Punjab By Election News: ਬੀਜੇਪੀ ਨੇ ਜ਼ਿਮਨੀ ਚੋਣਾਂ ਲਈ ਤਿੰਨ ਉਮੀਦਵਾਰਾਂ ਦੇ ਨਾਂਅ ਦਾ ਐਲਾਨੇ

Punjab By Election News: ਗਿੱਦੜਬਾਹਾ ਵਿਧਾਨ ਸਭਾ ਹਲਕੇ ਤੋਂ ਮਨਪ੍ਰੀਤ ਸਿੰਘ ਬਾਦਲ, ਡੇਰਾ ਬਾਬਾ ਨਾਨਕ ਵਿਧਾਨ ਸਭਾ ਸੀਟ ਤੋਂ ਰਵੀ ਕਰਨ ਸਿੰਘ ਕਾਹਲੋਂ ਅਤੇ ਬਰਨਾਲਾ ਵਿਧਾਨ ਸਭਾ ਹਲਕੇ ਤੋਂ ਕੇਵਲ ਢਿੱਲੋਂ ਨੂੰ ਉਮੀਦਵਾਰ ਬਣਾਇਆ ਗਿਆ ਹੈ।
Punjab By Election News: ਭਾਜਪਾ ਨੇ ਪੰਜਾਬ ਦੀਆਂ ਚਾਰ 'ਚੋਂ ਤਿੰਨ ਸੀਟਾਂ 'ਤੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਭਾਜਪਾ ਹਾਈ ਕਮਾਂਡ ਨੇ ਗਿੱਦੜਬਾਹਾ ਤੋਂ ਮਨਪ੍ਰੀਤ ਬਾਦਲ, ਡੇਰਾ ਬਾਬਾ ਨਾਨਕ ਤੋਂ ਰਵਿਕਰਨ ਸਿੰਘ ਕਾਹਲੋਂ ਤੇ ਬਰਨਾਲਾ ਤੋਂ ਕੇਵਲ ਸਿੰਘ ਢਿੱਲੋਂ ਨੂੰ ਟਿਕਟ ਦਿੱਤੀ ਹੈ। ਚੱਬੇਵਾਲ ਸੀਟ ਤੋਂ ਅਜੇ ਉਮੀਦਵਾਰ ਦਾ ਐਲਾਨ ਬਾਕੀ ਹੈ।
ਚੋਣ ਕਮਿਸ਼ਨ ਵੱਲੋਂ ਚਾਰ ਵਿਧਾਨ ਸਭਾ ਹਲਕਿਆਂ ਦੀ ਜ਼ਿਮਨੀ ਚੋਣ ਲਈ ਜਾਰੀ ਕੀਤੇ ਗਏ ਪ੍ਰੋਗਰਾਮ ਮੁਤਾਬਕ ਨਾਮਜ਼ਦਗੀਆਂ ਭਰਨ ਦੀ ਆਖਰੀ ਮਿਤੀ 25 ਅਕਤੂਬਰ (ਸ਼ੁੱਕਰਵਾਰ) ਹੋਵੇਗੀ ਤੇ ਨਾਮਜ਼ਦਗੀ ਪੱਤਰਾਂ ਦੀ ਪੜਤਾਲ 28 ਅਕਤੂਬਰ (ਸੋਮਵਾਰ) ਨੂੰ ਕੀਤੀ ਜਾਵੇਗੀ ਜਦਕਿ ਨਾਮਜ਼ਦਗੀ ਪੱਤਰ ਵਾਪਸ ਲੈਣ ਦੀ ਅੰਤਿਮ ਮਿਤੀ 30 ਅਕਤੂਬਰ (ਬੁੱਧਵਾਰ) ਹੈ।