PM Narendra Modi: ਪੀਐਮ ਨਰਿੰਦਰ ਮੋਦੀ ਨੇ 6 ਵੰਦੇ ਭਾਰਤ ਰੇਲਗੱਡੀਆਂ ਨੂੰ ਦਿਖਾਈ ਝੰਡੀ
Advertisement
Article Detail0/zeephh/zeephh2430918

PM Narendra Modi: ਪੀਐਮ ਨਰਿੰਦਰ ਮੋਦੀ ਨੇ 6 ਵੰਦੇ ਭਾਰਤ ਰੇਲਗੱਡੀਆਂ ਨੂੰ ਦਿਖਾਈ ਝੰਡੀ

PM Narendra Modi:   ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਦੇਸ਼ ਨੂੰ ਵੱਡਾ ਤੋਹਫ਼ਾ ਦਿੱਤਾ ਹੈ। ਆਪਣੇ ਜਨਮਦਿਨ ਤੋਂ ਪਹਿਲਾਂ ਪੀਐਮ ਮੋਦੀ ਨੇ ਦੇਸ਼ ਨੂੰ ਨਵੀਂ ਵੰਦੇ ਭਾਰਤ ਟ੍ਰੇਨਾਂ ਦਾ ਤੋਹਫਾ ਦਿੱਤਾ ਹੈ।

PM Narendra Modi: ਪੀਐਮ ਨਰਿੰਦਰ ਮੋਦੀ ਨੇ 6 ਵੰਦੇ ਭਾਰਤ ਰੇਲਗੱਡੀਆਂ ਨੂੰ ਦਿਖਾਈ ਝੰਡੀ

PM Narendra Modi:  ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਦੇਸ਼ ਨੂੰ ਵੱਡਾ ਤੋਹਫ਼ਾ ਦਿੱਤਾ ਹੈ। ਆਪਣੇ ਜਨਮਦਿਨ ਤੋਂ ਪਹਿਲਾਂ ਪ੍ਰਧਾਨ ਮੰਤਰੀ ਮੋਦੀ ਨੇ ਦੇਸ਼ ਨੂੰ ਨਵੀਂ ਵੰਦੇ ਭਾਰਤ ਟ੍ਰੇਨਾਂ ਦਾ ਤੋਹਫਾ ਦਿੱਤਾ ਹੈ। ਝਾਰਖੰਡ ਦੇ ਜਮਸ਼ੇਦਪੁਰ ਵਿੱਚ ਪ੍ਰਧਾਨ ਮੰਤਰੀ ਨੇ ਛੇ ਵੰਦੇ ਭਾਰਤ ਐਕਸਪ੍ਰੈਸ ਰੇਲ ਗੱਡੀਆਂ ਨੂੰ ਹਰੀ ਝੰਡੀ ਦਿਖਾਈ।

ਇਸ ਤੋਂ ਬਾਅਦ ਉਨ੍ਹਾਂ ਨੇ ਇਕ ਜਨ ਸਭਾ ਨੂੰ ਵਾਕਈ ਸੰਬੋਧਿਤ ਕੀਤਾ।  ਉਦਘਾਟਨ ਸਮਾਰੋਹ ਤੋਂ ਬਾਅਦ ਪ੍ਰਧਾਨ ਮੰਤਰੀ ਹੁਣ ਕੁਝ ਸਮੇਂ ਬਾਅਦ ਜਨ ਸਭਾ ਨੂੰ ਸੰਬੋਧਨ ਕਰਨਗੇ। ਹਾਲਾਂਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਰੋਡ ਸ਼ੋਅ ਰੱਦ ਕਰ ਦਿੱਤਾ ਗਿਆ ਹੈ। ਦਰਅਸਲ ਭਾਰੀ ਮੀਂਹ ਕਾਰਨ ਪੀਐਮ ਦਾ ਰੋਡ ਸ਼ੋਅ ਰੱਦ ਕਰ ਦਿੱਤਾ ਗਿਆ ਹੈ।

