ਇਲੈਕਸ਼ਨ ਦੇ ਦੋ ਦਿਨ ਪਹਿਲਾਂ DSGMC ਚੋਣਾਂ ਹੋਈਆਂ ਮੁਲਤਵੀ

 ਦਿੱਲੀ ’ਚ ਕੋਰੋਨਾ ਵਾਇਰਸ ਦੇ ਵੱਧਦੇ ਕੋਰੋਨਾ ਦੇ ਕੇਸਾਂ ਕਾਰਨ ਦਿੱਲੀ ਸਿੱਖ ਗੁਰਦੁਆਰਾ ਮੈਨਜਮੈਂਟ ਕਮੇਟੀ (DSGMC) ਦੀਆਂ ਚੋਣਾਂ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ।  ਦੱਸ ਦੇਈਏ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਇੱਕ ਹਫ਼ਤੇ ਲਈ ਪੂਰੀ ਤਰ੍ਹਾਂ ਲੌਕਡਾਊਨ ਲੱਗਾ ਦਿੱਤਾ ਹੈ, ਜੋ ਕਿ 26 ਅਪ੍ਰੈਲ ਤੱਕ ਜਾਰੀ ਰਹੇਗ

ਇਲੈਕਸ਼ਨ ਦੇ ਦੋ ਦਿਨ ਪਹਿਲਾਂ DSGMC ਚੋਣਾਂ ਹੋਈਆਂ ਮੁਲਤਵੀ

ਅਨਮੋਲ ਗੁਲਾਟੀ/ਨਵੀਂ ਦਿੱਲੀਦਿੱਲੀ ’ਚ ਕੋਰੋਨਾ ਵਾਇਰਸ ਦੇ ਵੱਧਦੇ ਕੋਰੋਨਾ ਦੇ ਕੇਸਾਂ ਕਾਰਨ ਦਿੱਲੀ ਸਿੱਖ ਗੁਰਦੁਆਰਾ ਮੈਨਜਮੈਂਟ ਕਮੇਟੀ (DSGMC) ਦੀਆਂ ਚੋਣਾਂ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ। 

ਦੱਸ ਦੇਈਏ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਇੱਕ ਹਫ਼ਤੇ ਲਈ ਪੂਰੀ ਤਰ੍ਹਾਂ ਲੌਕਡਾਊਨ ਲੱਗਾ ਦਿੱਤਾ ਹੈ, ਜੋ ਕਿ 26 ਅਪ੍ਰੈਲ ਤੱਕ ਜਾਰੀ ਰਹੇਗਾ। ਕੋਰੋਨਾ ਵਾਇਰਸ ਦੇ ਖ਼ਤਰੇ ਕਰਕੇ ਦਿੱਲੀ ਸਿੱਖ ਗੁਰਦੁਆਰਾ ਮੈਨਜਮੈਂਟ ਕਮੇਟੀ ਦੀਆਂ ਚੋਣਾਂ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ। ਦੱਸਣਯੋਗ ਹੈ ਕਿ ਇਹ ਚੋਣਾਂ 25 ਅਪ੍ਰੈਲ ਨੂੰ ਹੋਣੀਆਂ ਸਨ। 

ਮੁੱਖ ਮੰਤਰੀ ਕੇਜਰੀਵਾਲ ਨੇ ਇਨ੍ਹਾਂ ਚੋਣਾਂ ਨੂੰ ਟਾਲਣ ਦੇ ਪ੍ਰਸਤਾਵ ਵਾਲੀ ਫਾਈਲ ਉੱਪ ਰਾਜਪਾਲ ਅਨਿਲ ਬੈਜਲ ਨੂੰ ਭੇਜ ਦਿੱਤੀ ਗਈ ਸੀ। 

ਦੱਸਣਯੋਗ ਹੈ ਕਿ ਅੱਜ ਦਿੱਲੀ ਦੇ ਉਪਰਾਜਪਾਲ ਨੇ ਦਿੱਲੀ ਗੁਰਦੁਆਰਾ ਚੋਣਾਂ ਮੁਲਤਵੀ ਕਰਨ ਦੀ ਫਾਈਲ 'ਤੇ ਮੋਹਰ ਲੱਗਾ ਦਿਤੀ ਹੈ । ਕੋਰੋਨਾ ਦੇ ਵੱਧ ਰਹੇ ਮਾਮਲਿਆਂ ਕਾਰਨ ਦਿੱਲੀ ਸਰਕਾਰ ਨੇ ਚੋਣਾਂ ਮੁਲਤਵੀ ਕਰਨ ਦਾ ਫ਼ੈਸਲਾ ਲਿਆ ਹੈ ।

WATCH LIVE TV