Narendra Modi: ਸਰਦ ਰੁੱਤ ਇਜਲਾਸ ਦੀ ਸ਼ੁਰੂਆਤ ਤੋਂ ਪਹਿਲਾਂ ਪ੍ਰਧਾਨ ਮੰਤਰੀ ਮੋਦੀ ਨੇ ਵਿਰੋਧੀ ਧਿਰ ਨੂੰ ਘੇਰਿਆ
Narendra Modi: ਪ੍ਰਧਾਨ ਮੰਤਰੀ ਨੇ ਕਿਹਾ, `ਇਹ ਸਰਦ ਰੁੱਤ ਸੈਸ਼ਨ ਹੈ ਅਤੇ ਮਾਹੌਲ ਵੀ ਠੰਡਾ ਰਹੇਗਾ। ਇਹ 2024 ਦਾ ਆਖਰੀ ਦੌਰ ਚੱਲ ਰਿਹਾ ਹੈ। ਦੇਸ਼ ਵੀ ਪੂਰੇ ਜੋਸ਼ ਅਤੇ ਉਤਸ਼ਾਹ ਨਾਲ 2025 ਦਾ ਸੁਆਗਤ ਕਰਨ ਦੀਆਂ ਤਿਆਰੀਆਂ ਵਿੱਚ ਜੁਟਿਆ ਹੋਇਆ ਹੈ।
Narendra Modi: ਸੰਸਦ ਦਾ ਸਰਦ ਰੁੱਤ ਸੈਸ਼ਨ ਅੱਜ ਤੋਂ ਸ਼ੁਰੂ ਹੋ ਗਿਆ ਹੈ, ਜੋ 20 ਦਸੰਬਰ ਤੱਕ ਚੱਲੇਗਾ। ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੰਸਦ ਕੰਪਲੈਕਸ ਤੋਂ ਦੇਸ਼ ਨੂੰ ਸੰਬੋਧਨ ਕੀਤਾ। ਪੀਐਮ ਮੋਦੀ ਨੇ ਕਿਹਾ, 'ਜਿਨ੍ਹਾਂ ਨੂੰ ਜਨਤਾ 80 ਵਾਰ ਨਕਾਰ ਚੁੱਕੀ ਹੈ, ਉਹ ਸੰਸਦ ਦਾ ਕੰਮ ਰੋਕਦੇ ਹਨ। ਬਦਕਿਸਮਤੀ ਨਾਲ, ਕੁਝ ਲੋਕਾਂ ਨੇ ਆਪਣੇ ਸਿਆਸੀ ਹਿੱਤਾਂ ਲਈ ਸੰਸਦ ਨੂੰ ਕੰਟਰੋਲ ਕਰਨ ਦੀ ਕੋਸ਼ਿਸ਼ ਕੀਤੀ ਹੈ।
ਪ੍ਰਧਾਨ ਮੰਤਰੀ ਨੇ ਕਿਹਾ, 'ਇਹ ਸਰਦ ਰੁੱਤ ਸੈਸ਼ਨ ਹੈ ਅਤੇ ਮਾਹੌਲ ਵੀ ਠੰਡਾ ਰਹੇਗਾ। ਇਹ 2024 ਦਾ ਆਖਰੀ ਦੌਰ ਚੱਲ ਰਿਹਾ ਹੈ। ਦੇਸ਼ ਵੀ ਪੂਰੇ ਜੋਸ਼ ਅਤੇ ਉਤਸ਼ਾਹ ਨਾਲ 2025 ਦਾ ਸੁਆਗਤ ਕਰਨ ਦੀਆਂ ਤਿਆਰੀਆਂ ਵਿੱਚ ਜੁਟਿਆ ਹੋਇਆ ਹੈ। ਸੰਸਦ ਦਾ ਇਹ ਸੈਸ਼ਨ ਕਈ ਤਰ੍ਹਾਂ ਨਾਲ ਖਾਸ ਹੈ। ਸਭ ਤੋਂ ਵੱਡੀ ਗੱਲ ਇਹ ਹੈ ਕਿ ਸਾਡੇ ਸੰਵਿਧਾਨ ਦੀ ਯਾਤਰਾ 75ਵੇਂ ਸਾਲ ਵਿੱਚ ਪ੍ਰਵੇਸ਼ ਕਰ ਚੁੱਕੀ ਹੈ। ਇਹ ਆਪਣੇ ਆਪ ਵਿੱਚ ਲੋਕਤੰਤਰ ਲਈ ਇੱਕ ਬਹੁਤ ਉੱਜਵਲ ਮੌਕਾ ਹੈ। ਮੰਨਿਆ ਜਾ ਰਿਹਾ ਹੈ ਕਿ ਮਹਾਰਾਸ਼ਟਰ 'ਚ ਹਾਰ ਤੋਂ ਬਾਅਦ ਪੀਐਮ ਮੋਦੀ ਨੇ ਰਾਹੁਲ ਗਾਂਧੀ 'ਤੇ ਨਿਸ਼ਾਨਾ ਸਾਧਿਆ ਹੈ।
