮਨਾਇਆ ਜਾ ਰਿਹਾ ਹੈ। ਸ੍ਰੀ ਹਰਿਮੰਦਰ ਸਾਹਿਬ ਵਿਖੇ ਧਾਰਮਿਕ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ। ਇਸ ਦਰਮਿਆਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ।


COMMERCIAL BREAK
SCROLL TO CONTINUE READING

ਮੋਦੀ ਨੇ ਟਵੀਟ ਕਰਦੇ ਹੋਏ ਲਿਖਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਦੀਵੀ ਗਿਆਨ ਤੇ ਅਸੀਮ ਰਹਿਮਤ ਦੇ ਪ੍ਰਤੀਕ ਹਨ। ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਬਾਣੀ, ਬ੍ਰਹਮਤਾ ਨਾਲ ਭਰਪੂਰ, ਸਮੇਂ ਤੇ ਸੀਮਾਵਾਂ ਤੋਂ ਪਰ੍ਹੇ, ਲੱਖਾਂ ਲੋਕਾਂ ਨੂੰ ਪਿਆਰ, ਏਕਤਾ ਤੇ ਸ਼ਾਂਤੀ ਦੇ ਮਾਰਗ ਵੱਲ ਸੇਧਿਤ ਕਰਦੀ ਹੈ। ਇਹ ਸਾਨੂੰ ਮਾਨਵਤਾ ਨੂੰ ਗਲੇ ਲਗਾਉਣ, ਨਿਰਸਵਾਰਥ ਸੇਵਾ ਕਰਨ ਤੇ ਜੀਵਨ ਦੇ ਹਰ ਪਹਿਲੂ ਵਿੱਚ ਇਕਸੁਰਤਾ ਦੀ ਭਾਲ ਕਰਨ ਲਈ ਪ੍ਰੇਰਿਤ ਕਰਦੀ ਹੈ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀਆਂ ਲੱਖ ਲੱਖ ਵਧਾਈਆਂ।


ਇਸ ਤੋਂ ਇਲਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੰਗਤ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਗੁਰਪੁਰਬ ਦੀ ਵਧਾਈ ਦਿੰਦਿਆਂ ਕਿਹਾ ਕਿ ਪਾਵਨ ਗੁਰਬਾਣੀ ਮਨੁੱਖ ਦੇ ਜੀਵਨ ਨੂੰ ਸੁਖਦਾਈ ਬਣਾਉਣ ਲਈ ਪ੍ਰੇਰਣਾ ਸਰੋਤ ਹੈ, ਜਿਸ ਦੀ ਰੌਸ਼ਨੀ ਵਿੱਚ ਚੱਲਣਾ ਹਰ ਸਿੱਖ ਦਾ ਫ਼ਰਜ਼ ਹੈ।


ਉਨ੍ਹਾਂ ਵਧਾਈ ਸੁਨੇਹੇ 'ਚ ਕਿਹਾ ਕਿ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਸੰਨ 1604 ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੰਪਾਦਨਾ ਕਰਕੇ ਮਨੁੱਖਤਾ ਨੂੰ ਸਰਬਸਾਂਝਾ ਪਾਵਨ ਗ੍ਰੰਥ ਬਖ਼ਸ਼ਿਸ਼ ਕੀਤਾ, ਜਿਸ ਦੀਆਂ ਮੁੱਲਵਾਨ ਸਿੱਖਿਆਵਾਂ ਮਨੁੱਖੀ ਜੀਵਨ ਲਈ ਮਾਰਗ ਦਰਸ਼ਨ ਹਨ। ਉਨ੍ਹਾਂ ਕਿਹਾ ਕਿ ਗੁਰਬਾਣੀ ਮਨੁੱਖ ਨੂੰ ਕੁਰੀਤੀਆਂ ਤੋਂ ਵਰਜਦੀ ਹੈ ਅਤੇ ਸੱਚ ਦੇ ਮਾਰਗ ’ਤੇ ਚੱਲਣ ਦਾ ਉਪਦੇਸ਼ ਦਿੰਦੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਸਿੱਖ ਕੌਮ ਨੂੰ ਬਾਣੀ ਅਤੇ ਬਾਣੇ ਨਾਲ ਜੁੜਨ ਦੀ ਅਪੀਲ ਕੀਤੀ।


ਇਹ ਵੀ ਪੜ੍ਹੋ : Sri Guru Granth Sahib ji Parkash Purab: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪੰਜ ਪਿਆਰਿਆਂ ਦੀ ਅਗਵਾਈ 'ਚ ਸਜਾਇਆ ਗਿਆ ਨਗਰ ਕੀਰਤਨ


ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਗੁਰਪੁਰਬ ਹਰ ਸਾਲ ਦੀ ਤਰ੍ਹਾਂ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸਬੰਧ ਵਿਚ ਵੱਖ-ਵੱਖ ਸਮਾਗਮ ਕੀਤੇ ਜਾਣਗੇ। ਸ਼੍ਰੋਮਣੀ ਕਮੇਟੀ ਦੇ ਸਕੱਤਰ  ਪ੍ਰਤਾਪ ਸਿੰਘ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਪਹਿਲੇ ਪ੍ਰਕਾਸ਼ ਪੁਰਬ ਮੌਕੇ ਅੱਜ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੱਕ ਖਾਲਸਈ ਜਾਹੋ-ਜਲਾਲ ਨਾਲ ਨਗਰ ਕੀਰਤਨ ਸਜਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਮੁਬਾਰਕ ਮੌਕੇ ’ਤੇ ਸ਼੍ਰੋਮਣੀ ਕਮੇਟੀ ਪ੍ਰਧਾਨ, ਸਿੰਘ ਸਾਹਿਬਾਨ, ਸ਼੍ਰੋਮਣੀ ਕਮੇਟੀ ਮੈਂਬਰਾਨ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਸਮੇਤ ਸੰਗਤਾਂ ਹਾਜ਼ਰੀ ਭਰਨਗੀਆਂ।


ਇਹ ਵੀ ਪੜ੍ਹੋ : Nangal Flyover News: ਨੰਗਲ ਦਾ ਫਲਾਈਓਵਰ ਜਲਦ ਹੋਵੇਗਾ ਸ਼ੁਰੂ, ਰਾਹਗੀਰਾਂ ਨੂੰ ਮਿਲੇਗੀ ਲੰਬੇ ਜਾਮ ਤੋਂ ਰਾਹਤ