ਭਾਜਪਾ ਦੇ ਸੂਬਾ ਪ੍ਰਧਾਨ ਬਾਬੂਲਾਲ ਮਰਾਂਡੀ ਨੇ ਖੁਦ ਟਵੀਟ ਕਰਕੇ ਪੀਐਮ ਮੋਦੀ ਦੇ ਰੋਡ ਸ਼ੋਅ ਨੂੰ ਰੱਦ ਕਰਨ ਦੀ ਜਾਣਕਾਰੀ ਦਿੱਤੀ ਹੈ। ਉਨ੍ਹਾਂ ਲਿਖਿਆ ਕਿ ਜਮਸ਼ੇਦਪੁਰ ਵਿੱਚ ਲਗਾਤਾਰ ਹੋ ਰਹੀ ਭਾਰੀ ਬਾਰਿਸ਼ ਕਾਰਨ ਪੀਐਮ ਮੋਦੀ ਦੇ ਪ੍ਰੋਗਰਾਮਾਂ ਵਿੱਚ ਸ਼ਾਮਲ ਰੋਡ ਸ਼ੋਅ ਪ੍ਰੋਗਰਾਮ ਨੂੰ ਫਿਲਹਾਲ ਰੱਦ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਪ੍ਰਧਾਨ ਮੰਤਰੀ ਮੋਦੀ ਟਾਟਾਨਗਰ ਵਿੱਚ 660 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਵਾਲੇ ਵੱਖ-ਵੱਖ ਰੇਲ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣਗੇ ਤੇ ਇਸਨੂੰ ਰਾਸ਼ਟਰ ਨੂੰ ਸਮਰਪਿਤ ਕਰਨਗੇ।

ਇਹ ਵੀ ਪੜ੍ਹੋ : National Lok Adalat: ਸੂਬੇ ਭਰ 'ਚ ਲਗਾਈ ਕੌਮੀ ਲੋਕ ਅਦਾਲਤ; 366 ਬੈਂਚਾਂ ਨੇ 3.76 ਲੱਖ ਤੋਂ ਵੱਧ ਕੇਸਾਂ ‘ਤੇ ਕੀਤੀ ਸੁਣਵਾਈ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਝਾਰਖੰਡ ਦੌਰੇ ਤੋਂ ਪਹਿਲਾਂ ਆਪਣੇ ਸੋਸ਼ਲ ਮੀਡੀਆ ਹੈਂਡਲ ਐਕਸ 'ਤੇ ਪੋਸਟ ਸਾਂਝੀ ਕੀਤੀ ਹੈ। ਇਸ ਪੋਸਟ ਵਿੱਚ ਪੀਐਮ ਮੋਦੀ ਨੇ ਲਿਖਿਆ ਕਿ ਅਸੀਂ ਝਾਰਖੰਡ ਦੇ ਤੇਜ਼ੀ ਨਾਲ ਵਿਕਾਸ ਲਈ ਦ੍ਰਿੜ ਹਾਂ। ਅੱਜ ਸਵੇਰੇ 10 ਵਜੇ ਟਾਟਾਨਗਰ ਵਿੱਚ 6 'ਵੰਦੇ ਭਾਰਤ' ਪ੍ਰੋਜੈਕਟਾਂ ਨੂੰ ਹਰੀ ਝੰਡੀ ਦਿਖਾਉਣ ਦੇ ਨਾਲ-ਨਾਲ ਕਈ ਹੋਰ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣ ਤੇ ਉਦਘਾਟਨ ਕਰਨ ਦਾ ਸੁਭਾਗ ਵੀ ਹੋਵੇਗਾ। ਇਸ ਤੋਂ ਇਲਾਵਾ ਮੈਂ ਪ੍ਰਧਾਨ ਮੰਤਰੀ ਆਵਾਸ ਯੋਜਨਾ-ਗ੍ਰਾਮੀਣ ਦੇ ਲਾਭਪਾਤਰੀਆਂ ਨਾਲ ਸਬੰਧਤ ਪ੍ਰੋਗਰਾਮ ਦਾ ਵੀ ਹਿੱਸਾ ਬਣਾਂਗਾ।

ਇਹ ਵੀ ਪੜ੍ਹੋ : National Lok Adalat: ਸੂਬੇ ਭਰ 'ਚ ਲਗਾਈ ਕੌਮੀ ਲੋਕ ਅਦਾਲਤ; 366 ਬੈਂਚਾਂ ਨੇ 3.76 ਲੱਖ ਤੋਂ ਵੱਧ ਕੇਸਾਂ ‘ਤੇ ਕੀਤੀ ਸੁਣਵਾਈ

Trending news