ਸੰਸਦ 'ਚ ਚਰਚਾ ਬਾਰੇ ਗੱਲ ਕਰਦੇ ਹੋਏ ਪੀਐੱਮ ਮੋਦੀ ਨੇ ਕਿਹਾ, 'ਸੰਵਿਧਾਨ ਨਿਰਮਾਤਾਵਾਂ ਨੇ ਸੰਵਿਧਾਨ ਦਾ ਖਰੜਾ ਤਿਆਰ ਕਰਦੇ ਸਮੇਂ ਹਰ ਬਿੰਦੂ 'ਤੇ ਵਿਸਥਾਰ ਨਾਲ ਬਹਿਸ ਕੀਤੀ। ਫਿਰ ਜਾਕੇ ਸਾਨੂੰ ਇਹ ਪ੍ਰਾਪਤ ਹੋਇਆ ਹੈ। ਸੰਸਦ ਇਸ ਦੀ ਮਹੱਤਵਪੂਰਨ ਇਕਾਈ ਹੈ। ਸੰਸਦ ਵਿੱਚ ਸਕਾਰਤਮਕ ਚਰਚਾ ਹੋਣੀ ਚਾਹੀਦੀ ਹੈ। ਵੱਧ ਤੋਂ ਵੱਧ ਲੋਕਾਂ ਨੂੰ ਚਰਚਾ ਵਿੱਚ ਯੋਗਦਾਨ ਪਾਉਣਾ ਚਾਹੀਦਾ ਹੈ।
ਨਵੇਂ ਸੰਸਦ ਮੈਂਬਰਾਂ ਦਾ ਜ਼ਿਕਰ ਕਰਦਿਆਂ ਪ੍ਰਧਾਨ ਮੰਤਰੀ ਨੇ ਕਿਹਾ, ‘ਬਦਕਿਸਮਤੀ ਨਾਲ ਕੁਝ ਲੋਕ ਆਪਣੇ ਸਿਆਸੀ ਹਿੱਤਾਂ ਲਈ ਸੰਸਦ ਨੂੰ ਕੰਟਰੋਲ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਉਹ ਥੋੜ੍ਹੇ ਜਿਹੇ ਲੋਕ, ਜਿਨ੍ਹਾਂ ਨੂੰ ਜਨਤਾ ਨੇ ਅਸਵੀਕਾਰ ਕਰ ਦਿੱਤਾ ਹੈ, ਉਹ ਵੀ ਲਗਾਤਾਰ ਗੁੰਡਾਗਰਦੀ ਰਾਹੀਂ ਸੰਸਦ ਨੂੰ ਕੰਟਰੋਲ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਪਰ ਜਦੋਂ ਸਮਾਂ ਆਉਂਦਾ ਹੈ ਤਾਂ ਦੇਸ਼ ਦੇ ਲੋਕ ਸਜ਼ਾ ਵੀ ਦਿੰਦੇ ਹਨ। ਦੁੱਖ ਦੀ ਗੱਲ ਇਹ ਹੈ ਕਿ ਨਵੇਂ ਸੰਸਦ ਮੈਂਬਰਾਂ ਨੂੰ ਭਾਵੇਂ ਉਹ ਕਿਸੇ ਵੀ ਪਾਰਟੀ ਨਾਲ ਸਬੰਧਤ ਹੋਣ, ਉਨ੍ਹਾਂ ਨੂੰ ਬੋਲਣ ਦਾ ਮੌਕਾ ਨਹੀਂ ਮਿਲਦਾ।
ਦੱਸ ਦੇਈਏ ਕਿ ਸਰਦ ਰੁੱਤ ਸੈਸ਼ਨ ਦੌਰਾਨ ਅੱਜ 16 ਬਿੱਲਾਂ 'ਤੇ ਚਰਚਾ ਹੋਣੀ ਹੈ। ਜਦੋਂ ਕਿ ਵਕਫ਼ (ਸੋਧ) ਸਮੇਤ 11 ਹੋਰ ਬਿੱਲ ਚਰਚਾ ਲਈ ਸੂਚੀਬੱਧ ਕੀਤੇ ਗਏ ਹਨ। ਭਾਵ ਕੁੱਲ 16 ਬਿੱਲ ਹੋਣਗੇ, ਜਿਨ੍ਹਾਂ ਨੂੰ ਸਰਕਾਰ ਇਸ ਸੈਸ਼ਨ 'ਚ ਪਾਸ ਕਰਨ ਦੀ ਤਿਆਰੀ ਕਰ ਰਹੀ ਹੈ। ਵਿਰੋਧੀ ਪਾਰਟੀਆਂ ਦੇ ਰਵੱਈਏ ਤੋਂ ਸਾਫ਼ ਹੈ ਕਿ ਸਰਦ ਰੁੱਤ ਸੈਸ਼ਨ ਹੰਗਾਮੇ ਵਾਲਾ ਹੋ ਸਕਦਾ ਹੈ।