Punjab Monsoon Session: ਪ੍ਰਤਾਪ ਬਾਜਵਾ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਦਾ ਮੁੱਦਾ ਸਦਨ `ਚ ਚੁੱਕਿਆ
Punjab Monsoon Session: ਜਦੋਂ ਇਹ ਮੁੱਦਾ ਉਠਾਇਆ ਗਿਆ ਤਾਂ ਸਰਕਾਰ ਦਾ ਕਹਿਣਾ ਹੈ ਕਿ ਪੰਜਾਬ ਵਿਚ ਇੰਟਰਵਿਊ ਨਹੀਂ ਕਰਵਾਈ ਗਈ। ਫਿਰ ਸਪੈਸ਼ਲ ਡੀਜੀਪੀ ਨੇ ਇਸ ਮਾਮਲੇ ਵਿੱਚ ਹਾਈ ਕੋਰਟ ਵਿੱਚ ਰਿਪੋਰਟ ਸੌਂਪੀ ਸੀ।
Punjab Monsoon Session: ਪੰਜਾਬ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੇ ਦੂਜੇ ਦਿਨ ਦੀ ਕਾਰਵਾਈ ਲਗਾਤਾਰ ਜਾਰੀ ਹੈ। ਇਸ ਦੌਰਾਨ ਆਗੂ ਵਿਰੋਧੀ ਧਿਰ ਪ੍ਰਤਾਪ ਸਿੰਘ ਬਾਜਵਾ ਨੇ ਗੈਂਗਸਟਰ ਲਾਰੈਂਸ ਦੀ ਇੰਟਰਵਿਊ ਦਾ ਮੁੱਦਾ ਚੁੱਕਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਇਹ ਮੁੱਦਾ ਪੂਰੇ ਪੰਜਾਬ ਦਾ ਨਾਂਅ ਖਰਾਬ ਕਰ ਰਿਹਾ ਹੈ। ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਵਿੱਚ ਵੀ ਇਸ ਗਿਰੋਹ ਦਾ ਹੱਥ ਹੈ।
ਹੁਣ ਵਿਦੇਸ਼ਾਂ ਵਿਚ ਵੀ ਗਾਇਕਾਂ 'ਤੇ ਫਾਇਰਿੰਗ ਕੀਤੀ ਜਾ ਰਹੀ ਹੈ। ਇਕ ਨੈਸ਼ਨਲ ਟੀਵੀ 'ਤੇ ਇਕ ਘੰਟੇ ਦੀ ਉਸ ਦੀ ਇੰਟਰਵਿਊ ਲਈ ਗਈ। ਜਦੋਂ ਇਹ ਮੁੱਦਾ ਉਠਾਇਆ ਗਿਆ ਤਾਂ ਸਰਕਾਰ ਦਾ ਕਹਿਣਾ ਹੈ ਕਿ ਪੰਜਾਬ ਵਿਚ ਇੰਟਰਵਿਊ ਨਹੀਂ ਕਰਵਾਈ ਗਈ। ਫਿਰ ਸਪੈਸ਼ਲ ਡੀਜੀਪੀ ਨੇ ਇਸ ਮਾਮਲੇ ਵਿੱਚ ਹਾਈ ਕੋਰਟ ਵਿੱਚ ਰਿਪੋਰਟ ਸੌਂਪੀ ਸੀ।
ਜਿਸ ਵਿੱਚ ਕਿਹਾ ਗਿਆ ਸੀ ਕਿ ਖਰੜ ਵਿੱਚ ਇੰਟਰਵਿਊ ਹੋਈ ਹੈ। ਇਸ ਵਿੱਚ ਇੱਕ ਐਸਪੀ ਪੱਧਰ ਦੇ ਅਧਿਕਾਰੀ ਨੇ ਆਪਣੇ ਫ਼ੋਨ ਤੋਂ ਇੰਟਰਵਿਊ ਕਰਵਾਈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਜੇਪੀਸੀ ਦੀ ਤਰਜ਼ ’ਤੇ ਕਮੇਟੀ ਬਣਾ ਕੇ ਜਾਂਚ ਹੋਣੀ ਚਾਹੀਦੀ ਹੈ। ਉਨ੍ਹਾਂ ਦੱਸਿਆ ਕਿ ਕਿਵੇਂ ਏਜੀਟੀਐਫ ਨੇ ਲਾਰੈਂਸ ਨੂੰ ਸਿਵਲ ਪੁਲਿਸ ਕੋਲ ਭੇਜਿਆ। ਇਸ ਦੀ ਜਾਂਚ ਹੋਣੀ ਚਾਹੀਦੀ ਹੈ। ਹਾਈ ਕੋਰਟ ਵੱਲੋਂ ਬਣਾਈ ਗਈ ਐਸਆਈਟੀ ਦੇ ਮੁਖੀ ਨੂੰ ਇਸ ਦੀ ਜਾਂਚ ਦੀ ਜ਼ਿੰਮੇਵਾਰੀ ਦਿੱਤੀ ਜਾਣੀ ਚਾਹੀਦੀ ਹੈ। ਨਾਲ ਦੱਸਿਆ ਜਾਵੇ ਇਸ ਮਾਮਲੇ ਵਿਚ ਲਾਰੈਂਸ ਦੀ ਕਿਸ-ਕਿਸ ਨੇ ਮਦਦ ਕੀਤੀ।