Punjab News: ਸੂਬੇ ਵਿੱਚ ਭ੍ਰਿਸ਼ਟਾਚਾਰ ਖਿਲਾਫ਼ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਖੁਰਾਕ ਤੇ ਸਿਵਲ ਸਪਲਾਈ ਇੰਸਪੈਕਟਰ ਵਿਨੋਦ ਖੋਸਲਾ ਨੂੰ ਕਾਬੂ ਕੀਤਾ ਹੈ। ਦੱਸਣਯੋਗ ਹੈ ਕਿ ਉਕਤ ਮੁਲਜ਼ਮ ਉੱਤੇ ਸਰਕਾਰੀ ਬਾਰਦਾਨੇ ‘ਚ ਹੇਰਾਫੇਰੀ ਨੂੰ ਛਪਾਉਣ ਲਈ ਬਟਾਲਾ ਵਿੱਚ ਇੱਕ ਗੋਦਾਮ ਨੂੰ ਅੱਗ ਲਾਉਣ ਦਾ ਦੋਸ਼ ਹੈ।


COMMERCIAL BREAK
SCROLL TO CONTINUE READING

ਪੰਜਾਬ ਵਿਜੀਲੈਂਸ ਬਿਊਰੋ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਉਕਤ ਇੰਸਪੈਕਟਰ ਨੂੰ 2017 ਦੀ ਵਿਜੀਲੈਂਸ ਜਾਂਚ ਨੰਬਰ 3 ਦੀ ਤਸਦੀਕ ਤੋਂ ਬਾਅਦ ਗ੍ਰਿਫਤਾਰ ਕੀਤਾ ਗਿਆ ਹੈ। ਸਤੰਬਰ 2016 ਵਿੱਚ ਫੂਡ ਸਪਲਾਈ ਸੈਂਟਰ, ਬਟਾਲਾ ਦੇ ਗੋਦਾਮ ਨੰਬਰ 5 ਨੂੰ ਅੱਗ ਲੱਗਣ ਦੀ ਘਟਨਾ ਸਾਹਮਣੇ ਆਈ ਸੀ ਅਤੇ ਇਸ ਕੇਸ ਦੀ ਜਾਂਚ ਦੌਰਾਨ ਪਤਾ ਲੱਗਾ ਕਿ ਇਸ ਗੋਦਾਮ ਦਾ ਕੰਮ ਦੇਖ ਰਹੇ ਇੰਸਪੈਕਟਰ ਨੇ ਸਰਕਾਰੀ ਬਾਰਦਾਨੇ ਵਿੱਚ ਕੀਤੀ ਗਈ ਹੇਰਾਫੇਰੀ ਨੂੰ ਲੁਕਾਉਣ ਲਈ ਜਾਣਬੁੱਝ ਕੇ ਗੋਦਾਮ ਨੂੰ ਅੱਗ ਲਗਾ ਦਿੱਤੀ ਸੀ, ਜਿਸ ਨਾਲ ਸਰਕਾਰੀ ਖ਼ਜ਼ਾਨੇ ਦਾ ਨੁਕਸਾਨ ਹੋਇਆ।


ਇਹ ਵੀ ਪੜ੍ਹੋ: Ludhiana News: ਫੁੱਲਾਂਵਾਲ ਦੇ ਦੋ ਸਕੇ ਭੈਣ ਭਰਾ ਦੀ ਜੋੜੀ ਨੇ ਕੀਤਾ ਕਮਾਲ, ਪੰਜਾਬ ਵਿੱਚ ਕਸ਼ਮੀਰੀ ਕੇਸਰ ਦੀ ਕਰ ਰਹੇ ਖੇਤੀ


ਉਨ੍ਹਾਂ ਦੱਸਿਆ ਕਿ ਇਸ ਸਬੰਧੀ ਵਿਜੀਲੈਂਸ ਬਿਊਰੋ ਅੰਮ੍ਰਿਤਸਰ ਰੇਂਜ ਦੇ ਥਾਣੇ ਵਿੱਚ ਆਈ.ਪੀ.ਸੀ. ਦੀ ਧਾਰਾ 408 ਅਤੇ 435, ਭ੍ਰਿਸ਼ਟਾਚਾਰ ਰੋਕੂ ਕਾਨੂੰਨ, 1988 ਦੀ ਧਾਰਾ 13(1)(ਏ) ਅਤੇ 13(2) ਅਤੇ ਜਨਤਕ ਜਾਇਦਾਦ ਨੂੰ ਨੁਕਸਾਨ ਦੀ ਰੋਕਥਾਮ ਬਾਰੇ ਕਾਨੂੰਨ 1984 ਦੀ ਧਾਰਾ 4 ਤਹਿਤ ਐਫ.ਆਈ.ਆਰ ਨੰ. 48 ਅਧੀਨ ਕੇਸ ਦਰਜ ਕੀਤਾ ਹੈ।


ਇਹ ਵੀ ਪੜ੍ਹੋ: Malwinder Kang: ਬਾਦਲ ਪਰਿਵਾਰ ਨੇ ਪਵਿੱਤਰ ਸ਼੍ਰੋਮਣੀ ਅਕਾਲੀ ਦਲ ਨੂੰ ਆਪਣੀ ਨਿੱਜੀ ਜਾਇਦਾਦ ਬਣਾ ਦਿੱਤਾ ਹੈ- ਕੰਗ