Pune Helicopter Crash: ਪੁਣੇ `ਚ ਹੈਲੀਕਾਪਟਰ ਟੇਕ ਆਫ ਤੋਂ ਬਾਅਦ ਹੋਇਆ ਹਾਦਸਾਗ੍ਰਸਤ, ਦੋ ਪਾਇਲਟਾਂ ਸਮੇਤ ਤਿੰਨ ਲੋਕਾਂ ਦੀ ਮੌਤ
Pune Helicopter Crash: ਮਹਾਰਾਸ਼ਟਰ ਦੇ ਪੁਣੇ ਵਿੱਚ ਬੁੱਧਵਾਰ ਸਵੇਰੇ ਇੱਕ ਵੱਡਾ ਹਾਦਸਾ ਵਾਪਰ ਗਿਆ। ਹੈਲੀਕਾਪਟਰ ਹਾਦਸੇ `ਚ ਤਿੰਨ ਲੋਕਾਂ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਹੈਲੀਕਾਪਟਰ ਨੇ ਆਕਸਫੋਰਡ ਗੋਲਫ ਕੋਰਸ ਦੇ ਨੇੜੇ ਉਡਾਣ ਭਰੀ ਸੀ ਅਤੇ ਥੋੜ੍ਹੀ ਦੇਰ ਬਾਅਦ ਹੀ ਹਾਦਸੇ ਦਾ ਸ਼ਿਕਾਰ ਹੋ ਗਿਆ।
Pune Helicopter Crash: ਮਹਾਰਾਸ਼ਟਰ ਦੇ ਪੁਣੇ ਵਿੱਚ ਬੁੱਧਵਾਰ ਸਵੇਰੇ ਇੱਕ ਵੱਡਾ ਹਾਦਸਾ ਵਾਪਰ ਗਿਆ। ਹੈਲੀਕਾਪਟਰ ਹਾਦਸੇ 'ਚ ਤਿੰਨ ਲੋਕਾਂ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਹੈਲੀਕਾਪਟਰ ਨੇ ਆਕਸਫੋਰਡ ਗੋਲਫ ਕੋਰਸ ਨੇੜੇ ਉਡਾਣ ਭਰੀ ਅਤੇ ਕੁਝ ਦੇਰ ਬਾਅਦ ਹੀ ਹਾਦਸੇ ਦਾ ਸ਼ਿਕਾਰ ਹੋ ਗਿਆ।
ਸਵੇਰੇ ਸਾਢੇ ਸੱਤ ਵਜੇ ਵਾਪਰੇ ਇਸ ਹਾਦਸੇ 'ਚ 2 ਪਾਇਲਟ ਅਤੇ ਇਕ ਇੰਜੀਨੀਅਰ ਸਮੇਤ 3 ਲੋਕਾਂ ਦੀ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ। ਫਾਇਰ ਬ੍ਰਿਗੇਡ ਦੀਆਂ ਟੀਮਾਂ ਮੌਕੇ 'ਤੇ ਪਹੁੰਚ ਗਈਆਂ ਹਨ। ਅਧਿਕਾਰੀਆਂ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਤੋਂ ਪਹਿਲਾਂ 24 ਅਗਸਤ ਨੂੰ ਪੁਣੇ 'ਚ ਇਕ ਨਿੱਜੀ ਕੰਪਨੀ ਦਾ ਹੈਲੀਕਾਪਟਰ ਹਾਦਸਾਗ੍ਰਸਤ ਹੋ ਗਿਆ ਸੀ। ਚਾਰ ਲੋਕਾਂ ਦੇ ਜ਼ਖਮੀ ਹੋਣ ਦੀ ਸੂਚਨਾ ਮਿਲੀ ਹੈ। ਹੈਲੀਕਾਪਟਰ ਜੁਹੂ (ਮੁੰਬਈ) ਤੋਂ ਹੈਦਰਾਬਾਦ ਵੱਲ ਜਾ ਰਿਹਾ ਸੀ।
ਇਹ ਵੀ ਪੜ੍ਹੋ: Panchayat Election: ਗੈਂਗਸਟਰ ਜੱਗੂ ਭਗਵਾਨਪੁਰੀਆ ਦੀ ਮਾਂ ਤੇ ਭਰਾ ਦੀ ਵਾਇਰਲ ਵੀਡੀਓ 'ਤੇ ਆਪ' ਦੇ ਹਲਕਾ ਇੰਚਾਰਜ ਨੇ ਦਿੱਤਾ ਸਪੱਸ਼ਟੀਕਰਨ
ਐਂਬੂਲੈਂਸ ਵੀ ਮੌਕੇ 'ਤੇ ਪਹੁੰਚ ਗਈ ਹੈ। ਹਾਦਸੇ ਦਾ ਕਾਰਨ ਅਜੇ ਤੱਕ ਸਪੱਸ਼ਟ ਨਹੀਂ ਹੋ ਸਕਿਆ ਹੈ। ਹਾਲਾਂਕਿ ਕਿਹਾ ਜਾ ਰਿਹਾ ਹੈ ਕਿ ਹਾਦਸਾ ਧੁੰਦ ਜਾਂ ਤਕਨੀਕੀ ਖਰਾਬੀ ਕਾਰਨ ਵਾਪਰਿਆ ਹੋ ਸਕਦਾ ਹੈ। ਇਸ ਤੋਂ ਪਹਿਲਾਂ 24 ਅਗਸਤ ਨੂੰ ਪੁਣੇ ਜ਼ਿਲ੍ਹੇ ਦੇ ਪੌਡ ਪਿੰਡ ਵਿੱਚ ਇੱਕ ਹੈਲੀਕਾਪਟਰ ਹਾਦਸੇ ਦਾ ਸ਼ਿਕਾਰ ਹੋ ਗਿਆ ਸੀ।